10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 21-07-2026
ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਨਾਲ ਮਨਾਇਆ ਗਿਆ| ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਬਰਨਾਲਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ ਅਤੇ ਵਿਸ਼ੇਸ਼ ਤੌਰ ’ਤੇ ਭਾਈ ਕੁਲਦੀਪ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ| ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ| ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ| ਸੰਗਤਾਂ ਵਿਚੋਂ ਹੀ ਸੰਗਤੀ ਰੂਪ ਵਿਚ ਰਾਗੀ ਜੱਥਿਆਂ ਨੂੰ ਬੀਬੀਆਂ ਵਲੋਂ ਸਿਰਪਾਓ ਭੇਟ ਕੀਤੇ ਗਏ| ਇਹ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ । ਇਸ ਮੌਕੇ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸਵਰਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪ੍ਰਭਜੋਤ ਸਿੰਘ ਇਆਲੀ, ਇੰਦਰਜੀਤ ਸਿੰਘ ਗੋਲਾ, ਜੱਥੇਦਾਰ ਲਖਵਿੰਦਰ ਸਿੰਘ ਲੱਖਾ, ਮੋਹਨ ਸਿੰਘ ਚੌਹਾਨ, ਅਰਜੁਨ ਸਿੰਘ ਚੀਮਾ, ਨਰਿੰਦਰ ਸਿੰਘ ਸੀਟੀਆਰ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਕੌਰ ਸੋਹਲ, ਰਵਨੀਤ ਕੌਰ ਖੇੜੀਕਲਾਂ, ਰਵਿੰਦਰ ਕੌਰ ਕਾਲੜਾ ਆਦਿ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਟੈਕਸੀ ਯੂਨੀਅਨ ਵਲੋਂ ਆਰ. ਟੀ. ਓ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਨੂੰ ਡੇਂਗੂ ਮੁਕਤ ਬਣਾਉਣ ਲਈ ਹਰ ਨਾਗਰਿਕ ਨਿਭਾਏ ਆਪਣੀ ਜ਼ਿੰਮੇਵਾਰੀ - ਸਿਹਤ ਵਿਭਾਗ
Ad Position 24