ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 13-07-2026
ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਸੱਚ ਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਅਦੁੱਤੀ ਕੁਰਬਾਨੀ ਹੈ| ਖਾਸ ਕਰਕੇ ਭਾਈ ਖਾਲੜਾ ਨੇ ਉਸ ਦੌਰ ਵਿਚ ਹਿੰਮਤ ਕਰਕੇ ਪੰਜਾਬ ਦੇ ਲਾਪਤਾ ਨੌਜਵਾਨਾਂ ਦੀ ਜਾਣਕਾਰੀ ਇਕੱਠੀ ਕੀਤੀ, ਜਦੋਂ ਡਰ ਅਤੇ ਦਹਿਸ਼ਤ ਦਾ ਮਾਹੌਲ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਨੇ ਅੱਜ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਮਨੁੱਖੀ ਅਧਿਕਾਰਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਇਸ ਦੌਰਾਨ ਭਾਈ ਮਨਜੀਤ ਸਿੰਘ ਪਠਾਨਕੋਟ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਵੱਖ-ਵੱਖ ਸ਼ਮਸ਼ਾਨਘਾਟਾਂ ਅਤੇ ਨਗਰ ਕੌਂਸਲਾਂ ਤੋਂ ਉਹ ਰਿਕਾਰਡ ਇਕੱਠੇ ਕੀਤੇ, ਜਿਨ੍ਹਾਂ ਵਿਚ ਅਣਪਛਾਤੇ ਦਸ ਕੇ ਸਸਕਾਰ ਕੀਤੇ ਗਏ ਨੌਜਵਾਨਾਂ ਦੇ ਵੇਰਵੇ ਦਰਜ ਸਨ। ਇਹ ਕੰਮ ਕਿਸੇ ਇਕ ਵਿਅਕਤੀ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਸੱਚ ਨੂੰ ਸਾਹਮਣੇ ਲਿਆਉਣ ਦਾ ਇਤਿਹਾਸਕ ਯਤਨ ਸੀ। ਸੋ ਅੱਜ ਲੋੜ ਹੈ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵਲੋਂ ਕੀਤੇ ਕਾਰਜਾਂ, ਪੁਲਿਸ ਵਲੋਂ ਉਨ੍ਹਾਂ ਨੂੰ ਅਗਵਾ ਕਰਕੇ ਸ਼ਹੀਦ ਕਰਨ ਅਤੇ 1980 ਤੋਂ ਬਾਅਦ ਦੇ ਦਹਾਕਿਆਂ ਦੌਰਾਨ ਸਿੱਖ ਨੌਜਵਾਨਾਂ ’ਤੇ ਹੋਏ ਜ਼ੁਲਮਾਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਲੱਗੀ ਰੋਕ ਹਟਾਏ ਜਾਣ ਦੀ ਤਾਂ ਸਾਡੀ ਮੌਜੂਦਾ ਸਮੇਂ ਦੀ ਪੀੜ•ੀ ਨੂੰ ਸੱਚੇ ਇਤਿਹਾਸਕ ਤੱਥਾਂ ਦੀ ਜਾਣਕਾਰੀ ਮਿਲ ਸਕੇ!ਇਸ ਤੋਂ ਪਹਿਲਾ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ’ਚ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਸੱਚ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪਹਿਰੇਦਾਰੀ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਸਾਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦੀ ਹੈ। ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਉਨ੍ਹਾਂ ਦੇ ਵਲੋਂ ਕੀਤੇ ਵੱਡੇ ਕਾਰਜਾਂ ਤੋਂ ਸੇਧ ਲੈ ਕੇ ਸੱਚ ਦੀ ਆਵਾਜ਼ ਬੁਲੰਦ ਕਰੇ । ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ, ਜਤਿੰਦਰਪਾਲ ਸਿੰਘ ਸਲੂਜਾ, ਗੁਰਦੀਪ ਸਿੰਘ ਡੀਮਾਰਟੇ, ਦਵਿੰਦਰਪਾਲ ਸਿੰਘ ਵਲੋਂ ਸਾਂਝੇ ਰੂਪ ਵਿਚ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ। ਕੀਰਤਨ ਸਮਾਗਮ ’ਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕੰਵਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਪ੍ਰਗਤੀਸ਼ੀਲ ਲੇਖਕ ਸੰਘ ਦੀ ਇਕੱਤਰਤਾ ’ਚ ਲੇਖਕਾਂ ਨੇ ਰਚਨਾਵਾਂ ਸੁਣਾ ਚੰਗਾ ਰੰਗ ਬੰਨ੍ਹਿਆ
Ad Position 24
No active advertisement