ਲੁਧਿਆਣਾ, 16 ਜੁਲਾਈ ((ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨਜ਼ਦੀਕ ਢੋਲੇਵਾਲ ਚੌਂਕ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਹੀ ਗੁਰਦੁਆਰਾ ਸਾਹਿਬ ਵਿਚ ਧਾਰਮਿਕ ਸਮਾਗਮ ਆਰੰਭ ਹੋਏ, ਜਿਨ੍ਹਾਂ ਦੌਰਾਨ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ (ਲੁਧਿਆਣਾ ਵਾਲੇ), ਭਾਈ ਗੁਰਦੀਪ ਸਿੰਘ (ਜੈਪੁਰ ਵਾਲੇ), ਭਾਈ ਗੁਰਮੇਲ ਸਿੰਘ (ਬਰਨਾਲਾ ਵਾਲੇ) ਅਤੇ ਉਨ੍ਹਾਂ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ। ਇਸ ਉਪਰੰਤ ਗੁਰਦੁਆਰਾ ਸਾਹਿਬ ਦੇ ਕਥਾਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਸੰਗਰਾਂਦ ਦੇ ਮਹੱਤਵ ਸਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਧਾਰਮਿਕ ਦਿਹਾੜੇ ਸਾਨੂੰ ਗੁਰਬਾਣੀ ਨਾਲ ਜੁੜਨ, ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਦੀ ਪ੍ਰੇਰਣਾ ਦਿੰਦੇ ਹਨ। ਸਮਾਗਮ ਦੇ ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਮੋਹਨ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਅਰਜਨ ਸਿੰਘ ਚੀਮਾ, ਸਵਰਨ ਸਿੰਘ ਮਹੌਲੀ, ਬਲਜੀਤ ਸਿੰਘ ਦੁਖੀਆ, ਮਨਪ੍ਰੀਤ ਸਿੰਘ ਪ੍ਰਿੰਸ, ਜਤਿੰਦਰਪਾਲ ਸਿੰਘ ਸਲੂਜਾ, ਗੁਰਮੀਤ ਸਿੰਘ, ਪਰਮਿੰਦਰ ਸਿੰਘ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਦਵਿੰਦਰ ਕੌਰ ਸੋਹਲ, ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀਕਲਾਂ, ਸੁਨੀਲ ਕੁਮਾਰ ਅਤੇ ਰਵਿੰਦਰ ਸਿੰਘ ਰਵੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।