11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪਵਨ ਕੁਮਾਰ ਦੱਤ ਬ੍ਰਾਹਮਣ ਵੈੱਲਫੇਅਰ ਬੋਰਡ ਹਲਕਾ ਗਿੱਲ ਦੇ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 20-07-2026

ਇਆਲੀ/ਥਰੀਕੇ, 19 ਜੁਲਾਈ (ਮਨਜੀਤ ਸਿੰਘ ਦੁੱਗਰੀ)-ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ 200 ਫੁੱਟੀ ਮਿਸਿੰਗ ਲਿੰਕ ਸੜਕ ’ਤੇ ਪੈਂਦੇ ਬਸੰਤ ਐਵਿਨਿਊ ਦੇ ਵਾਸੀ ਪਵਨ ਕੁਮਾਰ ਦੱਤ ਨੂੰ ਹਲਕਾ ਗਿੱਲ ਤੋਂ ਬ੍ਰਾਹਮਣ ਵੈੱਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਹਲਕੇ ਅਤੇ ਆਮ ਆਦਮੀ ਪਾਰਟੀ ਦੇ ਵਲੰਟਰੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਪਵਨ ਕੁਮਾਰ ਦੱਤ ਨੇ ਇਕ ਪੱਤਰਕਾਰ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਸਮੁੱਚੀ ਹਾਈ ਕਮਾਂਡ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਇਸ ਨਿਯੁਕਤੀ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਹਰ ਜ਼ਿੰਮੇਵਾਰੀ ਨੂੰ ਪੂਰੇ ਦ੍ਰਿੜ੍ਹ ਇਰਾਦੇ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਆਗਾਮੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਜਿੱਤ ਲਈ ਜੀ ਤੋੜ ਮਿਹਨਤ ਕਰਨਗੇ। ਉਨ੍ਹਾਂ ਕਿਹਾ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਸੂਬੇ ਦੇ ਵਾਸੀਆਂ ਨੂੰ ਦਿੱਤੀਆਂ ਗਰੰਟੀਆਂ ਨੂੰ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਪੂਰਾ ਕਰਕੇ ਇਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਗਿਆ ਹੈ, ਜਿਸ ਨੇ ਰਵਾਇਤੀ ਪਾਰਟੀਆਂ ਵਲੋਂ ਕੀਤੇ ਕੂੜ ਪ੍ਰਚਾਰ ਤੋਂ ਉਪਰ ਉਠ ਕੇ ਪੰਜਾਬ ਵਾਸੀਆਂ ਦੇ ਹੱਕ ਲਈ ਅਤੇ ਸੂਬੇ ਦੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਲੈ ਕੇ ਸੂਬਾ ਵਾਸੀ ਸੂਬੇ ਅੰਦਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ।

Ad Position 22
No active advertisement
ਪਿਛਲੀ ਖ਼ਬਰ ਚੋਰ ਫਾਰਚੂਨਰ ਦੇ ਟਾਇਰ ਚੋਰੀ ਕਰਕੇ ਹੋਏ ਫ਼ਰਾਰ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਨੇੜੇ ਦਿੱਤਾ ਘਟਨਾ ਨੂੰ ਅੰਜਾਮ ਅਗਲੀ ਖ਼ਬਰ ਸੜਕ ਹਾਦਸੇ ’ਚ ਵਾਲ-ਵਾਲ ਬਚੇ ਕੌਂਸਲਰ ਨਿਧੀ ਗੁਪਤਾ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ
Ad Position 24