07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

‘ਪੰਜਾਬੀ ਸਾਹਿਤ ਅਕਾਦਮੀ ਦਾ ਇਤਿਹਾਸ’ ਪੁਸਤਕ ਵਾਈਸ ਚਾਂਸਲਰ ਡਾ. ਗੋਸਲ ਨੂੰ ਕੀਤੀ ਭੇਟ

Ad Position 21
No active advertisement
ਅਜੀਤ ਡੈਸਕ 18-07-2026
ਲੁਧਿਆਣਾ, 17 ਜੁਲਾਈ (ਡਾ. ਤਰਲੋਚਨ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਮੇਟੀ ਰੂਮ ਵਿਚ ਡਾ. ਸਤਿਬੀਰ ਸਿੰਘ ਗੋਸਲ ਵਾਈਸ ਚਾਂਸਲਰ ਦੀ ਪ੍ਰਧਾਨਗੀ ਹੇਠ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਹੋਇਆ, ਜਿਸ ਵਿਚ ਜਸਮੇਰ ਸਿੰਘ ਢੱਟ ਚੇਅਰਮੈਨ ਸਭਿਆਚਾਰਕ ਸੱਥ ਪੰਜਾਬ ਦੀ ਪੁਸਤਕ ‘ਯਾਦਾਂ ਦਾ ਫੁੱਲਦਸਤਾ’ ਲੋਕ ਅਰਪਣ ਕੀਤੀ ਗਈ। ਇਸੇ ਦੌਰਾਨ ਹੀ ਡਾ. ਹਰੀ ਸਿੰਘ ਜਾਚਕ ਵਲੋਂ ਲਿਖੀ ਅਤੇ ਪੰਜਾਬੀ ਸਾਹਿੱਤ ਅਕਾਦਮੀ ਵਲੋਂ ਪ੍ਰਕਾਸ਼ਿਤ ਪੁਸਤਕ ‘ਪੰਜਾਬੀ ਸਾਹਿੱਤ ਅਕਾਦਮੀ ਦਾ ਇਤਿਹਾਸ’ ਡਾ. ਸਤਿਬੀਰ ਸਿੰਘ ਗੋਸਲ ਵਾਈਸ ਚਾਂਸਲਰ ਅਤੇ ਡਾ. ਕਮਲਜੀਤ ਸਿੰਘ ਸੂਰੀ ਨੂੰ ਡਾ. ਗੁਲਜ਼ਾਰ ਪੰਧੇਰ, ਡਾ. ਹਰੀ ਸਿੰਘ ਜਾਚਕ, ਪ੍ਰੋ. ਗੁਰਭਜਨ ਗਿੱਲ, ਡਾ. ਗੁਰਚਰਨ ਕੌਰ ਕੋਚਰ, ਡਾ. ਨਿਰਮਲ ਜੌੜਾ, ਡਾ. ਜਸਮੇਰ ਸਿੰਘ ਢੱਟ ਅਤੇ ਹੋਰ ਪਤਵੰਤੇ ਸੱਜਣਾਂ ਵਲੋਂ ਭੇਟ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਵਾਲਮੀਕੀ ਸਮਾਜ ਦੀਆਂ ਉਮੀਦਾਂ ਪੂਰੀਆਂ ਨਹੀਂ ਹੋਈਆਂ- ਜਤਿੰਦਰ ਆਦਿਆ ਅਗਲੀ ਖ਼ਬਰ ਸਰਕਾਰੀ ਸਕੂਲਾਂ ’ਚ ਆਪ ਦੀ ‘ਸਿੱਖਿਆ ਕ੍ਰਾਂਤੀ’ ਸਿਰਫ਼ ਖੋਖਲਾ ਦਿਖਾਵਾ-ਪਵਨ ਦੀਵਾਨ
Ad Position 24