09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਨਾਜਾਇਜ਼ ਕਬਜ਼ਿਆਂ ਦੇ ਮਾਮਲੇ ’ਚ ਤਹਿਬਾਜ਼ਾਰੀ ਸ਼ਾਖਾ ਦੀ ਕਾਰਗੁਜ਼ਾਰੀ ’ਤੇ ਉਠੇ ਸਵਾਲ

Ad Position 21
No active advertisement
ਅਜੀਤ ਡੈਸਕ 15-07-2026
ਲੁਧਿਆਣਾ, 14 ਜੁਲਾਈ (ਬੈਂਸ)-ਨਗਰ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਇਕ ਵਾਰ ਫਿਰ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਵਲੋਂ ਨਗਰ ਨਿਗਮ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਦੋਸ਼ ਲਾਇਆ ਗਿਆ ਹੈ ਕਿ ਸ਼ਹਿਰ ਦੇ ਕਈ ਇਲਾਕਿਆਂ ਵਿਚ ਨਾਜਾਇਜ਼ ਕਬਜ਼ੇ ਲਗਾਤਾਰ ਬਣੇ ਹੋਏ ਹਨ, ਜਿਸ ਤੋਂ ਇਹ ਜਾਪਦਾ ਹੈ ਕਿ ਸਬੰਧਿਤ ਸ਼ਾਖਾ ਵਲੋਂ ਉਚ ਅਧਿਕਾਰੀਆਂ ਦੇ ਨਿਰਦੇਸ਼ਾਂ ਨੂੰ ਵੀ ਲੋੜੀਂਦੀ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਹੈ। ਸ਼ਹਿਰ ਵਿਚ ਅਸਥਾਈ ਕਬਜ਼ੇ ਅਤੇ ਉਨ੍ਹਾਂ ਖ਼ਿਲਾਫ਼ ਮੁਹਿੰਮਾਂ ਦਾ ਮੁੱਦਾ ਪਹਿਲਾ ਵੀ ਚਰਚਾ ਵਿਚ ਰਿਹਾ ਹੈ। ਸੀਨੀਅਰ ਡਿਪਟੀ ਮੇਅਰ ਪਰਾਸ਼ਰ ਨੇ ਦੱਸਿਆ ਕਿ ਲੋਧੀ ਕਲੱਬ ਰੋਡ ‘ਤੇ ਨਗਰ ਨਿਗਮ ਵਲੋਂ ਬਣਾਏ ਗਏ ਲੇਬਰ ਸ਼ੈੱਡਾਂ ਦੇ ਬਾਹਰ ਰੇਹੜੀ-ਫੜ੍ਹੀ ਲਗਾਉਣ ਵਾਲਿਆਂ ਨੇ ਕਥਿਤ ਤੌਰ ‘ਤੇ ਨਾਜਾਇਜ਼ ਕਬਜ਼ੇ ਕਰ ਰੱਖੇ ਹਨ। ਇਨ੍ਹਾਂ ਕਬਜ਼ਿਆਂ ਕਾਰਨ ਖ਼ਾਸ ਕਰਕੇ ਸ਼ਾਮ ਦੇ ਸਮੇਂ ਸੜਕ ਤੇ ਭਾਰੀ ਟ੍ਰੈਫਿਕ ਜਾਮ ਦੀ ਸਥਿਤੀ ਬਣ ਜਾਂਦੀ ਹੈ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਸਤੋਂ ਇਲਾਵਾ ਚੌੜਾ ਬਾਜ਼ਾਰ, ਜਵਾਹਰ ਨਗਰ ਕੈਂਪ, ਮਾਡਲ ਟਾਊਨ ਮਾਰਕੀਟ, ਸ਼ਾਸਤਰੀ ਨਗਰ, ਬਸਤੀ ਜੋਧੇਵਾਲ ਚੌਕ, ਡੰਡੀ ਸਵਾਮੀ ਰੋਡ ਅਤੇ ਹੋਰ ਕਈ ਇਲਾਕਿਆਂ ਵਿਚ ਵੀ ਨਾਜਾਇਜ਼ ਕਬਜ਼ੇ ਵੱਡੀ ਗਿਣਤੀ ਵਿਚ ਕੀਤੇ ਹੋਏ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਤਹਿਬਾਜ਼ਾਰੀ ਸ਼ਾਖਾ ਦੇ ਕੁੱਝ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਕਾਰਨ ਇਹ ਕਬਜ਼ੇ ਨਿਰੰਤਰ ਲੱਗ ਰਹੇ ਹਨ ਅਤੇ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਜਾ ਰਹੀ। ਸੀਨੀਅਰ ਡਿਪਟੀ ਮੇਅਰ ਪਰਾਸ਼ਰ ਨੇ ਨਿਗਮ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਉਕਤ ਸਾਰੇ ਸਥਾਨਾਂ ਦਾ ਮੌਕੇ ਤੇ ਨਿਰੀਖਣ ਕਰਕੇ ਨਾਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ। ਇਸਦੇ ਨਾਲ ਹੀ ਜੇਕਰ ਕਿਸੇ ਅਧਿਕਾਰੀ ਦੀ ਲਾਪਰਵਾਹੀ ਜਾ ਕਥਿਤ ਮਿਲੀਭੁਗਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਵਿਭਾਗੀ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਪਰਾਸ਼ਰ ਨੇ ਕਿਹਾ ਕਿ ਜਨਤਕ ਸੜਕਾਂ ਅਤੇ ਫੁੱਟਪਾਥਾਂ ਤੇ ਨਾਜਾਇਜ਼ ਕਬਜ਼ੇ ਨਾ ਸਿਰਫ਼ ਆਵਾਜਾਈ ਨੂੰ ਪ੍ਰਭਾਵਿਤ ਕਰਦੇ ਹਨ, ਸਗੋਂ ਆਮ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਲਈ ਵੀ ਵੱਡੀ ਚੁਣੌਤੀ ਬਣੇ ਹੋਏ ਹਨ। ਉਨ੍ਹਾਂ ਨੇ ਨਿਗਮ ਪ੍ਰਸ਼ਾਸਨ ਨੂੰ ਇਸ ਮਾਮਲੇ ਵਿਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨੱਤਾਂ ਵਾਲੇ ਸੰਤਾਂ ਦੀ 46ਵੀਂ ਬਰਸੀ ਮਨਾਈ ਅਗਲੀ ਖ਼ਬਰ ਮਿਕਸਡ ਲੈਂਡ ਯੂਜ਼ ਖੇਤਰਾਂ ਨੂੰ ਉਦਯੋਗਿਕ ਖੇਤਰ ਘੋਸ਼ਿਤ ਕੀਤਾ ਜਾਵੇ-ਫਿਕੋ
Ad Position 24