10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਕਾਰੋਬਾਰੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਸਾਲੀ ਤੇ ਸਾਂਢੂ ਖਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 17-07-2026
ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਕਾਰੋਬਾਰੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸਦੀ ਸਾਲੀ ਅਤੇ ਸਾਂਢੂ ਖਿਲਾਫ਼ ਕੇਸ ਦਰਜ ਕੀਤਾ ਹੈ| ਪੁਲਿਸ ਵਲੋਂ ਇਹ ਕਾਰਵਾਈ ਕੁੱਟਮਾਰ ਦਾ ਸ਼ਿਕਾਰ ਹੋਏ ਕਾਰੋਬਾਰੀ ਸੰਬੋਧ ਕੁਮਾਰ ਵਾਸੀ ਨਿਊ ਜਨਕਪੁਰੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਬੀਨੇਸ਼ ਗਾਗਲਾ ਉਰਫ ਟਿੰਕੂ ਅਤੇ ਚੰਦਾ ਸਾਂਡਲ ਉਰਫ ਕੁਸਮ ਵਾਸੀ ਪਿੰਡ ਮਾਣਕ ਵਾਲ ਖਿਲਾਫ਼ ਕੇਸ ਦਰਜ ਕੀਤਾ ਹੈ| ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੀ ਸਾਲੀ ਅਤੇ ਸਾਂਢੂ ਹਨ ਅਤੇ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੇ ਘਰ ਵਿਚ ਬੇਲੋੜੀ ਦਖਲ ਅੰਦਾਜ਼ੀ ਕਰ ਰਹੇ ਸਨ, ਜਿਸ ਕਾਰਨ ਉਨ੍ਹਾਂ ਦਾ ਆਪਸ ਵਿਚ ਵਿਵਾਦ ਚੱਲ ਰਿਹਾ ਸੀ| ਬੀਤੇ ਦਿਨ ਉਕਤ ਕਥਿਤ ਦੋਸ਼ੀ ਉਸਦੀ ਨਵੀਂ ਦਾਣਾ ਮੰਡੀ ਸਥਿਤ ਦੁਕਾਨ ’ਤੇ ਆਏ ਤੇ ਉਸ ਤੇ ਹਮਲਾ ਕਰ ਦਿੱਤਾ। ਕਥਿਤ ਦੋਸ਼ੀਆਂ ਵਲੋਂ ਉਸਦੀ ਅਤੇ ਉਸਦੇ ਪਿਤਾ ਕੇਵਲ ਕ੍ਰਿਸ਼ਨ ਦੀ ਕੁੱਟਮਾਰ ਕੀਤੀ ਤੇ ਧਮਕੀਆਂ ਦੇ ਕੇ ਫਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।
ਚੋਰੀ ਦਾ ਮਾਮਲਾ
ਪੁਲਿਸ ਨੇ ਰੋਹਿਤ ਗੁਪਤਾ ਵਾਸੀ ਨਿਊ ਨੰਦਾ ਕਲੋਨੀ ਦੀ ਸ਼ਿਕਾਇਤ ’ਤੇ ਅਸ਼ੋਕ ਵਾਸੀ ਨਿਊ ਨੰਦਾ ਕਲੋਨੀ ਖਿਲਾਫ ਕੇਸ ਦਰਜ ਕੀਤਾ ਹੈ| ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸਦੇ ਘਰ ਵਿਚੋਂ ਸੋਨੇ ਦੇ ਗਹਿਣੇ 15 ਹਜ਼ਾਰ ਦੀ ਨਗਦੀ ਅਤੇ ਹੋਰ ਸਮਾਨ ਚੋਰੀ ਕਰਨ ਦਾ ਦੋਸ਼ ਲਗਾਇਆ ਹੈ| ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੋ ਨਬਾਲਗ ਲੜਕੀਆਂ ਵਰਗਲਾਈਆਂ
ਪੁਲਿਸ ਨੇ ਰੈਂਚਲ ਵਾਸੀ ਈਸਾ ਨਗਰੀ ਦੀ ਸ਼ਿਕਾਇਤ ’ਤੇ ਗਗਨਦੀਪ ਉਰਫ ਲੱਕੀ ਵਾਸੀ ਹਰਗੋਬਿੰਦ ਨਗਰ ਖਿਲਾਫ ਕੇਸ ਦਰਜ ਕੀਤਾ ਹੈ| ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਦੀ ਨਾਬਾਲਗ ਲੜਕੀ ਐਨੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਉਸਦਾ ਪਤਾ ਨਹੀਂ ਲੱਗਾ ਹੈ| ਦੂਜੇ ਮਾਮਲੇ ਵਿਚ ਪੁਲਿਸ ਨੇ ਰਣਜੀਤ ਪਾਸਵਾਨ ਵਾਸੀ ਮੋਤੀ ਬਾਗ ਕਲੋਨੀ ਦੀ ਸ਼ਿਕਾਇਤ ’ਤੇ ਅਣਪਛਾਤੇ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾਂ ਨੇ ਉਕਤ ਕਥਿਤ ਦੋਸ਼ੀ ਉੱਤੇ ਉਸਦੀ ਨਬਾਲਗ ਭਾਣਜੀ ਨੂੰ ਵਰਗਲਾਉਣ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ|
ਘਰ ਵਿਚ ਚੋਰੀ
ਸਥਾਨਕ ਸ਼ਹੀਦ ਭਗਤ ਸਿੰਘ ਨਗਰ ਵਿਚ ਚੋਰ ਜਸਵਿੰਦਰ ਸਿੰਘ ਪੁੱਤਰ ਜਸਮੇਰ ਸਿੰਘ ਵਾਸੀ ਮਾਡਲ ਟਾਊਨ ਦੀ ਕੋਠੀ ਵਿਚੋਂ ਪੱਖੇ ਅਤੇ ਹੋਰ ਸਮਾਨ ਚੋਰੀ ਕਰਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ।
ਮੋਟਰਸਾਈਕਲ ਅਤੇ ਕਾਰ ਚੋਰੀ
ਸਥਾਨਕ ਕੰਗਣਵਾਲ ਤੋਂ ਚੋਰਾਂ ਵਲੋਂ ਨਤੀਸ਼ ਕੁਮਾਰ ਵਾਸੀ ਕੰਗਨਵਾਲ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ| ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਸਥਾਨਕ ਕਿਚਲੂਨਗਰ ਤੋਂ ਚੋਰਾਂ ਵਲੋਂ ਵਿਪਨ ਕੁਮਾਰ ਵਾਸੀ ਕਿਚਲੂ ਨਗਰ ਦੀ ਕਾਰ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਆਪਣੀ ਕਾਰ ਘਰ ਦੇ ਬਾਹਰ ਖੜੀ ਕੀਤੀ ਸੀ|
ਸੱਟੇਬਾਜ਼ ਕਾਬੂ
ਪੁਲਿਸ ਨੇ ਪਰਵਿੰਦਰ ਸਿੰਘ ਉਰਫ ਦੀਪੂ, ਗੁਰਦੀਪ ਸਿੰਘ ਅਤੇ ਵਿਸ਼ਾਲ ਸ਼ਰਮਾ ਵਾਸੀ ਹੈਬੋਵਾਲ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 4600 ਦੀ ਨਗਦੀ ਬਰਾਮਦ ਕੀਤੀ ਹੈ| ਕਥਿਤ ਦੋਸ਼ੀ ਸ਼ਰੇਆਮ ਸੜਕ ’ਤੇ ਸੱਟੇਬਾਜ਼ੀ ਕਰ ਰਹੇ ਸਨ|
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ
ਪੁਲਿਸ ਨੇ ਪਰਮਜੀਤ ਸਿੰਘ ਵਾਸੀ ਸੁੰਦਰ ਨਗਰ ਦੀ ਸ਼ਿਕਾਇਤ ’ਤੇ ਛਿੰਦਾ ਸਿੰਘ ਵਾਸੀ ਮੋਗਾ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 3 ਲੱਖ 50 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ| ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹੈਰੋਇਨ ਬਰਾਮਦ
ਪੁਲਿਸ ਨੇ ਗੌਰਵ ਵਾਸੀ ਸ਼ੇਰਪੁਰ ਕਲਾਂ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ| ਪੁਲਿਸ ਨੇ ਉਸ ਨੂੰ ਮੋਤੀ ਨਗਰ ਨੇੜਿਓਂ ਕਾਬੂ ਕੀਤਾ ਹੈ| ਉਸ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸਾਫ਼ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਏਗਾ-ਸ਼ਿਵਾਲਿਕ ਅਗਲੀ ਖ਼ਬਰ ਦੋਸ਼ੀਆਂ ਦੀ ਜਲਦ ਗ੍ਰਿਫਤਾਰੀ ਨਾ ਕਰਨ ’ਤੇ ਬਸਪਾ ਨੇ ਰੋਸ ਮਾਰਚ ਕਰਨ ਦਾ ਕੀਤਾ ਐਲਾਨ
Ad Position 24