11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਵਪਾਰ ਵਿਚ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਕਰੋੜਾਂ ਦੀ ਧੋਖਾਧੜੀ ਕਰਨ ਦੇ ਮਾਮਲੇ ’ਚ ਕੇਸ ਦਰਜ

Ad Position 21
No active advertisement
ਅਜੀਤ ਡੈਸਕ 20-07-2026
ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵਪਾਰ ਵਿਚ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਤਿੰਨ ਕਰੋੜ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਅਤੇ ਅਤੇ ਉਸਦੇ ਦੋ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਗਗਨ ਜਿੰਦਲ ਵਾਸੀ ਘੁਮਾਰ ਮੰਡੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਪ੍ਰਵੀਨ ਦਾਦੂ, ਦਰਪਣ ਦਾਦੂ ਪੁੱਤਰ ਪ੍ਰਵੀਨ ਦਾਦੂ ਅਤੇ ਪੂਜਾ ਦਾਦੂ ਪਤਨੀ ਦਰਪਣ ਦਾਦੂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਉਸ ਨੂੰ ਝਾਂਸੇ ਵਿਚ ਲੈ ਕੇ ਉਸ ਪਾਸੋਂ 3 ਕਰੋੜ, 27 ਲੱਖ ,50 ਹਜ਼ਾਰ ਰੁਪਏ ਆਪਣੇ ਵਪਾਰ ਵਿਚ ਲਗਵਾ ਲਏ ਅਤੇ ਮੁਨਾਫ਼ਾ ਦੇਣ ਦਾ ਵਾਅਦਾ ਕੀਤਾ, ਪਰ ਬਾਅਦ ਵਿਚ ਇਹਨਾਂ ਕਥਿਤ ਦੋਸ਼ੀਆਂ ਨੇ ਉਸ ਨੂੰ ਸਿਰਫ਼ 27 ਲੱਖ, 50 ਹਜ਼ਾਰ ਰੁਪਏ ਵਾਪਸ ਕੀਤੇ, ਜਦਕਿ 3 ਕਰੋੜ ਰੁਪਏ ਦੀ ਰਕਮ ਹੜੱਪ ਲਈ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ, ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਨਗਰ ਦੀ 475 ਏਕੜ ਸਕੀਮ ਦੇ ਜੀ ਬਲਾਕ ’ਚ ਮੀਂਹ ’ਚ ਸੜਕ ਬਣਾਉਣ ਦੇ ਦੋਸ਼
Ad Position 24