07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 18-07-2026
ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸਾਵਨ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ। ਅੰਮ੍ਰਿਤ ਵੇਲੇ ਤੋਂ ਲੈ ਕੇ ਦੁਪਹਿਰ 1.00 ਵਜੇ ਤੱਕ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਅਵਤਾਰ ਸਿੰਘ ਦੇ ਜੱਥੇ ਨੇ ਆਸਾ ਜੀ ਦੀ ਵਾਰ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਗਿਆਨੀ ਸੁਖਵਿੰਦਰ ਸਿੰਘ ਹੈਡ ਗ੍ਰੰਥੀ ਨੇ ਸਾਵਣ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸਬੰਧੀ ਸੰਗਤਾਂ ਨੂੰ ਗੁਰਮਤਿ ਕਥਾ ਰਾਹੀਂ ਗੁਰੂ ਜਸ ਨਾਲ ਜੋੜਿਆ। ਭਾਈ ਸਾਹਿਬ ਭਾਈ ਰਣਜੀਤ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਰਾਗੀ ਜੱਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਮਾਲ ਪੂੜੇ ਅਤੇ ਖੀਰ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਜਗਜੀਤ ਸਿੰਘ, ਪ੍ਰਲਾਦ ਸਿੰਘ ਢੱਲ, ਪ੍ਰੀਤਮ ਸਿੰਘ, ਜਸਪ੍ਰੀਤ ਸਿੰਘ, ਅਵਤਾਰ ਸਿੰਘ ਅਤੇ ਮੈਨੇਜਰ ਸਰਵਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਅਕਾਲੀ ਆਗੂ ਸੰਧੂ ਨੂੰ ਸਦਮਾ, ਪਤਨੀ ਸਵਰਗਵਾਸ-ਸਸਕਾਰ ਅੱਜ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਵਾਲਮੀਕੀ ਸਮਾਜ ਦੀਆਂ ਉਮੀਦਾਂ ਪੂਰੀਆਂ ਨਹੀਂ ਹੋਈਆਂ- ਜਤਿੰਦਰ ਆਦਿਆ
Ad Position 24