12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਹਾਦਸੇ ਤੋਂ ਬਾਅਦ ਚੋਰ ਜ਼ਖਮੀ ਦਾ ਐਕਟਿਵਾ ਚੋਰੀ ਕਰਕੇ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 20-07-2026
ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੰਡਾਰੀ ਕਲਾ ਪੁਲ ਨੇੜੇ ਹੋਏ ਸੜਕ ਹਾਦਸੇ ਤੋਂ ਬਾਅਦ ਚੋਰ ਪੀੜਿਤ ਨੌਜਵਾਨ ਦਾ ਐਕਟਿਵਾ ਚੋਰੀ ਕਰਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਜ਼ਖਮੀ ਹੋਏ ਨੌਜਵਾਨ ਪ੍ਰਵੀਨ ਗੁਪਤਾ ਦੇ ਭਰਾ ਜਗਦੀਸ਼ ਗੁਪਤਾ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਭਰਾ ਫ਼ੈਕਟਰੀ ਤੋਂ ਛੁੱਟੀ ਕਰਕੇ ਆਪਣੇ ਘਰ ਜਾ ਰਿਹਾ ਸੀ। ਜਦੋਂ ਉਹ ਢੰਡਾਰੀ ਕਲਾਂ ਪੁਲ ‘ਤੇ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ‘ਤੇ ਉਹ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ਵਿਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਦਾਖਲ ਕਰਾਉਣ ਤੋਂ ਬਾਅਦ ਜਦੋਂ ਉਹ ਘਟਨਾ ਵਾਲੀ ਥਾਂ ‘ਤੇ ਐਕਟਿਵਾ ਲੈਣ ਗਿਆ ਤਾਂ ਉਥੇ ਐਕਟਿਵਾ ਨਹੀਂ ਸੀ ਅਤੇ ਚੋਰਾਂ ਵਲੋਂ ਐਕਟਿਵਾ ਚੋਰੀ ਕਰ ਲਿਆ ਗਿਆ ਸੀ, ਜਿਸ ‘ਤੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਚੋਰਾਂ ਦਾ ਕੋਈ ਸੁਰਾਗ ਨਹੀਂ ਲੱਗਾ ਹੈ।
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਕਰਮਚਾਰੀ ਅੱਜ ਫਿਰ ਕਰਨਗੇ ਮੰਤਰੀ ਸੌਂਦ ਦੀ ਕੋਠੀ ਦਾ ਘਿਰਾਓ ਅਗਲੀ ਖ਼ਬਰ ਪਾਣੀ ਦਾ ਮੀਟਰ ਨਾ ਲਗਵਾਉਣ ’ਤੇ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ
Ad Position 24