09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਸ਼ੇਸ਼ ਲੋਕ ਅਦਾਲਤ ਆਯੋਜਿਤ

Ad Position 21
No active advertisement
ਅਜੀਤ ਡੈਸਕ 19-07-2026

ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੈਡਮ ਹਰਪ੍ਰੀਤ ਕੌਰ ਰੰਧਾਵਾ ਦੀ ਅਗਵਾਈ ਅਤੇ ਸ਼੍ਰੀ ਹਿਮਾਂਸ਼ੂ ਅਰੋੜਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਅਦਾਲਤਾਂ, ਲੁਧਿਆਣਾ ਵਿਖੇ ਧਾਰਾ 138 ਨੈਗੋਸ਼ਿਏਬਲ ਇੰਸਟਰੂਮੈਂਟਸ ਐਕਟ ਨਾਲ ਸੰਬੰਧਿਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਲੋਕ ਅਦਾਲਤ ਲਈ ਜ਼ਿਲ੍ਹਾ ਪੱਧਰ ‘ਤੇ 17 ਬੈਂਚਾਂ ਅਤੇ ਉਪ ਮੰਡਲ ਪੱਧਰ (ਜਗਰਾਉਂ, ਖੰਨਾ, ਸਮਰਾਲਾ ਅਤੇ ਪਾਇਲ) ਵਿਖੇ 8 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵੱਲੋਂ ਚੈਕ ਫੇਲਨਾਲ ਸੰਬੰਧਿਤ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਨ ਲਈ ਯਤਨ ਕੀਤੇ ਗਏ। ਇਸ ਲੋਕ ਅਦਾਲਤ ਦੌਰਾਨ 8894 ਕੇਸਾਂ ਦੀ ਸੁਣਵਾਈ ਕੀਤੀ ਗਈ ਜਿਨ੍ਹਾਂ ਵਿੱਚੋ 3619 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 66,13,27715 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਵਿਸ਼ੇਸ਼ ਲੋਕ ਅਦਾਲਤ ਦਾ ਮੁੱਖ ਉਦੇਸ਼ ਚੈਕ ਫੇਲ ਨਾਲ ਸੰਬੰਧਿਤ ਲੰਬਿਤ ਮਾਮਲਿਆਂ ਦਾ ਜਲਦ, ਸਸਤੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕਰਵਾਉਣਾ ਸੀ, ਤਾਂ ਜੋ ਮੁਕੱਦਮੇਬਾਜ਼ਾਂ ਦਾ ਸਮਾਂ ਅਤੇ ਧਨ ਦੋਵਾਂ ਦੀ ਬਚਤ ਹੋ ਸਕੇ ਅਤੇ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੀ ਗਿਣਤੀ ਵਿੱਚ ਕਮੀ ਆ ਸਕੇ। ਇਸ ਮੌਕੇ ਪੱਖਕਾਰਾਂ ਨੂੰ ਲੋਕ ਅਦਾਲਤ ਰਾਹੀਂ ਸਮਝੌਤੇ ਨਾਲ ਮਾਮਲੇ ਨਿਪਟਾਉਣ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਵੱਧ ਤੋਂ ਵੱਧ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਸਮਾਂ, ਧਨ ਅਤੇ ਮਿਹਨਤ ਦੀ ਬਚਤ ਕਰਨ ਅਤੇ ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਤੋਂ ਇਲਾਵਾ ਇਹ ਵੀ ਦੱਸਿਆ ਗਿਆ ਕਿ ਧਾਰਾ 138 ਨੈਗੋਸ਼ਿਏਬਲ ਇੰਸਟਰੂਮੈਂਟਸ ਐਕਟ ਨਾਲ ਸੰਬੰਧਿਤ ਮਾਮਲਿਆਂ ਦੇ ਨਿਪਟਾਰੇ ਲਈ ਅਗਲੀ ਸਪੈਸ਼ਲ ਲੋਕ ਅਦਾਲਤ 21 ਨਵੰਬਰ ਨੂੰ ਲੱਗਣ ਜਾ ਰਹੀ ਹੈ ਜਿਸ ਵਿੱਚ ਲੋਕਾਂ ਨੂੰ ਇਸ ਸਪੈਸ਼ਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਵੀ ਅਪੀਲ ਕੀਤੀ ਗਈ। ਮੈਡਮ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 12 ਸਤੰਬਰ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਭ ਤਰ੍ਹਾਂ ਦੇ ਪ੍ਰੀ-ਲੀਟੀਗੇਟਿਵ, ਪੈਂਡਿੰਗ (ਸਿਵਲ, ਕ੍ਰਿਮਨਲ) ਆਦਿ ਕੇਸਾਂ ਦਾ ਨਿਪਟਾਰਾ ਦੋਵੇਂ ਪਾਰਟੀਆਂ ਦੀ ਆਪਸੀ ਰਜਾਮੰਦੀ ਨਾਲ ਕਰਵਾਇਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਹਿਮਾਂਸ਼ੂ ਅਰੋੜਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਿਖੇ ਸਮਾਧਾਨ ਸਮਾਰੋਹ ਅਧੀਨ ਮਿਤੀ 21, 22 ਅਤੇ 23 ਅਗਸਤ, ਨੂੰ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਅਧੀਨ ਜਿਲ੍ਹਾ ਲੁਧਿਆਣਾ ਨਾਲ ਸਬੰਧਤ ਕੁੱਲ 547 ਕੇਸ ਪ੍ਰਾਪਤ ਹੋਏ ਹਨ ਅਤੇ ਇਨ੍ਹਾ ਕੇਸਾਂ ਵਿੱਚ ਪਾਰਟੀਆਂ ਨੂੰ ਨੋਟਿਸ ਭੇਜੇ ਗਏ ਹਨ ਤਾਂ ਜੋ ਮੀਡੀਏਸ਼ਨ ਸੈਂਟਰ ਲੁਧਿਆਣਾ ਵਿਖੇ ਕੇਸਾਂ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਨਸ਼ੇ ਵਿਚ ਧੁੱਤ ਤੇਜ਼ ਰਫ਼ਤਾਰ ਫਾਰਚੂਨਰ ਸਵਾਰਾਂ ਨੇ ਆਟੋ ਰਿਕਸ਼ਾ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ
Ad Position 24