11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਯੂਨਾਈਟਿਡ ਫ਼ਰੰਟ ਆਫ਼ ਟਰੇਡ ਯੂਨੀਅਨਜ਼ ਨੇ ਸੋਨਮ ਵਾਂਗਚੁੱਕ ਨੂੰ ਭੁੱਖ ਹੜਤਾਲ ਤੋਂ ਚੁੱਕਣ ਦੀ ਕੀਤੀ ਨਿਖੇਧੀ

Ad Position 21
No active advertisement
ਅਜੀਤ ਡੈਸਕ 20-07-2026
ਲੁਧਿਆਣਾ, 19 ਜੁਲਾਈ (ਜਤਿੰਦਰ ਭੰਬੀ)-ਯੂਨਾਈਟਿਡ ਫ਼ਰੰਟ ਆਫ਼ ਟਰੇਡ ਯੂਨੀਅਨਜ਼ ਵਲੋਂ ਗੁਰਜੀਤ ਸਿੰਘ ਜਗਪਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜੰਤਰ ਮੰਤਰ ਦਿੱਲੀ ਵਿਖੇ ਸਿੱਖਿਆ ਵਿਚ ਸੁਧਾਰਾਂ ਨੂੰ ਲੈ ਕੇ ਅਤੇ ਨੀਟ ਦਾ ਪੇਪਰ ਲੀਕ ਹੋਣ ਤੋਂ ਬਾਅਦ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਵਿਦਿਆਰਥੀਆਂ ਦੇ ਨਾਲ ਭੁੱਖ ਹੜਤਾਲ ‘ਤੇ ਬੈਠੇ ਸਮਾਜਿਕ ਕਾਰਕੁਨ ਸੋਨਮ ਵਾਂਗਚੁੱਕ ਨੂੰ ਧੱਕੇ ਨਾਲ ਦਿੱਲੀ ਪੁਲਿਸ ਵਲੋਂ ਚੁੱਕਣ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਸਰਕਾਰ ਗੱਲਬਾਤ ਕਰਕੇ ਭੁੱਖ ਹੜਤਾਲ ‘ਤੇ ਬੈਠੇ ਵਿਦਿਆਰਥੀਆਂ ਦੀਆਂ ਮੰਗਾਂ ਮੰਨੇ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਲਵੇ। ਮੀਟਿੰਗ ਵਿਚ ਪੰਜਾਬ ਦੇ ਸਫ਼ਾਈ ਸੇਵਕਾਂ ਵਲੋਂ ਜਾਰੀ ਹੜਤਾਲ ਦੀ ਹਮਾਇਤ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ ਗਈ। ਮਨਰੇਗਾ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਗਈ। ਇਸੇ ਤਰ੍ਹਾਂ ਪੰਜਾਬ ਵਿੱਚ ਵੱਖ-ਵੱਖ ਅਦਾਰਿਆਂ ਦੇ ਕਰਮਚਾਰੀਆਂ ਵਲੋਂ ਚੱਲ ਰਹੇ ਸੰਘਰਸ਼ਾਂ ਦੀ ਹਿਮਾਇਤ ਕੀਤੀ ਗਈ ਅਤੇ ਸਰਕਾਰ ਦੇ ਨਾ-ਪੱਖੀ ਰਵੱਈਏ ਲਈ ਆਲੋਚਨਾ ਕੀਤੀ ਗਈ। ਕੇਂਦਰ ਸਰਕਾਰ ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ਾਂ ਪ੍ਰਤੀ ਜ਼ਾਲਮਾਨਾ ਰਵੱਈਆ ਅਪਣਾਉਣ ਦੀ ਨਿਖੇਧੀ ਕੀਤੀ ਗਈ। ਕਾਮਰੇਡ ਜਗਦੀਸ਼ ਚੰਦ ਨੂੰ ਸੀ.ਟੀ.ਯੂ. ਪੰਜਾਬ ਦੇ ਪ੍ਰਧਾਨ ਚੁਣੇ ਜਾਣ ‘ਤੇ ਮੁਬਾਰਕਬਾਦ ਦਿੱਤੀ ਗਈ।
ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਕਿਸਾਨ ਆਗੂ ਪ੍ਰੇਮ ਸਿੰਘ ਗਹਿਲੋਤ ਦੀ ਮੌਤ ਤੇ ਸ਼ੋਕ ਪ੍ਰਗਟ ਕੀਤਾ ਗਿਆ। ਮੀਟਿੰਗ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਨੂੰ ਇਕ ਅਸਫਲ ਦੌਰਾ ਕਰਾਰ ਦਿੱਤਾ ਗਿਆ। ਇਸ ਮੌਕੇ ਗੁਰਜੀਤ ਸਿੰਘ ਜਗਪਾਲ, ਵਿਜੇ ਕੁਮਾਰ, ਸੁਖਮਿੰਦਰ ਸਿੰਘ ਲੋਟੇ, ਬੱਬਨ ਕੁਮਾਰ, ਜਗਦੀਸ਼ ਚੰਦ, ਕੇਵਲ ਸਿੰਘ ਬਨਵੈਤ, ਰਾਮ ਲਾਲ, ਬਲਰਾਮ ਸਿੰਘ, ਅਜੀਤ ਕੁਮਾਰ, ਰਾਮ ਬ੍ਰਿਕਸ, ਸਮਰ ਬਹਾਦਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਅਗਲੀ ਖ਼ਬਰ ਆਪ ਦੀ ਸਰਕਾਰ ਦੀਆਂ ਨੀਤੀਆਂ ਨੇ ਉਦਯੋਗਾਂ ਦਾ ਗਲਾ ਘੁੱਟਿਆ-ਪਵਨ ਦੀਵਾਨ
Ad Position 24