ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ. ਆਈ. ਆਰ.) -2026 ਮੁਹਿੰਮ ਤਹਿਤ ਘਰ-ਘਰ ਸਰਵੇਖਣ ਅਤੇ ਗਣਨਾ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ 19 ਜੁਲਾਈ (ਐਤਵਾਰ) ਨੂੰ ਜ਼ਿਲ੍ਹੇ ਭਰ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 19 ਜੁਲਾਈ (ਦਿਨ ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ। ਉਹ ਵੋਟਰਾਂ ਨੂੰ ਗਣਨਾ ਫਾਰਮ ਭਰਨ, ਵੇਰਵਿਆਂ ਦੀ ਤਸਦੀਕ ਕਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਗਣਨਾ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ। ਡਿਪਟੀ ਕਮਿਸ਼ਨਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਬੂਥ ਲੈਵਲ ਏਜੰਟਾਂ (ਬੀ.ਐਲ.ਏ.), ਸਮਾਜਿਕ ਸੰਸਥਾਵਾਂ ਅਤੇ ਆਮ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਆਪਣੇ ਇਲਾਕੇ ਦੇ ਵੱਧ ਤੋਂ ਵੱਧ ਯੋਗ ਵੋਟਰਾਂ ਨੂੰ 19 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਪਹੁੰਚ ਕੇ ਗਣਨਾ ਫਾਰਮ ਜਮ੍ਹਾਂ ਕਰਵਾਉਣ ਲਈ ਪ੍ਰੇਰਿਤ ਕਰਨ, ਤਾਂ ਜੋ ਇਹ ਮੁਹਿੰਮ ਸਫ਼ਲਤਾ ਪੂਰਵਕ ਮੁਕੰਮਲ ਹੋ ਸਕੇ।
19 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਐਸ.ਆਈ.ਆਰ.-2026 ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਵੋਟਰ-ਡੀ. ਸੀ.
ਅਜੀਤ ਡੈਸਕ
18-07-2026