ਵਕੀਲਾਂ ਨੇ ਐਲ. ਏ. ਡੀ. ਸੀ. ਨੀਤੀ ਵਿਰੁੱਧ ਕੀਤੀ ਹੜਤਾਲ, 5 ਵਕੀਲ ਭੁੱਖ ਹੜਤਾਲ ’ਤੇ ਬੈਠਣਗੇ
ਅਜੀਤ ਡੈਸਕ
21-07-2026
ਕਮੇਟੀ ਨੇ ਫ਼ੈਸਲਾ ਕੀਤਾ ਕਿ ਇਹ ਹੜਤਾਲ ਪੂਰੇ ਪੰਜਾਬ ਵਿਚ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਐਲ.ਏ.ਡੀ.ਸੀ. ਨੀਤੀ ਵਾਪਸ ਨਹੀਂ ਲਈ ਜਾਂਦੀ। ਵਕੀਲਾਂ ਵਲੋਂ ਹੱਲ ਨਾ ਨਿਕਲਣ ‘ਤੇ ਜ਼ਿਲ੍ਹਾ ਪੱਧਰ ‘ਤੇ ਭੁੱਖ ਹੜਤਾਲਾਂ ਸ਼ੁਰੂ ਕਰਨ, ਚੰਡੀਗੜ੍ਹ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਅਤੇ ਬਾਅਦ ਵਿਚ ਨਵੀਂ ਦਿੱਲੀ ਵਿਚ ਸੁਪਰੀਮ ਕੋਰਟ ਦੇ ਨੇੜੇ ਧਰਨਾ ਅਤੇ ਭੁੱਖ ਹੜਤਾਲ ਕਰਨ ਦਾ ਵੀ ਫ਼ੈਸਲਾ ਕੀਤਾ। ਜ਼ਿਲ੍ਹਾ ਬਾਰ ਐਸੋਸੀਏਸ਼ਨ, ਲੁਧਿਆਣਾ ਦੇ ਪ੍ਰਧਾਨ ਵਿਪਿਨ ਸੱਗੜ ਨੇ ਕਿਹਾ ਕਿ ਹੜਤਾਲ ਅਤੇ ਨੋ ਵਰਕ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਮਰੱਥ ਅਧਿਕਾਰੀਆਂ ਤੋਂ ਤਸੱਲੀਬਖ਼ਸ਼ ਲਿਖਤੀ ਭਰੋਸਾ ਨਹੀਂ ਮਿਲਦਾ। ਬਾਰ ਐਸੋਸੀਏਸ਼ਨ ਦੇ ਸਕੱਤਰ ਹਿਮਾਂਸ਼ੂ ਵਾਲੀਆ ਨੇ ਕਿਹਾ ਕਿ ਪੰਜਾਬ ਭਰ ਦੇ ਵਕੀਲ ਸਾਂਝੀ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਇਕਜੁੱਟ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਐਲਾਨੇ ਗਏ ਸਾਰੇ ਪ੍ਰੋਗਰਾਮਾਂ ਵਿਚ ਸਰਗਰਮੀ ਨਾਲ ਹਿੱਸਾ ਲੈਣਗੇ। ਬਾਰ ਐਸੋਸੀਏਸ਼ਨ ਨੇ ਸਾਰੇ ਵਕੀਲਾਂ ਨੂੰ ਏਕਤਾ ਅਤੇ ਅਨੁਸ਼ਾਸਨ ਬਣਾਈ ਰੱਖਣ ਦੀ ਅਪੀਲ ਕੀਤੀ।