17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਆਮ ਆਦਮੀ ਪਾਰਟੀ ਸੂਬੇ ਅੰਦਰ ਬਿਨਾਂ ਕਿਸੇ ਪੱਖਪਾਤ ਤੋਂ ਹਰ ਵਰਗ ਦੀ ਸਾਰ ਲੈਣ ਵਾਲੀ ਪਹਿਲੀ ਪਾਰਟੀ ਬਣੀ-ਵਿਧਾਇਕ ਸੰਗੋਵਾਲ

Ad Position 21
No active advertisement
ਅਜੀਤ ਡੈਸਕ 16-07-2026
ਫੁੱਲਾਂਵਾਲ, 15 ਜੁਲਾਈ (ਮਨਜੀਤ ਸਿੰਘ ਦੁੱਗਰੀ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਗਾਮੀ ਆ ਰਹੀਆਂ ਚੋਣਾਂ ਨੂੰ ਦੇਖਦੇ ਹੋਏ ਆਮ ਲੋਕਾਂ ਵਿਚ ਆਪਣੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਨੂੰ ਲੈ ਕੇ ਜਾਗਰੂਕ ਕਰਨ ਲਈ ਆਰੰਭ ਕੀਤੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਅੱਜ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਆਪਣੇ ਸਾਥੀਆਂ ਸਮੇਤ ਹਲਕੇ ਦੇ ਪਿੰਡ ਠੱਕਰਵਾਲ ਵਿਖੇ ਲੋਕ ਮਿਲਣੀ ਤਹਿਤ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਲੇਖਾ ਜੋਖਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਦਿੱਤੀਆਂ ਪੰਜ ਗਰੰਟੀਆਂ ਫਰੀ ਬਿਜਲੀ, ਸਿਹਤ ਸਹੂਲਤਾਂ, ਕਿਸਾਨਾਂ ਅਤੇ ਨਹਿਰੀ ਪਾਣੀ ਦੇ ਪ੍ਰਬੰਧ, ਟੋਲ ਪਲਾਜ਼ਿਆਂ ਤੋਂ ਰਾਹਤ, ਸੜਕ ਸੁਰੱਖਿਆ, ਮਹਿਲਾਵਾਂ ਨੂੰ ਸਨਮਾਨ ਭੱਤਾ ਆਦਿ ਪੂਰੀਆਂ ਕੀਤੀਆਂ ਗਈਆ ਹਨ। ਇਨ੍ਹਾਂ ਸਕੀਮਾਂ ਤਹਿਤ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਨੂੰ ਬਿਨ੍ਹਾਂ ਕਿਸੇ ਪੱਖਪਾਤ ਤੋਂ ਰਾਹਤ ਦਿੱਤੀ ਗਈ ਹੈ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਸੂਬੇ ਅੰਦਰ ਬਿਨਾਂ ਕਿਸੇ ਪੱਖਪਾਤ ਤੋਂ ਹਰ ਵਰਗ ਦੀ ਸਾਰ ਲੈਣ ਵਾਲੀ ਪਹਿਲੀ ਪਾਰਟੀ ਦੇ ਤੌਰ ‘ਤੇ ਉਭਰ ਕੇ ਸਾਹਮਣੇ ਆਈ ਹੈ। ਜਿਸ ਨੂੰ ਲੈ ਕੇ ਸੂਬੇ ਦੇ ਲੋਕਾਂ ਵਲੋਂ ਇਸ ਨੂੰ ਮਨਾ ਮੂੰਹੀ ਪਿਆਰ ਮਿਲ ਰਿਹਾ ਹੈ, ਅਤੇ ਆਗਾਮੀ ਆ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਮੁੜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ। ਇਸ ਮੌਕੇ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਪਿੰਡ ਨੂੰ ਦਿੱਤੀਆਂ ਗਰਾਂਟਾਂ ਦੀ ਜਾਣਕਾਰੀ ਆਮ ਲੋਕਾਂ ਨਾਲ ਸਾਂਝੀ ਕੀਤੀ ਗਈ। ਜਿਨਾਂ ਦੀ ਪ੍ਰੋੜਤਾ ਕਰਦਿਆਂ ਪਿੰਡ ਦੇ ਸਰਪੰਚ ਆਤਮਾ ਸਿੰਘ ਗਰੇਵਾਲ ਨੇ ਹਾਜ਼ਰੀਨਾਂ ਨੂੰ ਦੱਸਿਆ ਕਿ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਆਪਣੇ ਕਾਰਜਕਾਲ ਦੌਰਾਨ ਪਿੰਡ ਦੀਆਂ ਸੜਕਾਂ, ਫਿਰਨੀ, ਧਰਮਸ਼ਾਲਾ, ਖੇਡ ਗਰਾਊਂਡ, ਸਕੂਲਾਂ ਦੀਆਂ ਇਮਾਰਤਾਂ ਦੀ ਕਾਇਆ ਕਲਪ ਕਰਨ ਅਤੇ ਬਣ ਰਹੇ ਸਰਕਾਰੀ ਹਸਪਤਾਲ ਲਈ ਗਰਾਂਟਾਂ ਦੇ ਖੁੱਲੇ ਗੱਫੇ ਦਿੱਤੇ ਹਨ, ਅਤੇ ਵਿਕਾਸ ਦੇ ਰਹਿੰਦੇ ਅਧੂਰੇ ਕੰਮਾਂ ਲਈ ਵੀ ਅੱਗੇ ਤੋਂ ਹੋਰ ਗ੍ਰਾਂਟਾਂ ਦੀ ਝੜੀ ਲਾਉਦੇ ਹੋਏ ਹੋਰ ਗ੍ਰਾਂਟ ਦੇਣ ਦਾ ਵਾਅਦਾ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਪਿੰਡ ਦਾ ਹਰ ਵਰਗ ਖੁਸ਼ ਹੈ ਅਤੇ ਆਗਾਮੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਬਣਾਉਣ ਲਈ ਉਤਸ਼ਾਹਿਤ ਹੈ। ਜਿਸ ਤੇ ਹਾਜਰੀਨਾ ਵਲੋਂ ਵਿਧਾਇਕ ਸੰਗੋਵਾਲ ਅਤੇ ਸਰਪੰਚ ਆਤਮਾ ਸਿੰਘ ਗਰੇਵਾਲ ਦਾ ਤਾੜੀਆਂ ਦੀ ਗੜ ਗੜਾਹਟ ਨਾਲ ਨਿੱਘਾ ਸਵਾਗਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਬੈਂਕ ਦੀ ਟੀਮ ਨੇ ਸਤਹੀ ਜਲ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਖ਼ਤਰਨਾਕ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਕਾਬੂ
Ad Position 24