10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਟੈਕਸੀ ਯੂਨੀਅਨ ਵਲੋਂ ਆਰ. ਟੀ. ਓ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 21-07-2026
ਲੁਧਿਆਣਾ, 20 ਜੁਲਾਈ (ਜਸਵਿੰਦਰ ਸਿੰਘ)-ਟੈਕਸੀ ਯੂਨੀਅਨ ਵਲੋਂ ਆਰ.ਟੀ.ਓ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਆਰ.ਟੀ.ਓ ਖਿਲਾਫ਼ ਜੰਮ ਕੇ ਭੜਾਸ ਕੱਢੀ। ਮਾਹੌਲ ਉਸ ਸਮੇਂ ਹੋਰ ਗਰਮਾ ਗਿਆ ਜਦੋਂ ਮਿੰਨੀ ਬੱਸ ਅਪ੍ਰੇਟਰ ਵੀ ਮੌਕੇ ‘ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਆਰ.ਟੀ.ਓ. ਦੇ ਹੱਕ ਵਿਚ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਟੈਕਸੀ ਯੂਨੀਅਨ ਨੇ ਦੋਸ਼ ਲਗਾਇਆ ਕਿ ਆਰ.ਟੀ.ਓ. ਨੂੰ ਵਾਰ ਵਾਰ ਸ਼ਿਕਾਇਤ ਦੇਣ ਦੇ ਬਾਵਜੂਦ ਪ੍ਰਾਈਵੇਟ ਤੇ ਹੋਰ ਨਜਾਇਜ਼ ਤਰੀਕੇ ਨਾਲ ਚੱਲ ਰਹੀਆਂ ਮਿੰਨੀ ਬੱਸਾਂ ‘ਤੇ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਟੈਕਸੀ ਅਤੇ ਆਟੋ ਚਾਲਕਾਂ ਨੇ ਆਜਾਦ ਯੂਨੀਅਨ ਦੇ ਪ੍ਰਧਾਨ ਕੁਨਾਲ ਸ਼ਰਮਾ ਦੀ ਅਗਵਾਈ ਹੇਠ ਟੈਕਸੀ ਚਾਲਕ ਆਰ.ਟੀ.ਓ ਦਫ਼ਤਰ ਬਾਹਰ ਧਰਨੇ ਤੇ ਬੈਠ ਗਏ। ਜਗਰਾਉਂ ਮਿੰਨੀ ਬੱਸ ਯੂਨੀਅਨ ਦੇ ਪ੍ਰਧਾਨ ਭੀਮ ਸਿੰਘ ਵੀ ਆਪਣੇ ਸਮਰਥਕਾਂ ਨਾਲ ਆਰ.ਟੀ.ਓ ਦੇ ਹੱਕ ਵਿਚ ਪਹੁੰਚੇ। ਇਸ ਦੌਰਾਨ ਟੈਕਸੀ ਚਾਲਕਾਂ ਅਤੇ ਬੱਸ ਅਪ੍ਰੇਟਰਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ, ਜਿਸ ਨੂੰ ਦੇਖਦਿਆਂ ਵੱਡੀ ਗਿਣਤੀ ‘ਚ ਤੈਨਾਤ ਪੁਲਿਸ ਮੁਲਾਜ਼ਮਾਂ ਨੇ ਸਥਿਤੀ ਤੇ ਕਾਬੂ ਰੱਖਿਆ। ਪੁਲਿਸ ਅਧਿਕਾਰੀਆਂ ਨੇ ਟੈਕਸੀ ਚਾਲਕਾਂ ਨੂੰ ਦਫ਼ਤਰ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ। ਟੈਕਸੀ ਯੂਨੀਅਨ ਵਲੋਂ ਦਿੱਤੇ ਧਰਨੇ ਦੌਰਾਨ ਆਰ.ਟੀ.ਓ ਦਫ਼ਤਰ ਦਾ ਕੰਮਕਾਜ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਰਿਹਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਦਫ਼ਤਰ ‘ਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਲਰਕ ਵਲੋਂ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਗੱਡੀ ਦੇ ਕਾਗਜਾਤ ਪੁਰੇ ਨਹੀਂ ਹੁੰਦੇ ਤਾਂ ਭਾਰੀ ਜੁਰਮਾਨਾ ਲਗਾਉਣ ਦੀ ਬਜਾਏ ਪਹਿਲਾਂ ਕਾਗਜਾਤ ਪੁਰੇ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਇਸ ਸਬੰਧੀ ਆਰ.ਟੀ.ਓ ਮਨਕੰਵਲ ਸਿੰਘ ਨੇ ਆਪਣੇ ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਹੈਬੋਵਾਲ ’ਚ ਮੇਅਰ ਇੰਦਰਜੀਤ ਕੌਰ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
Ad Position 24