09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਮਿਡ ਡੇ ਮੀਲ ’ਤੇ ਸੰਕਟ

Ad Position 21
No active advertisement
ਅਜੀਤ ਡੈਸਕ 17-07-2026
ਲੁਧਿਆਣਾ, 16 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸਰਕਾਰੀ ਸਕੂਲਾਂ ਦੇ ਹਜ਼ਾਰਾਂ ਬੱਚਿਆਂ ਲਈ ਚਲਾਈ ਜਾ ਰਹੀ ਮਿਡ ਡੇ ਮੀਲ ਯੋਜਨਾ ਫੰਡਾਂ ਦੀ ਘਾਟ ਕਾਰਨ ਸੰਕਟ ਵਿਚ ਫਸਦੀ ਨਜ਼ਰ ਆ ਰਹੀ ਹੈ। ਮਈ ਮਹੀਨੇ ਤੋਂ ਯੋਜਨਾ ਲਈ ਲੋੜੀਂਦੀ ਰਕਮ ਜਾਰੀ ਨਾ ਹੋਣ ਕਰਕੇ ਸਕੂਲ ਪ੍ਰਬੰਧਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਤ ਇੱਥੋਂ ਤੱਕ ਪਹੁੰਚ ਗਏ ਹਨ ਕਿ ਕਈ ਸਕੂਲ ਬੱਚਿਆਂ ਦਾ ਖਾਣਾ ਬੰਦ ਨਾ ਹੋਵੇ, ਇਸ ਲਈ ਸਥਾਨਕ ਦੁਕਾਨਦਾਰਾਂ ਤੋਂ ਉਧਾਰ ’ਤੇ ਰਾਸ਼ਨ ਅਤੇ ਹੋਰ ਲੋੜੀਂਦਾ ਸਾਮਾਨ ਲੈ ਕੇ ਮਿਡ ਡੇ ਮੀਲ ਤਿਆਰ ਕਰਵਾ ਰਹੇ ਹਨ। ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਨੂੰ ਅੱਧਾ ਮਹੀਨਾ ਤੋਂ ਜ਼ਿਆਦਾ ਸਮਾਂ ਬੀਤ ਜਾਣ ਦੇ ਬਾਵਜੂਦ ਸਕੂਲਾਂ ਦੇ ਖਾਤਿਆਂ ਵਿਚ ਮਿਡ ਡੇ ਮੀਲ ਦੀ ਰਕਮ ਨਹੀਂ ਪਹੁੰਚੀ। ਇਸ ਦੇ ਨਾਲ ਹੀ ਕਈ ਸਕੂਲਾਂ ਨੂੰ ਸਮੇਂ ਸਿਰ ਕਣਕ ਦੀ ਸਪਲਾਈ ਵੀ ਨਹੀਂ ਮਿਲੀ, ਜਿਸ ਕਾਰਨ ਯੋਜਨਾ ਦੇ ਸੰਚਾਲਨ ’ਤੇ ਗੰਭੀਰ ਅਸਰ ਪਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ ਦੇ ਮੁੱਖ ਅਧਿਆਪਕ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਮਈ ਮਹੀਨੇ ਤੋਂ ਨਾ ਤਾਂ ਮਿਡ- ਡੇ-ਮੀਲ ਦਾ ਫੰਡ ਮਿਲਿਆ ਹੈ ਅਤੇ ਨਾ ਹੀ ਕਣਕ ਦੀ ਨਿਯਮਤ ਸਪਲਾਈ ਹੋਈ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਭੋਜਨ ਪ੍ਰਭਾਵਿਤ ਨਾ ਹੋਵੇ, ਇਸ ਲਈ ਮਜਬੂਰੀ ਵਿਚ ਉਧਾਰ ’ਤੇ ਸਾਮਾਨ ਲੈ ਕੇ ਯੋਜਨਾ ਚਲਾਈ ਜਾ ਰਹੀ ਹੈ। ਲੈਕਚਰਾਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਜ਼ਿਲ੍ਹੇ ਦੇ ਬਹੁਤੇ ਸਰਕਾਰੀ ਸਕੂਲ ਇਸੇ ਸਮੱਸਿਆ ਨਾਲ ਜੂਝ ਰਹੇ ਹਨ। ਫੰਡ ਜਾਰੀ ਨਾ ਹੋਣ ਕਾਰਨ ਸਕੂਲਾਂ ਲਈ ਮਿਡ ਡੇ ਮੀਲ ਯੋਜਨਾ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਔਖਾ ਹੋ ਗਿਆ ਹੈ। ਇਸ ਦੇ ਬਾਵਜੂਦ ਬੱਚਿਆਂ ਦੇ ਹਿਤਾਂ ਨੂੰ ਦੇਖਦਿਆਂ ਸਕੂਲ ਕਿਸੇ ਨਾ ਕਿਸੇ ਤਰੀਕੇ ਭੋਜਨ ਮੁਹੱਈਆ ਕਰਵਾ ਰਹੇ ਹਨ। ਇਕ ਹੋਰ ਸਰਕਾਰੀ ਅਧਿਆਪਕ ਨੇ ਦੱਸਿਆ ਕਿ ਮਿਡ ਡੇ ਮੀਲ ਲਈ ਫੰਡਾਂ ਵਿਚ ਦੇਰੀ ਹੁਣ ਆਮ ਗੱਲ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਅਧਿਆਪਕਾਂ ਨੂੰ ਆਪਣੀ ਜੇਬ ਵਿਚੋਂ ਭੋਜਨ ਦਾ ਪ੍ਰਬੰਧ ਕਰਨਾ ਪੈਂਦਾ ਹੈ, ਕਿਉਂਕਿ ਵਿਦਿਆਰਥੀਆਂ ਦਾ ਖਾਣਾ ਰੋਕਣਾ ਸੰਭਵ ਨਹੀਂ। ਉਧਰ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮਨੋਜ ਕੁਮਾਰ ਨੇ ਮੰਨਿਆ ਕਿ ਫੰਡ ਜਾਰੀ ਹੋਣ ਵਿਚ ਦੇਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਵਿਵਸਥਾ ਕਰ ਦਿੱਤੀ ਗਈ ਹੈ ਅਤੇ ਬਕਾਇਆ ਰਕਮ ਅਗਲੇ ਹਫ਼ਤੇ ਤੱਕ ਜਾਰੀ ਹੋਣ ਦੀ ਉਮੀਦ ਹੈ। ਉਨ੍ਹਾਂ ਅਨੁਸਾਰ ਸਿੰਗਲ ਨੋਡਲ ਏਜੰਸੀ ਖਾਤਾ ਪ੍ਰਣਾਲੀ ਲਾਗੂ ਹੋਣ ਕਾਰਨ ਰਕਮ ਜਾਰੀ ਕਰਨ ਦੀ ਪ੍ਰਕਿਰਿਆ ਵਿਚ ਦੇਰੀ ਆਈ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਡੀਅਰ ਮਾਸਿਕ ਲਾਟਰੀ ਨੇ ਬਣਾਏ 2 ਨਵੇਂ ਲੱਖਪਤੀ ਅਗਲੀ ਖ਼ਬਰ ਵਿਸ਼ਵ ਬੈਂਕ ਦੇ ਮਾਹਿਰਾਂ ਨੇ ਸਤਹੀ ਜਲ ਸਪਲਾਈ ਯੋਜਨਾ ਦੀ ਕੀਤੀ ਸਮੀਖਿਆ
Ad Position 24