09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਬਿਜਲੀ ਨਾ ਆਉਣ ਤੋਂ ਸਤਾਏ ਜੱਸੋਵਾਲ ਨਿਵਾਸੀਆਂ ਨੇ ਆਲਮਗੀਰ ਦਫ਼ਤਰ ਸਾਹਮਣੇ ਲਗਾਇਆ ਰੋਸ ਧਰਨਾ

Ad Position 21
No active advertisement
ਅਜੀਤ ਡੈਸਕ 19-07-2026

ਆਲਮਗੀਰ, 18 ਜੁਲਾਈ (ਜਰਨੈਲ ਸਿੰਘ ਪੱਟੀ)-ਪੰਜਾਬ ਦੀ ਪ੍ਰਮੁੱਖ ਫ਼ਸਲ ਝੋਨੇ ਦੀ ਲਵਾਈ ਜ਼ੋਰਾਂ ’ਤੇ ਚੱਲ ਰਹੀ ਹੋਣ ਅਤੇ ਪਿੰਡਾਂ ਵਿਚ ਬਿਜਲੀ ਸਪਲਾਈ ਨਾ ਮਿਲਣ ਤੋਂ ਸਤਾਏ ਸਥਾਨਕ ਪਿੰਡ ਜੱਸੋਵਾਲ ਦੇ ਨਿਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਜਗਜੀਤ ਸਿੰਘ ਜੱਗੀ ਜੱਸੋਵਾਲ ਦੀ ਅਗਵਾਈ ਹੇਠ ਆਲਮਗੀਰ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਨੂੰ ਘੇਰ ਕੇ ਵਿਸ਼ਾਲ ਰੋਸ ਧਰਨਾ ਦਿੱਤਾ। ਰੋਸ ਧਰਨੇ ਨੂੰ ਮੁਖ਼ਾਤਬ ਹੁੰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਪੈ ਰਹੀ ਭਿਆਨਕ ਗਰਮੀ ਨਾਲ ਜਿੱਥੇ ਪਸ਼ੂ, ਪੰਛੀ ਅਤੇ ਇਨਸਾਨ ਤਰਾਹ ਤਰਾਹ ਕਰ ਰਹੇ ਹਨ, ਉਥੇ ਹੀ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਵੀ ਸੁੱਕ ਕੇ ਮਰਨ ਕਿਨਾਰੇ ਪਹੁੰਚ ਚੁੱਕੀ ਹੈ, ਪ੍ਰੰਤੂ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੂੰ ਕਿਸਾਨਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਕੋਈ ਪ੍ਰਵਾਹ ਨਹੀਂ, ਕਿਉਂਕਿ ਕਿਸਾਨ ਭਰਾਵਾਂ ਨੂੰ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਰਕੇ ਲੱਗੀ ਹੋਈ ਝੋਨੇ ਦੀ ਫ਼ਸਲ ਸੁੱਕਣ ਕਿਨਾਰੇ ਪਹੁੰਚ ਚੁੱਕੀ ਹੈ। ਉਕਤ ਆਗੂਆਂ ਨੇ ਦੱਸਿਆ ਕਿ ਅੱਧਾ ਘੰਟਾ ਬਿਜਲੀ ਸਪਲਾਈ ਚੱਲਦੀ ਹੈ ਅਤੇ ਤਿੰਨ ਚਾਰ ਘੰਟੇ ਬਿਜਲੀ ਸਪਲਾਈ ਠੱਪ ਰਹਿੰਦੀ ਹੈ, ਜਿਸ ਕਾਰਨ ਉਨ੍ਹਾਂ ਦਾ ਆਰਥਿਕ ਪੱਖੋਂ ਵੱਡਾ ਨੁਕਸਾਨ ਹੋ ਰਿਹਾ ਹੈ। ਬੁਲਾਰਿਆਂ ਨੇ ਦੱਸਿਆ ਕਿ ਮੰਦੀ ਬਿਜਲੀ ਸਪਲਾਈ ਸਬੰਧੀ ਕਈ ਵਾਰ ਪਾਵਰਕਾਮ ਅਧਿਕਾਰੀਆਂ ਨੂੰ ਮਿਲ ਚੁੱਕੇ ਹਾਂ ਹਰ ਵਾਰ ਬਿਜਲੀ ਸਪਲਾਈ ਦਰੁਸਤ ਕਰਨ ਦਾ ਲਾਰਾ ਲਗਾ ਕੇ ਸਾਨੂੰ ਤੋਰ ਦਿੱਤਾ ਜਾਂਦਾ ਹੈ ਪ੍ਰੰਤੂ ਬਿਜਲੀ ਸਪਲਾਈ ਵਿਚ ਕੋਈ ਸੁਧਾਰ ਨਹੀਂ ਕੀਤਾ ਜਾ ਰਿਹਾ। ਉਕਤ ਕਿਸਾਨਾਂ ਨੇ ਪਾਵਰਕਾਮ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿਚ ਜਲਦ ਸੁਧਾਰ ਨਾ ਕੀਤਾ ਗਿਆ ਤਾਂ ਪਾਵਰਕਾਮ ਦਫ਼ਤਰ ਬਾਹਰ ਪੱਕਾ ਡੇਰਾ ਲਗਾ ਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪਾਵਰਕਾਮ ਅਧਿਕਾਰੀਆਂ ਅਤੇ ਸੂਬਾ ਸਰਕਾਰ ਦੀ ਹੋਵੇਗੀ। ਇਸ ਮੌਕੇ ਬਲਾਕ ਪ੍ਰਧਾਨ ਜਗਦੀਪ ਸਿੰਘ, ਹਰਵਿੰਦਰ ਸਿੰਘ, ਗੁਰਜੀਤ ਸਿੰਘ, ਗੁਰਜਿੰਦਰ ਸਿੰਘ, ਰਜਿੰਦਰ ਸਿੰਘ, ਦਿਲਪ੍ਰੀਤ ਸਿੰਘ, ਹਰਵਿੰਦਰ ਸਿੰਘ, ਗੁਰਦੀਪ ਸਿੰਘ, ਦਲਜੀਤ ਸਿੰਘ, ਵਰਿੰਦਰਜੀਤ ਸਿੰਘ, ਹਰਵੀਰਪਾਲ ਸਿੰਘ, ਅਨਮੋਲਕ ਸਿੰਘ, ਜਸਵਿੰਦਰ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਦਲਜੀਤ ਸਿੰਘ, ਜਗਮੋਹਨ ਸਿੰਘ, ਸਿਕੰਦਰ ਸਿੰਘ, ਇੰਦਰ ਬੀਹਲਾ, ਲਖਵੀਰ ਸਿੰਘ, ਕਰਮਜੀਤ ਸਿੰਘ, ਸਰਬਜੀਤ ਸਿੰਘ, ਨਿਰਮਲ ਸਿੰਘ ਸਮੇਤ ਹੋਰ ਵੀ ਕਿਸਾਨ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਅਧਿਕਾਰੀਆਂ ’ਤੇ ਹਮਲਾ ਕਰਨ ਦੇ ਮਾਮਲੇ ਵਿਚ 10 ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ
Ad Position 24