10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਗ਼ਲਤ ਟੀਕਾ ਲਗਾਉਣ ਕਾਰਨ ਔਰਤ ਦੀ ਮੌਤ ਹੋਣ ਦੇ ਮਾਮਲੇ ’ਚ ਡਾਕਟਰ ਦੇ ਪੁੱਤਰ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 21-07-2026
ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਗ਼ਲਤ ਟੀਕਾ ਲਗਾਉਣ ਕਾਰਨ ਔਰਤ ਦੀ ਹੋਈ ਮੌਤ ਦੇ ਮਾਮਲੇ ਵਿਚ ਡਾਕਟਰ ਦੇ ਪੁੱਤਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਈਸ਼ਾ ਵਾਸੀ ਇਸਲਾਮ ਗੰਜ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਮਨਜੀਤ ਪੁੱਤਰ ਜਗਦੀਸ਼ ਵਾਸੀ ਇਸਲਾਮਗੰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਮਾਤਾ ਰਜਨੀ ਦੀ ਬੀਤੇ ਦਿਨ ਤਬੀਅਤ ਅਚਾਨਕ ਖ਼ਰਾਬ ਹੋ ਗਈ ਅਤੇ ਉਹ ਮੁਹੱਲੇ ਵਿਚ ਸਥਿਤ ਡਾਕਟਰ ਜਗਦੀਸ਼ ਸਿੰਘ ਕਲੀਨਿਕ ਵਿਚ ਉਸ ਨੂੰ ਲੈ ਗਈ। ਉਸ ਵਕਤ ਡਾਕਟਰ ਜਗਦੀਸ਼ ਉਥੇ ਹਾਜ਼ਰ ਨਹੀਂ ਸੀ ਅਤੇ ਉਸ ਦੇ ਪੁੱਤਰ ਮਨਜੀਤ ਨੇ ਉਸ ਦੀ ਮਾਂ ਨੂੰ ਟੀਕਾ ਲਗਾ ਦਿੱਤਾ, ਜਿਸ ਕਾਰਨ ਉਸਦੀ ਹਾਲਤ ਵਿਗੜ ਗਈ ਅਤੇ ਕੁੱਝ ਦੇਰ ਬਾਅਦ ਹੀ ਉਸ ਦੀ ਮਾਤਾ ਦੀ ਮੌਤ ਹੋ ਗਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਆਹ ਸਮਾਗਮ ਦੌਰਾਨ ਹੋਈ ਲੜਾਈ ਕਾਰਨ ਕਈ ਜ਼ਖਮੀ-ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ ਲੁਧਿਆਣਾ ਦੇ ਵਿਕਾਸ ਲਈ ਮੇਅਰ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਕੋਲ ਰੱਖੀ ਫੰਡਾਂ ਦੀ ਮੰਗ
Ad Position 24