09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਨੱਤਾਂ ਵਾਲੇ ਸੰਤਾਂ ਦੀ 46ਵੀਂ ਬਰਸੀ ਮਨਾਈ

Ad Position 21
No active advertisement
ਅਜੀਤ ਡੈਸਕ 15-07-2026
ਆਲਮਗੀਰ, 14 ਜੁਲਾਈ (ਜਰਨੈਲ ਸਿੰਘ ਪੱਟੀ)-ਸੇਵਾ, ਸਿਮਰਨ ਅਤੇ ਭਗਤੀ ਦੇ ਸੁਮੇਲ, ਬ੍ਰਹਮ ਗਿਆਨੀ ਸੰਤ ਭਗਤ ਪ੍ਰਕਾਸ਼ ਸਿੰਘ ਦੀ 46ਵੀਂ ਬਰਸੀ ਸੰਤ ਬਾਬਾ ਬਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਉਨ੍ਹਾਂ ਦੇ ਅਸਥਾਨ ਪਿੰਡ ਨੱਤ ਲੁਧਿਆਣਾ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਗਈ। ਇਸ ਮੌਕੇ ਅੰਮ੍ਰਿਤ ਵੇਲੇ ਆਸਾ ਦੀ ਵਾਰ ਦਾ ਕੀਰਤਨ ਭਾਈ ਗੁਰਵਿੰਦਰ ਸਿੰਘ ਵਿੰਝਲ ਵਾਲਿਆਂ ਨੇ ਕੀਤਾ। ਸ਼੍ਰੀ ਅਖੰਡ ਪਾਠ ਦੇ ਭੋਗ, ਉਪਰੰਤ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਅੰਮ੍ਰਿਤਮਈ ਬਾਣੀ ਦਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪੰਥ ਦੇ ਪ੍ਰਸਿੱਧ ਰਾਗੀ ਜਥੇ ਭਾਈ ਹਰਦੇਵ ਸਿੰਘ ਲੁਧਿਆਣਾ ਵਾਲੇ, ਭਾਈ ਜਗਤਾਰ ਸਿੰਘ, ਭਾਈ ਸਰੂਪ ਸਿੰਘ ਰੂਪ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ, ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ, ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ, ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ, ਭਾਈ ਨਿਰਮਲ ਸਿੰਘ ਬਟਾਲਾ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਤੂੰ ਗੁਰੂ ਅਤੇ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਕਥਾ ਵਾਚਕ ਗਿਆਨੀ ਬਲਜੀਤ ਸਿੰਘ ਯੂ.ਐਸ.ਏ. ਵਾਲਿਆਂ ਨੇ ਮਹਾਂਵਾਕ ਦੀ ਵਿਆਖਿਆ ਕੀਤੀ। ਬਰਸੀ ਸਮਾਗਮਾਂ ਵਿਚ ਦੇਸ਼, ਵਿਦੇਸ਼ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਪਰੰਤ ਗੁਰੂ ਦਾ ਲੰਗਰ ਅਤੁੱਟ ਚਲਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪੀ. ਏ. ਯੂ. ਨੇ ਖੇਤੀ ਉਦਯੋਗ ਸਥਾਪਿਤ ਕਰਨ ਬਾਰੇ ਪੰਜ ਰੋਜ਼ਾ ਸਿਖਲਾਈ ਕੋਰਸ ਕਰਵਾਇਆ ਅਗਲੀ ਖ਼ਬਰ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ’ਚ ਤਹਿਬਾਜ਼ਾਰੀ ਸ਼ਾਖਾ ਦੀ ਕਾਰਗੁਜ਼ਾਰੀ ’ਤੇ ਉਠੇ ਸਵਾਲ
Ad Position 24