ਫੁੱਲਾਂਵਾਲ, 16 ਜੁਲਾਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਪੈਂਦੇ ਪੰਜਾਬ ਪਾਵਰ ਕਾਰਪੋਰੇਸ਼ਨ ਲਿਮਿਟਡ ਸਬ ਡਿਵੀਜ਼ਨ ਅਧੀਨ ਆਉਂਦੇ ਪਮਾਲੀ, ਰਤਨਾ, ਜੋਧਾ ਅਤੇ ਆਸ ਪਾਸ ਦੇ ਪਿੰਡਾਂ ਦੇ ਕਿਸਾਨਾਂ ਵਲੋਂ ਮੋਟਰਾਂ ਵਾਲੀ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਤੇ ਵਿਭਾਗ ਵਲੋਂ ਲਗਾਏ ਜਾ ਰਹੇ ਅਣ ਐਲਾਨੇ ਬਿਜਲੀ ਕੱਟਾ ਨੂੰ ਲੈ ਕੇ ਅੱਜ ਦੇਰ ਸ਼ਾਮ ਲਲਤੋਂ ਕਲਾਂ ਸਥਿਤ ਬਿਜਲੀ ਗਰਿਡ ਨੂੰ ਘੇਰਦੇ ਹੋਏ ਧਰਨਾ ਦਿੱਤਾ। ਇਸ ਮੌਕੇ ਧਾਰਨਾਕਾਰੀਆਂ ਵਲੋਂ ਵਿਭਾਗ ਖਿਲਾਫ ਜੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਵਲੋਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਜੇਕਰ ਖੇਤੀਬਾੜੀਆਂ ਵਾਲੀਆਂ ਮੋਟਰਾਂ ਨੂੰ ਸਰਕਾਰ ਦੇ ਵਾਅਦੇ ਮੁਤਾਬਕ ਨਿਰਵਿਘਨ ਬਿਜਲੀ ਦੀ ਸਪਲਾਈ ਬਹਾਲ ਨਾ ਕੀਤੀ ਗਈ ਤਾਂ ਲੁਧਿਆਣਾ ਸਥਿਤ ਵਿਭਾਗ ਦੇ ਮੁੱਖ ਦਫਤਰ ਵਿਖੇ ਧਰਨਾ ਦਿੱਤਾ ਜਾਵੇਗਾ।