07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਰਕਾਰੀ ਸਕੂਲਾਂ ’ਚ ਆਪ ਦੀ ‘ਸਿੱਖਿਆ ਕ੍ਰਾਂਤੀ’ ਸਿਰਫ਼ ਖੋਖਲਾ ਦਿਖਾਵਾ-ਪਵਨ ਦੀਵਾਨ

Ad Position 21
No active advertisement
ਅਜੀਤ ਡੈਸਕ 18-07-2026
ਲੁਧਿਆਣਾ, 17 ਜੁਲਾਈ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਆਮ ਆਦਮੀ ਪਾਰਟੀ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਨੂੰ ‘ਖੋਖਲਾ’ ਦਿਖਾਵਾ ਕਰਾਰ ਦਿੰਦੇ ਹੋਏ ਕਿਹਾ ਕਿ ਅਸਲੀਅਤ ਬਹੁਤ ਹੀ ਚਿੰਤਾਜਨਕ ਹੈ। ਉਨ੍ਹਾਂ ਨੇ ਖ਼ੁਲਾਸਾ ਕੀਤਾ ਕਿ ਮਈ ਮਹੀਨੇ ਤੋਂ ਲੁਧਿਆਣਾ ਦੇ ਸਰਕਾਰੀ ਸਕੂਲਾਂ ਨੂੰ ਨਾ ਤਾਂ ਮਿਡ-ਡੇ ਮੀਲ ਯੋਜਨਾ ਲਈ ਫੰਡ ਮਿਲੇ ਹਨ ਅਤੇ ਨਾ ਹੀ ਅਨਾਜ ਦੀ ਸਪਲਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ‘ਸਿੱਖਿਆ ਕ੍ਰਾਂਤੀ’ ਦੇ ਨਾਅਰੇ ਲਗਾ ਰਹੀ ਹੈ, ਦੂਜੇ ਪਾਸੇ ਸਕੂਲੀ ਬੱਚਿਆਂ ਲਈ ਮਿਡ-ਡੇ ਮੀਲ ਯੋਜਨਾ ਪ੍ਰਤੀ ਸਰਕਾਰ ਦਾ ਰਵੱਈਆ ਲਾਪਰਵਾਹੀ ਭਰਿਆ ਹੈ,ਕਿਉਂਕਿ ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ‘ਚ ਅਸਮਰਥ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮਹੱਤਵਪੂਰਨ ਯੋਜਨਾ ਨੂੰ ਸਹੀ ਢੰਗ ਨਾਲ ਨਹੀਂ ਚਲਾ ਰਹੀ, ਜੋ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਅਸਲ ਤਸਵੀਰ ਨੂੰ ਪੇਸ਼ ਕਰਦੀ ਹੈ। ਦੀਵਾਨ ਨੇ ਕਿਹਾ ਕਿ ਸਰਕਾਰੀ ਸਕੂਲ ਮਿਡ-ਡੇ ਮੀਲ ਯੋਜਨਾ ਨੂੰ ਚਲਾਉਣ ਲਈ ਸਥਾਨਕ ਦੁਕਾਨਦਾਰਾਂ ਤੋਂ ਉਧਾਰ ‘ਤੇ ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਲੈਣ ਲਈ ਮਜਬੂਰ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਕੋਲ ਇੰਨੀ ਮਹੱਤਵਪੂਰਨ ਯੋਜਨਾ ਚਲਾਉਣ ਲਈ ਵੀ ਫੰਡ ਨਹੀਂ ਹਨ, ਤਾਂ ਇਸ ਤੋਂ ਸਾਫ਼ ਹੁੰਦਾ ਹੈ ਕਿ ਮੌਜੂਦਾ ਸਰਕਾਰ ਸਕੂਲੀ ਸਿੱਖਿਆ ਪ੍ਰਤੀ ਕਿੰਨੀ ਗੈਰ-ਗੰਭੀਰ ਹੈ।
Ad Position 22
No active advertisement
ਪਿਛਲੀ ਖ਼ਬਰ ‘ਪੰਜਾਬੀ ਸਾਹਿਤ ਅਕਾਦਮੀ ਦਾ ਇਤਿਹਾਸ’ ਪੁਸਤਕ ਵਾਈਸ ਚਾਂਸਲਰ ਡਾ. ਗੋਸਲ ਨੂੰ ਕੀਤੀ ਭੇਟ ਅਗਲੀ ਖ਼ਬਰ ਐਸ.ਡੀ.ਪੀ. ਕਾਲਜ ਨੇ ਅੱਗ ਸੁਰੱਖਿਆ ਜਾਗਰੂਕਤਾ ਸੈਸ਼ਨ ਕਰਵਾਇਆ
Ad Position 24