ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀਆਂ| ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਬਾਅਦ ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਵਾਲਿਆਂ ਨੇ ਆਰਤੀ ਗਾਇਨ ਕੀਤੀ ਅਤੇ ਕੀਰਤਨ ਦੀ ਹਾਜ਼ਰੀ ਭਰੀ| ਉਪਰੰਤ ਭਾਈ ਗੁਰਮੇਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਅਤੇ ਨਾਮ ਸਿਮਰਨ ਨਾਲ ਜੋੜਣ ਲਈ ਪ੍ਰੇਰਿਤ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਦੀਵਾਨ ਦੀ ਸਮਾਪਤੀ ਅਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਮਾਗਮ ’ਚ ਨਿਰਭੈ ਸਿੰਘ, ਮਹਿੰਦਰ ਸਿੰਘ, ਕੰਵਲ ਨੈਨ ਸਿੰਘ ਭਾਟੀਆ, ਰਾਮ ਸਿੰਘ, ਨਰਿੰਦਰ ਸਿੰਘ ਕਾਲਾ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਪੂਰਨ ਸਿੰਘ, ਕੁਲਦੀਪ ਸਿੰਘ, ਕਮਲਜੀਤ ਸਿੰਘ ਸੋਬਤੀ, ਅਵਨਿੰਦਰ ਸਿੰਘ ਮਾਨ, ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ,, ਹਰਪ੍ਰੀਤ ਸਿੰਘ ਗੇਹਲੇ, ਕਵਲਪ੍ਰੀਤ ਸਿੰਘ ਆਦਿ ਨੇ ਹਾਜ਼ਰੀ ਭਰੀ।