09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਕਾਰੋਬਾਰੀ ਨੂੰ ਬੰਦੀ ਬਣਾ ਕੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਚਾਰ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 19-07-2026

ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਕਾਰੋਬਾਰੀ ਨੂੰ ਬੰਦੀ ਬਣਾ ਕੇ ਉਸ ਦੀ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਅਬੋਹਰ ਦੇ ਰਹਿਣ ਵਾਲੇ ਵਿਕਰਮ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਰੌਣਕ ਸਿੰਘ ਵਾਸੀ ਚੰਡੀਗੜ੍ਹ, ਪ੍ਰੇਰਨਾ ਜਮਵਾਲ ਪੁੱਤਰੀ ਰੌਣਕ ਸਿੰਘ, ਸ਼ਿਵ ਕ੍ਰਿਸ਼ਨ ਸਹਿਗਲ ਅਤੇ ਦਿਵਿਆ ਸਿੰਘ ਜੰਮਵਾਲ ਪੁੱਤਰ ਰੌਣਕ ਸਿੰਘ ਵਾਸੀ ਦਿੱਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨਾਲ ਉਸ ਦਾ ਮੁਕੱਦਮਾ ਚੱਲ ਰਿਹਾ ਹੈ ਅਤੇ ਬੀਤੇ ਦਿਨ ਇਹਨਾਂ ਨੇ ਬਹਾਨੇ ਨਾਲ ਉਸ ਨੂੰ ਵੇਰਕਾ ਮਿਲਕ ਪਲਾਂਟ ਨੇੜੇ ਆਉਣ ਲਈ ਕਿਹਾ, ਜਦੋਂ ਉਹ ਨਹਿਰ ਦੇ ਨਾਲ ਹੰਬੜਾਂ ਰੋਡ ’ਤੇ ਜਾ ਰਿਹਾ ਸੀ ਤਾਂ ਉਕਤ ਕਥਿਤ ਦੋਸ਼ੀਆਂ ਨੇ ਉਸ ਨੂੰ ਜ਼ਬਰਦਸਤੀ ਕਾਰ ਵਿਚੋਂ ਉਤਾਰ ਕੇ ਬੰਦੀ ਬਣਾ ਲਿਆ ਅਤੇ ਪਿਸਤੌਲ ਕੱਢ ਕੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਮੁਕੱਦਮਾ ਵਾਪਸ ਲੈਣ ਬਾਰੇ ਕਿਹਾ। ਕਥਿਤ ਦੋਸ਼ੀਆਂ ਵਲੋਂ ਉਸ ਪਾਸੋਂ 20 ਲੱਖ ਰੁਪਏ ਦੀ ਨਗਦੀ ਦੀ ਮੰਗ ਕੀਤੀ ਗਈ। ਬਾਅਦ ਵਿਚ ਕਿਸੇ ਤਰੀਕੇ ਨਾਲ ਸ਼ਿਕਾਇਤਕਰਤਾ ਇਹਨਾਂ ਦੇ ਚੁੰਗਲ ਵਿਚੋਂ ਬਚ ਕੇ ਵਾਪਸ ਆਇਆ ਤੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ‘ਏਕ ਘਰ, ਏਕ ਪੇੜ’ ਮੁਹਿੰਮ ਹੇਠ ਨਵਚੇਤਨਾ ਅਤੇ ਡੀ.ਐੱਮ.ਸੀ. ਦੁਆਰਾ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਲਗਾਏ ਬੂ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਅੱਜ ਦਿਖਾਈ ਜਾਵੇਗੀ ਫਿਲਮ ‘ਸਤਲੁਜ’­
Ad Position 24