09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਗੁਰਦੁਆਰਾ ਬਾਬਾ ਸੱਜਣ ਦਾ ਖੂਹ ਟਾਹਲੀਆਣਾ ਸਾਹਿਬ ਵਿਖੇ ਮੱਸਿਆ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

Ad Position 21
No active advertisement
ਅਜੀਤ ਡੈਸਕ 17-07-2026
ਫੁੱਲਾਂਵਾਲ, 16 ਜੁਲਾਈ (ਮਨਜੀਤ ਸਿੰਘ ਦੁੱਗਰੀ)-ਛੇਵੀਂ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਪਿੰਡ ਇਆਲੀ ਕਲਾਂ ਵਿਖੇ ਉਨ੍ਹਾਂ ਦੇ ਅਨਿਨ ਭਗਤ ਬਾਬਾ ਸੱਜਣ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਬਾਬਾ ਸੱਜਣ ਦਾ ਖੂਹ ਜਿਸ ਨੂੰ ਟਾਹਲੀਆਣਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਵਿਖੇ ਹਾੜ ਮਹੀਨੇ ਦੀ ਮੱਸਿਆ ਦੇ ਦਿਹਾੜੇ ਮੌਕੇ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ। ਬਾਬਾ ਨਰਿੰਦਰ ਸਿੰਘ ਬਾਬਾ ਬਲਵਿੰਦਰ ਸਿੰਘ ਗੁਰਦੁਆਰਾ ਲੰਗਰ ਸਾਹਿਬ ਹਜ਼ੂਰ ਸਾਹਿਬ ਵਾਲਿਆਂ ਦੇ ਜਥੇਦਾਰ ਬਾਬਾ ਗੁਰਜੀਤ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲਿਆਂ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਪਿੰਡ ਦੀਆਂ ਬੀਬੀਆਂ ਦੇ ਸੁਖਮਨੀ ਸਾਹਿਬ ਜਥੇ ਵਲੋਂ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਨਰਿੰਦਰਪਾਲ ਸਿੰਘ ਸਪੁੱਤਰ ਜਸਵਿੰਦਰਪਾਲ ਸਿੰਘ ਜਾਂਗਪੁਰ ਪਰਿਵਾਰ ਵਲੋਂ ਰਖਵਾਏ ਸ੍ਰੀ ਸਹਿਜ ਪਾਠ ਦੇ ਭੋਗ ਹੈੱਡ ਗ੍ਰੰਥੀ ਕੁਲਦੀਪ ਸਿੰਘ ਵਲੋਂ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਸੰਗਤ ਨੂੰ ਹੁਕਮਨਾਮਾ ਸਰਵਣ ਕਰਵਾਇਆ। ਇਸ ਮੌਕੇ ਪ੍ਰਭਜੀਤ ਸਿੰਘ, ਹੈੱਡ ਗ੍ਰੰਥੀ ਜਗਤਾਰ ਸਿੰਘ ਥੜ੍ਹਾ ਸਾਹਿਬ, ਮੈਨੇਜਰ ਗੁਰਚਰਨ ਸਿੰਘ ਪੁਰਬਾ, ਜੁਗਰਾਜ ਸਿੰਘ, ਗੁਰਪ੍ਰੀਤ ਸਿੰਘ ਲਾਡੀ, ਬਲਵਿੰਦਰ ਸਿੰਘ ਬੱਬਲੂ, ਗੁਰਜੀਤ ਸਿੰਘ ਸੋਨੀ, ਵੀਰ ਸਿੰਘ, ਪ੍ਰਿਤਪਾਲ ਸਿੰਘ ਨੀਟਾ, ਹਰਪਿੰਦਰ ਸਿੰਘ ਭੰਗੂ, ਧਰਮਪਾਲ ਸਿੰਘ ਧਰਮਾ, ਅਵਤਾਰ ਸਿੰਘ, ਇਕਬਾਲ ਸਿੰਘ, ਤਰਸੇਮ ਸਿੰਘ ਸਿਮਾ, ਅਸ਼ਵਨੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਨੇ ਨਤਮਸਤਕ ਹੁੰਦਿਆਂ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਆਈ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਲਾਈਵ ਕੇਅਰ ਫਾਊਂਡੇਸ਼ਨ ਤੇ ਸਤੀਸ਼ ਕੁਮਾਰ ਐਨ.ਜੀ.ਓ. ਤੇ ਸ਼ਹੀਦ ਸਰਬਜੀਤ ਸਿੰਘ ਬੋਪਾਰਾਏ ਸਪੋਰਟਸ ਕਲੱਬ ਇਆਲੀ ਖ਼ੁਰਦ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸੜਕ ਕੰਢੇ ਪਏ ਬਿਜਲੀ ਦੇ ਖੰਭੇ ਬਣ ਸਕਦੇ ਨੇ ਵੱਡੇ ਸੜਕੀ ਹਾਦਸੇ ਦਾ ਕਾਰਨ ਅਗਲੀ ਖ਼ਬਰ ਐਥਨੋਲ ਮਿਲੇ ਪੈਟਰੋਲ ਨਾਲ ਭਾਰਤ ਊਰਜਾ ਖੇਤਰ ’ਚ ਬਣੇਗਾ ਆਤਮਨਿਰਭਰ-ਰੋਹਿਤ ਧੀਰ
Ad Position 24