08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਨੌਜਵਾਨਾਂ ਨੂੰ ਚੁਨੌਤੀਆਂ ਦਾ ਸਾਹਮਣਾ ਹੱਸਦੇ-ਖੇਡਦੇ ਕਰਨਾ ਚਾਹੀਦਾ ਹੈ-ਡਾ. ਜਾਚਕ

Ad Position 21
No active advertisement
ਅਜੀਤ ਡੈਸਕ 15-07-2026
ਲੁਧਿਆਣਾ, 14 ਜੁਲਾਈ (ਡਾ. ਤਰਲੋਚਨ ਸਿੰਘ)-ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਪਬਲਿਕ ਲਾਇਬ੍ਰੇਰੀ, ਨਾਰੰਗਵਾਲ ਵਿਖੇ ਗੋਬਿੰਦ ਨੈਸ਼ਨਲ ਕਾਲਜ, ਨਾਰੰਗਵਾਲ ਦੇ ਵਿਦਿਆਰਥੀਆਂ ਲਈ ਚੱਲ ਰਹੀ ਜੀਵਨ-ਮੁਖੀ ਸਿਖਲਾਈ ਲੜੀ ਦੇ 11ਵੇਂ ਦਿਨ ਪ੍ਰਸਿੱਧ ਸਾਹਿੱਤਕਾਰ, ਚਿੰਤਕ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਚੀਫ਼ ਕੋਲਾਬੋਰੇਟਰ ਤੇ ਪੰਜਾਬੀ ਸਾਹਿੱਤ ਅਕਾਦਮੀ ਦੇ ਸਕੱਤਰ ਸਾਹਿੱਤਿਕ ਸਰਗਰਮੀਆਂ ਡਾ. ਹਰੀ ਸਿੰਘ ਜਾਚਕ ਨੇ ਮੁੱਖ ਬੁਲਾਰੇ ਵਜੋਂ ਸੰਬੋਧਨ ਕੀਤਾ। ਇਸ ਮੌਕੇ ਡਾ. ਜਾਚਕ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜੀਵਨ ਵਿਚ ਆਉਣ ਵਾਲੀਆਂ ਚੁਨੌਤੀਆਂ ਤੋਂ ਘਬਰਾਉਣ ਦੀ ਬਜਾਏ ਉਨ੍ਹਾਂ ਦਾ ਦ੍ਰਿੜ੍ਹ ਇਰਾਦੇ, ਆਤਮ-ਵਿਸ਼ਵਾਸ ਅਤੇ ਸਕਾਰਾਤਮਿਕ ਸੋਚ ਨਾਲ ਸਾਹਮਣਾ ਕਰਨਾ ਹੀ ਸਫਲਤਾ ਦੀ ਕੁੰਜੀ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਸਮੇਂ ਦੀ ਸਹੀ ਵਰਤੋਂ, ਉੱਚੇ ਜੀਵਨ-ਮੁੱਲਾਂ ਦੀ ਪਾਲਨਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੇ ਪ੍ਰੇਰਨਾਦਾਇਕ ਵਿਚਾਰਾਂ ਨੂੰ ਵਿਦਿਆਰਥੀਆਂ ਨੇ ਬਹੁਤ ਧਿਆਨ ਅਤੇ ਉਤਸ਼ਾਹ ਨਾਲ ਸੁਣਿਆ। ਲਾਇਬ੍ਰੇਰੀਅਨ ਹਰਪ੍ਰੀਤ ਕੌਰ ਨੇ ਡਾ. ਜਾਚਕ ਦਾ ਨਿੱਘਾ ਸਵਾਗਤ ਕੀਤਾ, ਜਦਕਿ ਸਟੇਜ ਸਕੱਤਰ ਅਮਰਪ੍ਰੀਤ ਸਿੰਘ ਨੇ ਉਨ੍ਹਾਂ ਦੇ ਪ੍ਰੇਰਕ ਅਤੇ ਗਿਆਨ ਵਰਧਕ ਵਿਚਾਰਾਂ ਲਈ ਧੰਨਵਾਦ ਪ੍ਰਗਟਾਇਆ। ਇਸ ਦੌਰਾਨ ਵਿਦਿਆਰਥੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਆਪਣੇ ਵਿਚਾਰ ਅਤੇ ਸਮੱਸਿਆਵਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਦੇ ਡਾ. ਜਾਚਕ ਨੇ ਬਹੁਤ ਹੀ ਸਰਲ ਅਤੇ ਵਿਹਾਰਕ ਢੰਗ ਨਾਲ ਜਵਾਬ ਦਿੱਤੇ। ਇਸ ਮੌਕੇ ਡਾ. ਹਰੀ ਸਿੰਘ ਜਾਚਕ ਨੇ ਆਪਣੀਆਂ ਲਿਖੀਆਂ ਪੁਸਤਕਾਂ ‘ਪੰਜਾਬੀ ਸਾਹਿੱਤ ਅਕਾਦਮੀ ਲੁਧਿਆਣਾ ਦਾ ਇਤਿਹਾਸ’ ਅਤੇ ‘ਗੁਰੂ ਨਾਨਕ ਦਾ ਪੰਥ ਨਿਰਾਲਾ’ ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਪਬਲਿਕ ਲਾਇਬ੍ਰੇਰੀ ਨੂੰ ਭੇਂਟ ਕੀਤੀਆਂ। ਸਮਾਗਮ ਦੌਰਾਨ ਕਮੇਟੀ ਮੈਂਬਰ ਪਰਮਜੀਤ ਸਿੰਘ, ਮਾਸਟਰ ਇੰਦਰਜੀਤ ਸਿੰਘ ਗਰੇਵਾਲ, ਮਦਨ ਲਾਲ ਸ਼ਰਮਾ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਆਲੀ ਤੇ ਸ਼ਿਵਾਲਿਕ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ ਅਗਲੀ ਖ਼ਬਰ ਗੈਂਗਸਟਰਾਂ ਵਲੋਂ ਧਮਕੀਆਂ ਦੇਣ ਦੇ ਮਾਮਲੇ ਵਿਚ ਕੇਸ ਦਰਜ
Ad Position 24