11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸੁਨੀਲ ਮੌਦਗਿਲ ਨੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣ ’ਤੇ ਪ੍ਰਗਟਾਈ ਖ਼ੁਸ਼ੀ

Ad Position 21
No active advertisement
20-07-2026
ਲੁਧਿਆਣਾ, 19 ਜੁਲਾਈ (ਬੈਂਸ)-ਭਾਰਤੀ ਜਨਤਾ ਪਾਰਟੀ ਦੀ ਲੁਧਿਆਣਾ ਜ਼ਿਲ੍ਹਾ ਸ਼ਹਿਰੀ ਇਕਾਈ ਦੇ ਨਵ ਨਿਯੁਕਤ ਪ੍ਰਧਾਨ ਸੁਨੀਲ ਮੌਦਗਿਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਸੁਨੀਲ ਮੌਦਗਿਲ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਸ ’ਤੇ ਉਹ ਖਰੇ ਉਤਰਨਗੇ ਅਤੇ ਹਰ ਵਰਕਰ ਨੂੰ ਨਾਲ ਲੈ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਨਗੇ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਸੁਨੀਲ ਮੌਦਗਿਲ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਲੁਧਿਆਣਾ ਵਿਚ ਪਾਰਟੀ ਹੋਰ ਮਜ਼ਬੂਤੀ ਨਾਲ ਅੱਗੇ ਵਧੇਗੀ। ਇਸ ਮੌਕੇ ਪ੍ਰਵੀਨ ਬਾਂਸਲ, ਜਗਮੋਹਨ ਸ਼ਰਮਾ, ਹਰੀਸ਼ ਟੰਡਨ, ਯਸ਼ਪਾਲ ਜਨੋਤਰਾ, ਇੰਦਰ ਅਗਰਵਾਲ, ਦਵਿੰਦਰ ਜੱਗੀ, ਸੰਜੇ ਗੋਸਾਈਂ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਨਗਰ ਦੀ 475 ਏਕੜ ਸਕੀਮ ਦੇ ਜੀ ਬਲਾਕ ’ਚ ਮੀਂਹ ’ਚ ਸੜਕ ਬਣਾਉਣ ਦੇ ਦੋਸ਼ ਅਗਲੀ ਖ਼ਬਰ ਕੂੜੇ ਦੇ ਡੰਪ ਤੋਂ ਭੜਕੀ ਅੱਗ ਨਾਲ ਸੀ. ਐਨ. ਜੀ. ਕਿੱਟ ਲੱਗੀ ਕਾਰ ਸੜੀ
Ad Position 24