08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸੂਬਾ ਸਰਕਾਰ ਵਲੋਂ ਵਾਰ-ਵਾਰ ਕੇਂਦਰ ਤੋਂ ਕਰਜ਼ਾ ਲੈਣਾ ਪੰਜਾਬੀਆਂ ਲਈ ਚਿੰਤਾ ਦਾ ਵਿਸ਼ਾ-ਇੰਚਾਰਜ ਸਿੰਮਕ

Ad Position 21
No active advertisement
ਅਜੀਤ ਡੈਸਕ 15-07-2026
ਆਲਮਗੀਰ, 14 ਜੁਲਾਈ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਵਲੋਂ ਹਲਕੇ ਦੇ ਪਿੰਡਾਂ ਵਿਚ ਜੰਗੀ ਪੱਧਰ ‘ਤੇ ਸ਼ੁਰੂ ਕੀਤੇ ਮੀਟਿੰਗਾਂ ਦੇ ਸਿਲਸਿਲੇ ਤਹਿਤ ਸਥਾਨਕ ਪਿੰਡ ਚੁੱਪਕੀ ਵਿਖੇ ਨਗਰ ਨਿਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੁੱਝ ਮਹੀਨੇ ਬਾਕੀ ਰਹਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਬੀਬੀਆਂ ਦੇ ਖਾਤੇ ਵਿਚ ਤਿੰਨ ਮਹੀਨਿਆਂ ਦੇ ਪੈਸੇ ਪਾ ਕੇ ਪਿਛਲੇ ਸਾਢੇ ਚਾਰ ਸਾਲਾਂ ਦੇ ਹਿਸਾਬ ਨੂੰ ਖ਼ੁਰਦ ਬੁਰਦ ਕਰ ਦਿੱਤਾ ਹੈ, ਜਦਕਿ ਬੀਬੀਆਂ ਤਿੰਨ ਹਜ਼ਾਰ ਲੈ ਕੇ ਹੀ ਖ਼ੁਸ਼ ਹੋ ਰਹੀਆਂ ਹਨ। ਸੂਬਾ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਰਾਜ ਅੰਦਰ ਪਿੰਡਾਂ ਵਿਚ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ ਜਦਕਿ ਸੂਬਾ ਪੰਜਾਬ ਦਾ ਕਿਸਾਨ ਅੱਜ ਵੀ ਫ਼ਸਲਾਂ ਨਾਲ ਜੁੜੇ ਸੰਕਟ ਅਤੇ ਸਰਕਾਰ ਦੇ ਅਧੂਰੇ ਵਾਅਦਿਆਂ ਦੇ ਬੋਝ ਹੇਠ ਦੱਬਿਆ ਹੈ। ਉਨ੍ਹਾਂ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਜਿਨ੍ਹਾਂ ਲਈ ਦਿੱਤੇ ਗਏ ਪੈਸੇ ਵੀ ਪੰਜਾਬੀਆਂ ਸਿਰ ‘ਤੇ ਕਰਜ਼ ਹੀ ਹੈ ਕਿਉਂਕਿ ਸੂਬਾ ਸਰਕਾਰ ਨੇ 13 ਕਰੋੜ ਰੁਪਏ ਦਾ ਨਵਾਂ ਕਰਜ਼ਾ ਲੈ ਕੇ ਬੀਬੀਆਂ ਵਿਚ ਵੰਡਿਆ ਹੈ। ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਮਾਲੀਆ ਵਿਚ ਲਗਾਤਾਰ ਵਾਧੇ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਵਾਰ-ਵਾਰ ਕਰਜ਼ਾ ਲੈਣਾ ਉਸ ਦੀ ਆਰਥਿਕ ਨਾਕਾਮੀ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ਤੇ ਹਰ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਨਗਰ ਨਿਵਾਸੀਆਂ ਵਲੋਂ ਇੰਚਾਰਜ ਸਿੰਮਕ ਨੂੰ ਸਿਰੋਪਾਉ ਦੇ ਕੇ ਵਿਸ਼ਵਾਸ ਦਿਵਾਇਆ ਗਿਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿਚ ਡਟ ਕੇ ਖੜਨਗੇ ਅਤੇ ਹਲਕਾ ਗਿੱਲ ਤੋਂ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣਗੇ। ਇਸ ਮੌਕੇ ਗੁਰਜੀਤ ਸਿੰਘ ਲਹਿਰਾ, ਗੁਲਜ਼ਾਰ ਸਿੰਘ, ਦਲਜੀਤ ਸਿੰਘ, ਇਸਤਰੀ ਵਿੰਗ ਹਲਕਾ ਪ੍ਰਧਾਨ ਗੁਰਦੀਪ ਕੌਰ ਜੱਸੋਵਾਲ, ਸੀਨੀਅਰ ਨੌਜਵਾਨ ਆਗੂ ਸਤਨਾਮ ਸਿੰਘ ਜੱਸੋਵਾਲ, ਨਿਰਮਲ ਸਿੰਘ, ਪਵਨਦੀਪ ਸਿੰਘ, ਜਸ਼ਨ ਚੁੱਪਕੀ, ਸ਼ਿੰਦਾ ਵਪਾਰੀ, ਗੋਲੂ ਚੁੱਪਕੀ ਅਤੇ ਚਮਕੌਰ ਸਿੰਘ ਖਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਤਨੀ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਵਿਧਾਇਕ ਇਆਲੀ ਤੇ ਸ਼ਿਵਾਲਿਕ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ
Ad Position 24