11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਨਿਗਮ ਮੁਲਾਜ਼ਮਾਂ ਲਈ ਵੱਡੀ ਰਾਹਤ

Ad Position 21
No active advertisement
ਅਜੀਤ ਡੈਸਕ 21-07-2026
8 ਮੇਅਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪਾਂ ਦੀ ਕੀਤੀ ਸ਼ੁਰੂਆਤ
8 10 ਲੱਖ ਰੁਪਏ ਤੱਕ ਮੁਫ਼ਤ ਅਤੇ ਕੈਸ਼ਲੈਸ ਇਲਾਜ ਦਾ ਮਿਲੇਗਾ ਲਾਭ
ਲੁਧਿਆਣਾ, 20 ਜੁਲਾਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੇ ਯੋਗ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਦਿਵਾਉਣ ਲਈ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸੋਮਵਾਰ ਨੂੰ ਨਿਗਮ ਦੇ ਚਾਰੇ ਜ਼ੋਨਲ ਸੁਵਿਧਾ ਕੇਂਦਰਾਂ ਵਿਚ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪਾਂ ਦੀ ਸ਼ੁਰੂਆਤ ਕੀਤੀ। ਇਸ ਦੀ ਸ਼ੁਰੂਆਤ ਸਰਾਭਾ ਨਗਰ ਸਥਿਤ ਜ਼ੋਨ ਡੀ ਦਫ਼ਤਰ ਦੇ ਸੁਵਿਧਾ ਕੇਂਦਰ ਤੋਂ ਕੀਤੀ ਗਈ। ਮੇਅਰ ਨੇ ਦੱਸਿਆ ਕਿ ਨਿਗਮ ਮੁਲਾਜ਼ਮ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾ ਕੇ ਯੋਜਨਾ ਤਹਿਤ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਯੋਜਨਾ ਅਧੀਨ ਇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਅਤੇ ਕੈਸ਼ਲੈਸ ਇਲਾਜ ਦੀ ਸਹੂਲਤ ਮਿਲਦੀ ਹੈ, ਜਿਸ ਦਾ ਲਾਭ ਸੂਬੇ ਦੇ ਹਜ਼ਾਰਾਂ ਪਰਿਵਾਰ ਪਹਿਲਾਂ ਹੀ ਲੈ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਯੋਗ ਲਾਭਪਾਤਰੀ ਤੱਕ ਇਨ੍ਹਾਂ ਦਾ ਲਾਭ ਪੁੱਜੇ। ਮੇਅਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਨਿਗਮ ਮੁਲਾਜ਼ਮਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਤੇ ਮੁੱਖ ਮੰਤਰੀ ਮਾਵਾਂ-ਧੀਆਂ ਯੋਜਨਾ ਸਮੇਤ ਹੋਰ ਸਰਕਾਰੀ ਯੋਜਨਾਵਾਂ ਲਈ ਵੀ ਰਜਿਸਟ੍ਰੇਸ਼ਨ ਦੀ ਸਹੂਲਤ ਸ਼ੁਰੂ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗੋਪਾਲਪੁਰ ਦੇ ਕਈ ਪਰਿਵਾਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਅਗਲੀ ਖ਼ਬਰ ਬਿਜਲੀ ਮੰਤਰੀ ਵਲੋਂ ਪੀ.ਐਸ.ਪੀ.ਸੀ.ਐਲ. ਦੇ ਕਰਮਚਾਰੀਆਂ ਨੂੰ ਸੁਰੱਖਿਆ ਟੂਲ ਕਿੱਟਾਂ ਵੰਡੀਆਂ
Ad Position 24