ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਆਈ.ਸੀ.ਐਸ.ਈ. ਤੇ ਆਈ.ਐਸ.ਸੀ. ਦੇ ਟਾਪਰਾਂ ਦੇ ਸਨਮਾਨ ’ਚ ਸਜਿਆ ਸੈਕਰਡ ਹਾਰਟ ਕਾਨਵੈਂਟ ਸਕੂਲ

Ad Position 21
No active advertisement
ਅਜੀਤ ਡੈਸਕ 14-07-2026

ਲੁਧਿਆਣਾ, 13 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸੈਕਰਡ ਹਾਰਟ ਕਾਨਵੈਂਟ ਸਕੂਲ, ਸੈਕਟਰ 39, ਅਰਬਨ ਅਸਟੇਟ ਵਿਖੇ ਆਈ.ਸੀ.ਐਸ.ਈ. ਅਤੇ ਆਈ.ਐਸ.ਸੀ. ਬੋਰਡ ਪ੍ਰੀਖਿਆਵਾਂ 2-25-26 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸਚਿਨ ਪਾਠਕ (ਪੀ.ਸੀ.ਐਸ.), ਸਬ ਡਵੀਜ਼ਨਲ ਮੈਜਿਸਟ੍ਰੇਟ, ਨੰਗਲ ਸਨ। ਜਦਕਿ ਰੈਵਰੈਂਡ ਫਾਦਰ ਜੇਵੀਅਰ ਟੀ. ਡੀਨ, ਸਾਹਨੇਵਾਲੇ ਡੀਨਰੀ ਅਤੇ ਡਾਇਰੈਕਟਰ, ਸੈਕਰਡ ਹਾਰਟ ਕਾਨਵੈਂਟ ਸਕੂਲ, ਸਾਹਨੇਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਮਹਿਮਾਨਾਂ ਦਾ ਸਵਾਗਤ ਸਕੂਲ ਡਾਇਰੈਕਟਰ ਰੈਵਰੈਂਡ ਫਾਦਰ ਸੇਬੇਸਟੀਅਨ ਪੈਲਾਸੇਰੀ ਅਤੇ ਪ੍ਰਿੰਸੀਪਲ ਰੈਵਰੈਂਡ ਸਿਸਟਰ ਮਾਰੀਆ ਸੇਬਿਨ ਨੇ ਕੀਤਾ। ਸਮਾਗਮ ਵਿਚ ਏ.ਆਈ. ਅਤੇ ਰੋਬੋਟਿਕਸ ਦੇ ਅਕਾਦਮਿਕ ਕੋਆਰਡੀਨੇਟਰ ਪ੍ਰਤੀਕਸ਼ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਦੇ ਹਿਊਮੈਨਿਟੀਜ ਵਰਗ ਵਿਚ 99 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲ੍ਹਾ ਟਾਪਰ ਬਣੀ ਭੁਜਸਵੀ ਘਈ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਸ਼ਾਈਨ ਗੋਇਲ, ਨਿੱਤਿਆ ਰਤਨ, ਰੋਮਾ ਸ਼ਰਮਾ, ਗੌਰੀ ਦੁਰੇਜਾ, ਸ੍ਰਿਸ਼ਟੀ ਤਨੇਜਾ, ਹਰਗੁਣ ਕੌਰ ਅਤੇ ਦਿਵਾਂਗੀ ਸਿੰਘਾਨੀਆ ਨੂੰ ਵੀ ਉਨ੍ਹਾਂ ਦੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਦਸਵੀਂ ਜਮਾਤ ਵਿਚ 99.2 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀਆਂ ਰਿਤਿਕਾ ਗਰਗ ਅਤੇ ਸਿਮਰਨ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ॥ ਇਸ ਤੋਂ ਇਲਾਵਾ ਸ੍ਰਿਸ਼ਟੀ ਗੁਪਤਾ, ਵਰਣਿਕਾ ਕੱਕੜ, ਜਸਿਕਾ ਕਟਾਰੀਆ ਅਤੇ ਹੋਰ ਹੋਣਹਾਰ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਮੈਰਿਟ ਸਰਟੀਫਿਕੇਟ ਭੇਟ ਕੀਤੇ ਗਏ। ਸਮਾਗਮ ਦੌਰਾਨ ਕੁਲ 83 ਆਈ.ਸੀ.ਐਸ.ਈ. ਅਤੇ 31 ਆਈ.ਐਸ.ਸੀ. ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਚਿਨ ਪਾਠਕ ਨੇ ਵਿਦਿਆਰਥੀਆਂ ਨੂੰ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਰੈਵਰੈਂਡ ਫਾਦਰ ਜੇਵੀਅਰ ਟੀ. ਨੇ ਵਿਦਿਆਰਥੀਆਂ ਨੂੰ ਪ੍ਰਮਾਤਮਾ ਵਿਚ ਵਿਸ਼ਵਾਸ ਰੱਖਦਿਆਂ ਇਮਾਨਦਾਰੀ ਅਤੇ ਲਗਨ ਨਾਲ ਆਪਣੇ ਟੀਚੇ ਹਾਸਲ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਡਾਇਰੈਕਟਰ ਰੈਵਰੈਂਡ ਫਾਦਰ ਸੇਬੇਸਟੀਅਨ ਪੈਲਾਸੇਰੀ ਨੇ ਮੁੱਖ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ।

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਸੰਬੰਧੀ ਕਾਨੂੰਨ ਬਣਾ ਕੇ ਸ਼ਲਾਘਾਯੋਗ ਕਾਰਜ ਕੀਤਾ-ਐਮ.ਪੀ. ਜਵੱਦੀ ਅਗਲੀ ਖ਼ਬਰ ਧਾਰਮਿਕ ਭਾਵਨਾਵਾਂ ਭੜਕਾਉਣ ਮਾਮਲੇ ਵਿਚ ਤਿੰਨ ਸ਼ਿਵ ਸੈਨਾ ਆਗੂਆਂ ਖ਼ਿਲਾਫ਼ ਕੇਸ ਦਰਜ
Ad Position 24
No active advertisement