09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਬੱਚੇ ਦੀ ਕੁੱਟਮਾਰ ਕਰਨ ਵਾਲੀ ਸਰਕਾਰੀ ਸਕੂਲ ਦੀ ਅਧਿਆਪਿਕਾ ਖਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 19-07-2026
ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਸਰਕਾਰੀ ਪ੍ਰਾਇਮਰੀ ਸਕੂਲ ਬ੍ਰਹਮਪੁਰੀ ਵਿਖੇ ਇਕ ਬੱਚੇ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਅਧਿਆਪਿਕਾ ਖਿਲਾਫ਼ ਕੇਸ ਦਰਜ ਕੀਤਾ ਹੈ| ਪੁਲਿਸ ਵਲੋਂ ਇਹ ਕਾਰਵਾਈ ਬੱਚੇ ਦੀ ਮਾਂ ਪ੍ਰੀਤੀ ਵਾਸੀ ਸੈਦਾਂ ਚੌਂਕ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਸਕੂਲ ਦੀ ਅਧਿਆਪਿਕਾ ਰਿੰਕੂ ਰਾਣੀ ਖਿਲਾਫ਼ ਕੇਸ ਦਰਜ ਕੀਤਾ ਹੈ| ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦਾ ਬੱਚਾ ਉਕਤ ਸਕੂਲ ਵਿਚ ਚੌਥੀ ਜਮਾਤ ਵਿਚ ਪੜਦਾ ਹੈ ਅਤੇ ਬੀਤੇ ਦਿਨ ਉਕਤ ਨੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸਦਾ ਲੜਕਾ ਬਿਮਾਰ ਹੋ ਗਿਆ| ਜਦੋਂ ਉਹ ਇਸ ਬਾਰੇ ਪਤਾ ਕਰਨ ਲਈ ਸਕੂਲ ਗਏ ਤਾਂ ਉਕਤ ਅਧਿਆਪਿਕਾ ਉਨ੍ਹਾਂ ਨਾਲ ਵੀ ਉਲਝ ਪਈ ਅਤੇ ਉਨ੍ਹਾਂ ਦੀ ਜਾਤ ਖਿਲਾਫ਼ ਵੀ ਮਾੜੇ ਸ਼ਬਦਾਂ ਦੀ ਵਰਤੋਂ ਕੀਤੀ, ਜਿਸ ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ| ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ|
Ad Position 22
No active advertisement
ਪਿਛਲੀ ਖ਼ਬਰ ਸਵ: ਬਖਸ਼ੀ ਮਹਿੰਦਰ ਸਿੰਘ ਦੀ 12ਵੀਂ ਬਰਸੀ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਸਰਕਾਰੀ ਬੱਸਾਂ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਡਰਾਈਵਰ ਅਤੇ ਕੰਡਕਟਰ ਖਿਲਾਫ਼ ਕੇਸ ਦਰਜ
Ad Position 24