15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਲਈ ਮੁੱਖ ਮੰਤਰੀ ਨਾਲ ਜਲਦ ਭੇਟ ਕਰਾਂਗੇ-ਵਿਜੇ ਦਾਨਵ

Ad Position 21
No active advertisement
ਅਜੀਤ ਡੈਸਕ 16-07-2026
ਲੁਧਿਆਣਾ, 15 ਜੁਲਾਈ (ਭੁਪਿੰਦਰ ਸਿੰਘ ਬੈਂਸ)- ਮਿਊਂਸੀਪਲ ਕਰਮਚਾਰੀ ਦਲ ਪੰਜਾਬ ਦੇ ਵਫ਼ਦ ਨੇ ਚੇਅਰਮੈਨ ਵਿਜੇ ਦਾਨਵ ਦੀ ਅਗਵਾਈ ਹੇਠ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨਾਲ ਜ਼ੋਨ ਏ ਦਫ਼ਤਰ ਵਿਖੇ ਮੀਟਿੰਗ ਕਰਕੇ ਮੁਲਾਜ਼ਮਾਂ ਨਾਲ ਜੁੜੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਰੱਖੀਆਂ। ਵਿਜੇ ਦਾਨਵ ਨੇ ਦੱਸਿਆ ਕਿ ਮੀਟਿੰਗ ਦੌਰਾਨ ਡੀ.ਸੀ. ਰੇਟ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਮੌਤ ਹੋਣ ’ਤੇ ਉਨ੍ਹਾਂ ਦੇ ਵਾਰਿਸਾਂ ਨੂੰ ਨੌਕਰੀ ਦੇਣ, ਸਿੱਧੀ ਭਰਤੀ ਕਰਨ, ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਅਤੇ ਸੀਵਰੇਜ ਦਾ ਕੰਮ ਠੇਕੇ ’ਤੇ ਨਾ ਦੇਣ, ਮੁਲਾਜ਼ਮਾਂ ਲਈ ਕੈਸ਼ਲੈਸ ਸਿਹਤ ਯੋਜਨਾ, ਸਮੇਂ ਸਿਰ ਤਨਖ਼ਾਹਾਂ, ਬਕਾਏ ਅਤੇ ਲੋੜੀਂਦੇ ਸੰਦ ਮੁਹੱਈਆ ਕਰਵਾਉਣ ਸਬੰਧੀ ਮੰਗਾਂ ਰੱਖੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਮਿਸ਼ਨਰ ਨੇ ਕਈ ਮਸਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ, ਜਦਕਿ ਬਾਕੀ ਮੰਗਾਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਵਿਜੇ ਦਾਨਵ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੱਚੇ ਮਾਲੀ, ਬੇਲਦਾਰ, ਸਫ਼ਾਈ ਕਰਮਚਾਰੀ, ਸੀਵਰਮੈਨ, ਡਰਾਈਵਰ ਅਤੇ ਓਵਰਏਜ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਸਬੰਧੀ ਉਹ ਪਹਿਲਾਂ ਹੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਾਲ ਗੱਲਬਾਤ ਕਰ ਚੁੱਕੇ ਹਨ ਅਤੇ ਹੁਣ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਵਾਉਣ ਲਈ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਭੇਟ ਕਰਕੇ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਇਸ ਮੌਕੇ ਚੌਧਰੀ ਯਸ਼ਪਾਲ, ਅਕਸ਼ੇ ਰਾਜ, ਵਿਮਲ ਭੱਟੀ, ਰੋਹਿਤ ਸਹੋਤਾ, ਸੰਜੀਵ, ਜਤਿੰਦਰ ਘਾਵਰੀ, ਬਨਵਾਰੀ ਲਾਲ, ਲਵ ਦ੍ਰਾਵਿੜ ਅਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਵਲੋਂ ਕਮਿਊਨਿਟੀ ਹੈਲਥ ਸੈਂਟਰ ਦਾ ਦੌਰਾ ਅਗਲੀ ਖ਼ਬਰ ਲਾਡੋਵਾਲ ਟੋਲ ਪਲਾਜ਼ਾ ਦੇ ਟੋਲ ਦਰਾਂ ਵਿਚ ਹੋਇਆ ਵਾਧਾ
Ad Position 24