10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸਾਫ਼ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਏਗਾ-ਸ਼ਿਵਾਲਿਕ

Ad Position 21
No active advertisement
ਅਜੀਤ ਡੈਸਕ 17-07-2026
ਆਲਮਗੀਰ, 16 ਜੁਲਾਈ (ਜਰਨੈਲ ਸਿੰਘ ਪੱਟੀ)-ਸਾਬਕਾ ਚੀਫ਼ ਪਾਰਲੀਮੈਂਟ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਜੱਸ ਨਿਊਟ੍ਰੀਸ਼ਨ ਕਲੱਬ ਆਲਮਗੀਰ ਵਿਖੇ ਵਿਸ਼ੇਸ਼ ਤੌਰ ’ਤੇ ਪਾਈ ਫੇਰੀ ਦੌਰਾਨ ਕਲੱਬ ਦੀਆਂ ਮੈਂਬਰ ਲੜਕੀਆਂ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀਆਂ ਸੂਬਾ ਪੰਜਾਬ ਪ੍ਰਤੀ ਨੀਤੀਆਂ ਤੋਂ ਵਿਸਥਾਰ ਪੂਰਵਕ ਜਾਣੂ ਕਰਵਾਇਆ। ਕਲੱਬ ਦੇ ਮੈਨੇਜਿੰਗ ਡਾਇਰੈਕਟਰ ਤਲਵਿੰਦਰ ਸਿੰਘ ਗਰੇਵਾਲ ਆਲਮਗੀਰ ਨੇ ਸ਼ਿਵਾਲਕ ਅਤੇ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸ਼ਿਵਾਲਕ ਨੇ ਦੱਸਿਆ ਕਿ ਇਹ ਫੇਰੀ ਪਰਿਵਾਰਕ ਤੌਰ ’ਤੇ ਪਾਈ ਗਈ ਹੈ ਅਤੇ ਪਰਿਵਾਰਿਕ ਗੱਲਾਂ ਦੌਰਾਨ ਹੀ ਹਾਜ਼ਰ ਲੜਕੀਆਂ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਕੇ ਦੱਸਿਆ ਗਿਆ ਹੈ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਸਮੂਹ ਪੰਜਾਬੀਆਂ ਦੇ ਹਿਤਾਂ ਅਤੇ ਹੱਕਾਂ ਦੀ ਲੜਾਈ ਲੜ ਰਹੀ ਹੈ, ਕਿਉਂਕਿ ਸੂਬਾ ਪੰਜਾਬ ਅੰਦਰ ਭ੍ਰਿਸ਼ਟਾਚਾਰ, ਕਤਲੋਗਾਰਤ, ਲੁੱਟ ਖੋਹ ਦਾ ਮਾਹੌਲ ਬਣਿਆ ਹੈ, ਪਰ ਸਮੇਂ ਦੀਆਂ ਸਰਕਾਰਾਂ ਸਭ ਕੁੱਝ ਮੂਕ ਦਰਸ਼ਕ ਬਣ ਕੇ ਵੇਖ ਰਹੀਆਂ ਹਨ, ਕਿਸੇ ਨੂੰ ਪੰਜਾਬ ਅਤੇ ਪੰਜਾਬੀਆਂ ਦੀ ਕੋਈ ਪ੍ਰਵਾਹ ਨਹੀਂ ਰਹੀ। ਉਨ੍ਹਾਂ ਹਾਜ਼ਰ ਲੜਕੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨਾਲ ਜੁੜ ਕੇ ਪੰਜਾਬ ਦੀ ਤਰੱਕੀ ਅਤੇ ਭਲੇ ਲਈ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਥ ਮਜ਼ਬੂਤ ਕਰੋ ਤਾਂ ਜੋ ਸੂਬਾ ਪੰਜਾਬ ਅੰਦਰ ਸਾਫ਼ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਸਕੇ। ਅਖੀਰ ਵਿਚ ਕਲੱਬ ਦੇ ਐਮ.ਡੀ. ਤਲਵਿੰਦਰ ਸਿੰਘ ਆਲਮਗੀਰ ਨੇ ਸ਼ਿਵਾਲਿਕ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਕਲੱਬ ਦਾ ਇਕ ਇਕ ਮੈਂਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀਆਂ ਨੀਤੀਆਂ ਨੂੰ ਪ੍ਰਚਾਰਨ ਅਤੇ ਪਸਾਰਨ ਲਈ ਦਿਨ ਰਾਤ ਇਕ ਕਰ ਦੇਵੇਗਾ ਤਾਂ ਜੋ ਹਲਕਾ ਗਿੱਲ ਤੋਂ ਦਰਸ਼ਨ ਸਿੰਘ ਸ਼ਿਵਾਲਕ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਖੁਸ਼ਵਿੰਦਰ ਸਿੰਘ, ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ, ਸੁਖਮਨ ਕੌਰ, ਸੁਮਨਪ੍ਰੀਤ ਕੌਰ, ਜਸ਼ਨਦੀਪ ਕੌਰ, ਗੁਰਵਿੰਦਰ ਕੌਰ, ਕਮਲਪ੍ਰੀਤ ਕੌਰ, ਸੁਖਪ੍ਰੀਤ ਕੌਰ, ਹਰਮਨਜੋਤ ਕੌਰ, ਗਗਨਦੀਪ ਕੌਰ, ਨਵਜੋਤ ਕੌਰ, ਗੁਰਬਾਣੀ ਕੋਰ, ਨੀਲਮ ਆਲਮਗੀਰ, ਸਰਬਜੀਤ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਰਾ ਸ੍ਰੀ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਸਾਲਾਨਾ ਸਮਾਗਮ ’ਚ ਸੰਤ ਮਹਾਂਪੁਰਸ਼, ਰਾਜਨੀਤਿਕ ਲੀਡਰ ਅਤੇ ਵੱਡੀ ਗਿਣਤੀ ’ਚ ਸੰ... ਅਗਲੀ ਖ਼ਬਰ ਕਾਰੋਬਾਰੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਸਾਲੀ ਤੇ ਸਾਂਢੂ ਖਿਲਾਫ਼ ਕੇਸ ਦਰਜ
Ad Position 24