11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਕੂੜੇ ਦੇ ਡੰਪ ਤੋਂ ਭੜਕੀ ਅੱਗ ਨਾਲ ਸੀ. ਐਨ. ਜੀ. ਕਿੱਟ ਲੱਗੀ ਕਾਰ ਸੜੀ

Ad Position 21
No active advertisement
ਅਜੀਤ ਡੈਸਕ 20-07-2026

ਲੁਧਿਆਣਾ, 19 ਜੁਲਾਈ (ਭੁਪਿੰਦਰ ਸਿੰਘ ਬੈਂਸ)-ਟਰਾਂਸਪੋਰਟ ਨਗਰ ਕੱਟ ਦੇ ਸਾਹਮਣੇ ਨਿਊ ਸ਼ਿਵਾਜੀ ਨਗਰ ਵਿਖੇ ਗੰਦੇ ਨਾਲੇ ਕੋਲ ਪਏ ਕੂੜੇ ਦੇ ਡੰਪ ਨੂੰ ਲੱਗੀ ਅੱਗ ਨੇ ਐਤਵਾਰ ਸਵੇਰੇ ਇਕ ਸੀ.ਐਨ.ਜੀ. ਕਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ। ਕਾਰ ਵਿਚ ਸੀ.ਐਨ.ਜੀ. ਕਿੱਟ ਲੱਗੀ ਹੋਣ ਕਾਰਨ ਕੁੱਝ ਹੀ ਮਿੰਟਾਂ ਵਿਚ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਕਾਰ ਪੂਰੀ ਤਰ੍ਹਾਂ ਅੱਗ ਦੀ ਭੇਟ ਚੜ੍ਹ ਗਈ। ਕਾਰ ਵਿਚ ਕੋਈ ਸਵਾਰ ਨਾ ਹੋਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਜਾਣਕਾਰੀ ਅਨੁਸਾਰ ਗੰਦੇ ਨਾਲ ਕੋਲ ਪਏ ਕੂੜੇ ਦੇ ਵੱਡੇ ਡੰਪ ਨੂੰ ਸਵੇਰੇ ਅੱਗ ਲੱਗ ਗਈ ਜੋ ਹੌਲੀ-ਹੌਲੀ ਫੈਲਦੀ ਹੋਈ ਨੇੜੇ ਖੜ੍ਹੀ ਸੀ.ਐਨ.ਜੀ. ਕਾਰ ਤੱਕ ਪੁੱਜ ਗਈ। ਅੱਗ ਦੀਆਂ ਲਪਟਾਂ ਕਾਰ ਤੱਕ ਪਹੁੰਚਦੇ ਹੀ ਜ਼ੋਰਦਾਰ ਧਮਾਕਾ ਹੋਇਆ ਅਤੇ ਦੇਖਦਿਆਂ ਹੀ ਦੇਖਦਿਆਂ ਪੂਰੀ ਕਾਰ ਅੱਗ ਦੇ ਗੋਲੇ ਵਿਚ ਤਬਦੀਲ ਹੋ ਗਈ। ਅੱਗ ਦੀਆਂ ਉਚੀਆਂ ਲਪਟਾਂ ਅਤੇ ਕਾਲੇ ਧੂੰਏਂ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਵਿਚ ਹਫੜਾ-ਦਫੜੀ ਮੱਚ ਗਈ। ਮੌਕੇ ’ਤੇ ਮੌਜੂਦ ਲੋਕਾਂ ਅਤੇ ਰਾਹਗੀਰਾਂ ਨੇ ਆਪਣੇ ਪੱਧਰ ’ਤੇ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਬੇਕਾਬੂ ਹੋ ਚੁੱਕੀ ਸੀ। ਇਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਅੱਗ ਦੀ ਤੇਜ਼ੀ ਨੂੰ ਦੇਖਦੇ ਹੋਏ ਫਾਇਰ ਕਰਮਚਾਰੀਆਂ ਨੇ ਕਰੀਬ 45 ਮਿੰਟ ਤੱਕ ਲਗਾਤਾਰ ਪਾਣੀ ਦੀਆਂ ਬੁਛਾੜਾਂ ਮਾਰ ਕੇ ਅੱਗ ’ਤੇ ਕਾਬੂ ਪਾਇਆ, ਪਰ ਉਦੋਂ ਤੱਕ ਕਾਰ ਦਾ ਇੰਜਨ, ਬਾਡੀ ਅਤੇ ਅੰਦਰੂਨੀ ਹਿੱਸਾ ਪੂਰੀ ਤਰ੍ਹਾਂ ਸੜ ਚੁੱਕਾ ਸੀ। ਕਾਰ ਨੂੰ ਅੱਗ ਲੱਗਣ ਸਮੇਂ ਉਹ ਲਾਕ ਸੀ ਅਤੇ ਉਸ ਵਿਚ ਕੋਈ ਵੀ ਵਿਅਕਤੀ ਮੌਜੂਦ ਨਹੀਂ ਸੀ, ਜਿਸ ਕਾਰਨ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸੁਨੀਲ ਮੌਦਗਿਲ ਨੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣ ’ਤੇ ਪ੍ਰਗਟਾਈ ਖ਼ੁਸ਼ੀ ਅਗਲੀ ਖ਼ਬਰ ਚੋਰ ਫਾਰਚੂਨਰ ਦੇ ਟਾਇਰ ਚੋਰੀ ਕਰਕੇ ਹੋਏ ਫ਼ਰਾਰ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਨੇੜੇ ਦਿੱਤਾ ਘਟਨਾ ਨੂੰ ਅੰਜਾਮ
Ad Position 24