09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਕੇਸ ਦਰਜ

Ad Position 21
No active advertisement
ਅਜੀਤ ਡੈਸਕ 15-07-2026

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵਪਾਰ ਵਿਚ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ 18 ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਵਪਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹੁਸ਼ਿਆਰਪੁਰ ਦੇ ਰਹਿਣ ਵਾਲੇ ਰਾਜ ਆਦਿਆ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਦਵਿੰਦਰ ਉਰਫ਼ ਗਰਚਾ ਵਾਸੀ ਨਿਊ ਕੁੰਦਨਪੁਰੀ, ਬਲਜੀਤ ਕੁਮਾਰ ਸੋਨੂੰ ਵਾਸੀ ਸ਼ਾਹੀ ਮੁਹੱਲਾ ਅਤੇ ਸੋਨੂੰ ਪੁੱਤਰ ਵਾਸੀ ਹੈਬੋਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਕਥਿਤ ਦੋਸ਼ੀਆਂ ਉਤੇ ਵਪਾਰ ਵਿਚ ਮੁਨਾਫ਼ੇ ਦਾ ਝਾਂਸਾ ਦੇ ਕੇ ਉਸ ਨਾਲ 18 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ’ਚ ਦਿਨ ਦਿਹਾੜੇ ਚੇਨ ਖੋਹਣ ਦੀ ਵਾਰਦਾਤ ਨੂੰ ਲੋਕਾਂ ਨੇ ਕੀਤਾ ਨਾਕਾਮ ਅਗਲੀ ਖ਼ਬਰ ਕਾਰ ਵਿਚੋਂ ਚੋਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ
Ad Position 24