09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਭੁੱਖ ਹੜਤਾਲ ਲੋਕਤੰਤਰ ਦਾ ਹੱਕ, ਪਰ ਹੱਲ ਗੱਲਬਾਤ ਨਾਲ ਹੀ ਸੰਭਵ-ਜਯੰਤ ਚੌਧਰੀ

Ad Position 21
No active advertisement
ਅਜੀਤ ਡੈਸਕ 17-07-2026
ਲੁਧਿਆਣਾ, 16 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸੋਨਮ ਵਾਂਗਚੁਕ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਸਬੰਧੀ ਕੇਂਦਰੀ ਮੰਤਰੀ ਜਯੰਤ ਚੌਧਰੀ ਨੇ ਕਿਹਾ ਹੈ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀ ਗੱਲ ਕਹਿਣ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਗਟਾਉਣ ਦਾ ਅਧਿਕਾਰ ਹੈ। ਪਰ ਕਿਸੇ ਵੀ ਮਮਲੇ ਦਾ ਅਸਥਾਈ ਹੱਲ ਆਪਸੀ ਗੱਲਬਾਤ ਅਤੇ ਗੱਲਬਾਤ ਰਾਹੀ ਹੀ ਨਿਕਲ ਸਕਦਾ ਹੈ। ਉਨ੍ਹਾਂ ਨਾਲ ਹੀ ਪ੍ਰਧਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਸਵਾਗਤ ਕਰਦਿਆਂ ਇਸ ਨੂੰ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਕਰਾਰ ਦਿੱਤਾ। ਲੁਧਿਆਣਾ ਦੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਯੰਤ ਚੌਧਰੀ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਕਿਸੇ ਨੂੰ ਆਪਣੀ ਰਾਏ ਪ੍ਰਗਟ ਕਰਨ ਦਾ ਪੂਰਾ ਹੱਕ ਹੈ, ਪਰ ਕਿਸੇ ਵੀ ਵਿਵਾਦ ਜਾਂ ਸਮਸਿਆ ਦਾ ਹੱਲ ਮਤੇ ਤੇ ਬੈਠਕੇ ਆਪਸੀ ਵਿਚਾਰ ਵਟਾਂਦਰੇ ਰਾਹੀਂ ਹੀ ਸੰਭਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੀ ਇਸ ਫੇਰੀ ਦਾ ਸਵਾਗਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਪੰਜਾਬ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆ ਲਈ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ, ਜਿਸ ਨਾਲ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ। ਪੰਜਾਬ ਦੇ ਸਨਅਤੀ ਵਿਕਾਸ ਬਾਰੇ ਜਯੰਤ ਚੌਧਰੀ ਨੇ ਕਿਹਾ ਕਿ ਲੁਧਿਆਣਾ ਨੂੰ ਕਦੇ ਦੇਸ਼ ਦਾ ਮਾਨਚੈਸਟਰ ਕਿਹਾ ਜਾਂਦਾ ਸੀ। ਕੇਂਦਰ ਸਰਕਾਰ ਨੌਜਵਾਨਾਂ ਨੂੰ ਰੁਜਗਾਰ-ਯੋਗ ਬਣਾਉਣ ਲਈ ਸਕਿੱਲ ਡਿਵੈਲਪਮੈਂਟ ਕੇਂਦਰਾਂ ਰਾਹੀਂ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਨਅਤਾਂ ਦੀ ਤਰੱਕੀ ਅਤੇ ਨੌਜਵਾਨਾਂ ਲਈ ਰੁਜਗਾਰ ਦੇ ਮੌਕੇ ਵਧਾਉਣ ਲਈ ਕੇਂਦਰ ਸਰਕਾਰ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਮੌਤਾਂ ਅਗਲੀ ਖ਼ਬਰ ਪੰਜਾਬ ਸਟੇਟ ਡੀਅਰ ਮਾਸਿਕ ਲਾਟਰੀ ਨੇ ਬਣਾਏ 2 ਨਵੇਂ ਲੱਖਪਤੀ
Ad Position 24