11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸਰਕਾਰ ਦੀਆਂ ਟਾਲਮਟੋਲ ਨੀਤੀਆਂ ਵਿਰੁੱਧ 3 ਅਗਸਤ ਤੋਂ ਹੜਤਾਲ ਕਰਕੇ ਕੀਤੇ ਜਾਣਗੇ ਸੰਘਰਸ਼-ਰੇਸ਼ਮ ਸਿੰਘ ਗਿੱਲ

Ad Position 21
No active advertisement
ਅਜੀਤ ਡੈਸਕ 20-07-2026
ਲੁਧਿਆਣਾ, 19 ਜੁਲਾਈ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕਿਹਾ ਕਿ ਹੁਣ ਤੱਕ ਸਰਕਾਰ ਨਾਲ 60-65 ਮੀਟਿੰਗ ਹੋ ਚੁੱਕੀਆਂ ਹਨ। ਸਰਕਾਰ ਵਲੋਂ ਲਾਰੇ ’ਤੇ ਲਾਰਾ ਲਾ ਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਤੱਕ ਟਰਾਂਸਪੋਰਟ ਵਿਭਾਗ ਦਾ ਸਰਕਾਰ ਵਲੋਂ ਇਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ। ਠੇਕੇਦਾਰੀ ਸਿਸਟਮ ਤਹਿਤ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾਂ ਰਿਹਾ ਹੈ। ਕਰੋੜਾਂ ਰੁਪਏ ਦੀ ਲੁੱਟ ਠੇਕੇਦਾਰ ਰਾਹੀਂ ਕੀਤੀ ਗਈ ਹੈ। ਸ਼ਿਕਾਇਤਾਂ ਦੇ ਬਾਵਜੂਦ ਕੋਈ ਕਾਰਵਾਈ ਨਹੀਂ, ਜਦੋਂ ਕਿ ਮਾਨਯੋਗ ਹਾਈ ਕੋਰਟ ਵਲੋਂ ਬਰਾਬਰ ਕੰਮ ਬਰਾਬਰ ਤਨਖ਼ਾਹ ਦੇ ਫ਼ੈਸਲੇ ਸਮੇਤ ਮਾਨਯੋਗ ਹਾਈ ਕੋਰਟ ਵਲੋਂ ਮਲਾਜ਼ਮਾਂ ਨੂੰ ਪੱਕਾ ਕਰਨ ਦੇ ਫ਼ੈਸਲੇ ਹੱਕ ਵਿਚ ਆਉਣ ਦੇ ਬਾਵਜੂਦ ਵੀ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਜੁਆਇੰਟ ਸਕੱਤਰ ਜੋਧ ਸਿੰਘ, ਜਲੋਰ ਸਿੰਘ, ਮੀਤ ਪ੍ਰਧਾਨ ਜਤਿੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਸਰਕਾਰ ਵਲੋਂ ਸਪੈਸ਼ਲ ਕਾਂਡਰ ਪਾਲਸੀ ਕੰਟਰੈਕਟ ਮੁਲਾਜ਼ਮਾਂ ’ਤੇ ਧੱਕੇਸ਼ਾਹੀ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ। ਦੂਸਰੇ ਪਾਸੇ ਆਊਟ ਸੋਰਸ ਮੁਲਾਜ਼ਮਾਂ ਦੀ ਭਰਤੀ ਰਿਸ਼ਵਤਖ਼ੋਰੀ ਰਾਹੀਂ ਕੀਤੀ ਜਾ ਰਹੀ ਹੈ, ਜਿਸ ਵਿਚ ਪਨਬੱਸ ਦੇ ਉੱਚ ਅਧਿਕਾਰੀਆਂ ਦੇ ਮਿਲੇ ਹੋਣ ਦੇ ਸਬੂਤਾਂ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ, ਸਗੋਂ ਹੋਰ ਕੁਰੱਪਸ਼ਨ ਕਰਨ ਲਈ ਸਰਕਾਰ ਕਿੱਲੋਮੀਟਰ ਸਕੀਮ ਤਹਿਤ ਬੱਸਾਂ ਪਾ ਕੇ ਵਿਭਾਗ ਦਾ ਨਿੱਜੀਕਰਨ ਕਰਨ ਵਾਲੇ ਪਾਸੇ ਨੂੰ ਜਾ ਰਹੀ ਹੈ, ਜਿਸ ਦਾ ਵਿਰੋਧ ਕਰਦੇ ਮੁਲਾਜ਼ਮਾਂ ’ਤੇ ਨਾਜਾਇਜ਼ ਪਰਚੇ ਕਰਕੇ ਜੇਲ੍ਹਾਂ ਵਿਚ ਬੰਦ ਕਰਕੇ ਆਵਾਜ਼ ਨੂੰ ਦਬਾਇਆ ਗਿਆ ਅਤੇ ਵੱਡੇ ਕਾਰਪੋਰੇਟ ਘਰਾਨਿਆਂ ਦੀਆਂ ਪ੍ਰਾਈਵੇਟ ਕਿੱਲੋਮੀਟਰ ਬੱਸਾਂ ਪਾਈਆਂ ਗਈਆਂ ਹਨ। ਸੂਬਾ ਆਗੂ ਰੋਹੀ ਰਾਮ ਸੀ. ਮੀਤ ਪ੍ਰਧਾਨ ਜਗਜੀਤ ਸਿੰਘ ਲਿਬੜਾ, ਪ੍ਰਦੀਪ ਕੁਮਾਰ ਨੇ ਬੋਲਦਿਆਂ ਕਿਹਾ ਕਿ ਸਰਕਾਰ ਵਲੋਂ 10 ਦਿਨ ਦਾ ਸਮਾਂ ਮੰਗਿਆ ਗਿਆ ਸੀ ਕਿ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਖਰੜਾ ਤਿਆਰ ਕੀਤਾ ਜਾਵੇਗਾ। ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਕਰਨ ਲਈ ਸਮਾਂ ਸੀਮਾ 3 ਸਾਲ ਕੀਤੀ ਜਾਵੇਗੀ, ਬਾਕੀ ਮੰਗਾਂ ਦਾ ਹੱਲ ਤੁਰੰਤ ਕੱਢਿਆ ਜਾਵੇਗਾ ਪ੍ਰੰਤੂ ਕੋਈ ਹੱਲ ਨਹੀਂ ਕੱਢਿਆ ਗਿਆ। ਜੇਕਰ ਸਰਕਾਰ ਨੇ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਤਾਂ 27 ਜੁਲਾਈ ਨੂੰ ਸਮੂਹ ਡਿਪੂ ਦੇ ਗੇਟ ਰੈਲੀ ਕੀਤੀਆਂ ਜਾਣਗੀਆਂ, 3-4-5 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਪੰਜਾਬ/ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ, ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਅਤੇ ਆ ਰਹੇ ਵਿਧਾਨ ਸਭਾ ਸੈਸ਼ਨ ਦੌਰਾਨ ਭੁੱਖ ਹੜਤਾਲ ਸਮੇਤ ਧਰਨਾ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ। ਮੀਟਿੰਗ ਵਿਚ ਸੂਬਾ ਕੈਸ਼ੀਅਰ ਬਲਜੀਤ ਸਿੰਘ, ਸੀ. ਮੀਤ ਪ੍ਰਧਾਨ ਬਲਜਿੰਦਰ ਸਿੰਘ, ਮੀਤ ਪ੍ਰਧਾਨ ਗੁਰਬਾਜ਼ ਸਿੰਘ, ਭਗਤ ਸਿੰਘ, ਸਰਬਜੀਤ ਸਿੰਘ, ਕੁਲਵੰਤ ਸਿੰਘ, ਹਰਪ੍ਰੀਤ ਸਿੰਘ ਸੋਢੀ, ਸੁਲੱਖਣ ਸਿੰਘ, ਜਗਦੀਸ਼ਵਰ ਸਮੇਤ ਆਦਿ ਆਗੂ ਮੀਟਿੰਗ ਵਿਚ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਮਾਤਾ ਕਰਨੈਲ ਕੌਰ ਨੂੰ ਚੇਅਰਮੈਨ ਗੁਰਜੀਤ ਗਿੱਲ ਅਤੇ ਪਰਿਵਾਰ ਨੇ ਦਿੱਤੀ ਆਖ਼ਰੀ ਵਿਦਾਈ
Ad Position 24