05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਵਿਕਾਸ ਕਾਰਜਾਂ ’ਚ ਦੇਰੀ ਬਰਦਾਸ਼ਤ ਨਹੀਂ

Ad Position 21
No active advertisement
ਅਜੀਤ ਡੈਸਕ 18-07-2026

ਲੁਧਿਆਣਾ, 17 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਜ਼ੋਨ ਡੀ ਦਫ਼ਤਰ ਵਿਚ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿਚ ਸ਼ਹਿਰ ਦੇ ਹਲਕਾ ਪੂਰਬੀ ਦੇ ਕੌਂਸਲਰਾਂ ਅਤੇ ਨਿਗਮ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਮੀਟਿੰਗ ਦੌਰਾਨ ਟਿਊਬਵੈੱਲ ਲਗਾਉਣ, ਪਾਣੀ ਅਤੇ ਸੀਵਰੇਜ ਦੀਆਂ ਲਾਈਨਾਂ ਵਿਛਾਉਣ, ਪਾਰਕਾਂ ਦੇ ਨਵੀਨੀਕਰਨ, ਸਟਰੀਟ ਲਾਈਟਾਂ ਅਤੇ ਸੀਵਰੇਜ ਦੀ ਸਫ਼ਾਈ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਨੂੰ ਹਿਦਾਇਤ ਕੀਤੀ ਗਈ ਕਿ ਚੱਲ ਰਹੇ ਅਤੇ ਅਧੂਰੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਜਲਦੀ ਪੂਰਾ ਕੀਤਾ ਜਾਵੇ, ਨਾਲ ਹੀ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਕੇ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ ਗਿਆ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਵਿਧਾਇਕ ਭੋਲਾ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਅਧਿਕਾਰੀਆਂ ਦੇ ਨਾਲ-ਨਾਲ ਉਹ ਖ਼ੁਦ ਵੀ ਨਿਯਮਤ ਤੌਰ ’ਤੇ ਮੌਕੇ ’ਤੇ ਜਾ ਕੇ ਕੰਮਾਂ ਦੀ ਜਾਂਚ ਕਰ ਰਹੇ ਹਨ ਅਤੇ ਜੇਕਰ ਕਿਸੇ ਪੱਧਰ ’ਤੇ ਖ਼ਾਮੀ ਮਿਲੀ ਤਾਂ ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਬੈਂਸ ਤੇ ਕੜਵਲ ਵਿਚਾਲੇ ਚੱਲ ਰਹੀ ਸ਼ਬਦੀ ਜੰਗ ਹੋਈ ਸਮਾਪਤ ਅਗਲੀ ਖ਼ਬਰ 19 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਐਸ.ਆਈ.ਆਰ.-2026 ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਵੋਟਰ-ਡੀ. ਸੀ.
Ad Position 24
No active advertisement