08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਨਗਰ ਨਿਗਮ ਕਮਿਸ਼ਨਰ ਨੇ ਸੁਪਰ ਸਕਸ਼ਨ ਮਸ਼ੀਨਾਂ ਨਾਲ ਸੀਵਰੇਜ ਦੀ ਸਫ਼ਾਈ ਦੇ ਕੰਮ ਦਾ ਕੀਤਾ ਨਿਰੀਖਣ

Ad Position 21
No active advertisement
ਅਜੀਤ ਡੈਸਕ 15-07-2026

ਲੁਧਿਆਣਾ, 14 ਜੁਲਾਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਸ਼ਹਿਰ ਭਰ ਵਿਚ ਸੁਪਰ ਸਕਸ਼ਨ ਮਸ਼ੀਨਾਂ ਨਾਲ ਸੀਵਰੇਜ ਲਾਈਨਾਂ ਦੀ ਸਫ਼ਾਈ ਲਈ ਵਿਆਪਕ ਕੰਮ ਕਰਨ ਦੇ ਦੌਰਾਨ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਪੁਰਾਣੇ ਸ਼ਹਿਰ ਵਿਚ ਗਊਸ਼ਾਲਾ ਨੇੜੇ ਚੱਲ ਰਹੇ ਕੰਮ ਦਾ ਅੱਧੀ ਰਾਤ ਨੂੰ ਨਿਰੀਖਣ ਕੀਤਾ। ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਮੁੱਖ 78 ਇੰਚ ਸੀਵਰੇਜ ਲਾਈਨ ਦੀ ਸਫ਼ਾਈ ਦੇ ਕੰਮ ਦਾ ਨਿਰੀਖਣ ਕੀਤਾ। ਇਹ ਪ੍ਰੋਜੈਕਟ ਢੋਕਾ ਮੁਹੱਲਾ, ਧਰਮਪੁਰਾ ਆਦਿ ਸਮੇਤ ਬੁੱਢੇ ਦਰਿਆ ਦੇ ਨਾਲ-ਨਾਲ ਨੀਵੇਂ ਇਲਾਕਿਆਂ ਵਿਚ ਪਾਣੀ ਭਰਨ ਤੋਂ ਰਾਹਤ ਦਿਵਾਉਣਾ ਲਈ ਕੀਤਾ ਜਾ ਰਿਹਾ ਹੈ। ਨਿਰੀਖਣ ਦੌਰਾਨ ਨਿਗਰਾਨ ਇੰਜੀਨੀਅਰ ਏਕਜੋਤ ਸਿੰਘ, ਕਾਰਜਕਾਰੀ ਇੰਜੀਨੀਅਰ ਕਮਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਵੇਲੇ ਗਊਸ਼ਾਲਾ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ) ਤੋਂ ਸੀਵਰੇਜ ਦਾ ਪਾਣੀ ਜਮਾਲਪੁਰ ਐਸ.ਟੀ.ਪੀ. ਵਿਚ ਜਾਂਦਾ ਹੈ। ਇਸ ਲਾਈਨ ਦੀ ਸਫ਼ਾਈ ਤੋਂ ਬਾਅਦ ਸੀਵਰੇਜ ਦੇ ਪਾਣੀ ਦੀ ਵੱਡੀ ਮਾਤਰਾ ਭੱਟੀਆਂ ਐਸ.ਟੀ.ਪੀ. ਵੱਲ ਮੋੜ ਦਿੱਤੀ ਜਾਵੇਗੀ। ਇਸ ਨਾਲ ਬੁੱਢੇ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿਚ ਪਾਣੀ ਭਰਨ ਤੋਂ ਰਾਹਤ ਮਿਲੇਗੀ, ਜਿਸ ਵਿਚ ਢੋਕਾ ਮੁਹੱਲਾ, ਧਰਮਪੁਰਾ ਆਦਿ ਸ਼ਾਮਿਲ ਹਨ। ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਕਿਹਾ ਕਿ ਬੁੱਢੇ ਦਰਿਆ ਦੀ ਸਫ਼ਾਈ, ਰੋਡ ਜਾਲੀਆਂ ਦੀ ਨਿਯਮਤ ਸਫ਼ਾਈ ਆਦਿ ਤੋਂ ਇਲਾਵਾ ਸ਼ਹਿਰ ਵਿਚ ਮੁੱਖ ਸੀਵਰੇਜ ਲਾਈਨਾਂ ਦੀ ਸਫ਼ਾਈ ਲਈ ਵਿਆਪਕ ਪ੍ਰੋਜੈਕਟ ਕੀਤੇ ਜਾ ਰਹੇ ਹਨ। ਇਸ ਦਾ ਉਦੇਸ਼ ਸੀਵਰੇਜ ਦੇ ਬੁਨਿਆਦੀ ਢਾਂਚੇ ਨੂੰ ਸੁਚਾਰੂ ਬਣਾਉਣਾ ਅਤੇ ਸ਼ਹਿਰ ਵਿਚ ਪਾਣੀ ਭਰਨ ਤੋਂ ਰਾਹਤ ਦਿਵਾਉਣਾ ਹੈ। ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਕਿਹਾ ਕਿ ਜ਼ੋਨਲ ਕਮਿਸ਼ਨਰਾਂ ਸਮੇਤ ਸੀਨੀਅਰ ਨਗਰ ਨਿਗਮ ਅਧਿਕਾਰੀਆਂ ਨੂੰ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਜ਼ਮੀਨੀ ਪੱਧਰ ’ਤੇ ਸਥਿਤੀ ਦੀ ਰੋਜ਼ਾਨਾ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਜਨਗਣਨਾ-2027 ਤਹਿਤ ਇਕ-ਰੋਜ਼ਾ ਡੀ.ਸੀ.ਐਚ.ਬੀ. ਸਿਖਲਾਈ ਪ੍ਰੋਗਰਾਮ ਆਯੋਜਿਤ ਅਗਲੀ ਖ਼ਬਰ ਦੋ ਮਹੀਨੇ ਬਾਅਦ ਵੀ ਨਹੀਂ ਮਿਲਿਆ ਬੱਚੇ ਦਾ ਡਿਜੀਟਲ ਜਨਮ ਸਰਟੀਫਿਕੇਟ
Ad Position 24