11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਬਿਜਲੀ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ, ਦੋ ਦਿਨਾਂ ਹੜਤਾਲ ’ਤੇ ਰਹਿਣਗੇ ਮੁਲਾਜ਼ਮ -ਮਹਿਦੂਦਾਂ

Ad Position 21
No active advertisement
ਅਜੀਤ ਡੈਸਕ 21-07-2026
ਲੁਧਿਆਣਾ, 20 ਜੁਲਾਈ (ਪ. ਪ.)-ਆਪਣੀਆਂ ਸੰਵਿਧਾਨਕ ਮੰਗਾਂ ਜਿਵੇਂ ਕਿ 17 ਜੁਲਾਈ 20 ਦਾ ਪੱਤਰ ਰੱਦ ਕਰਕੇ ਛੇਵਾਂ ਪੇਅ ਕਮਿਸ਼ਨ ਲਾਗੂ ਕਰਨਾ, 18 ਫ਼ੀਸਦੀ ਡੀਏ ਦੀ ਅਦਾਇਗੀ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ ਵਗ਼ੈਰਾ ਨੂੰ ਲੈ ਕੇ ਦੋ ਰੋਜ਼ਾ ਸਮੂਹਿਕ ਛੁੱਟੀ ਭਰਕੇ ਹੜਤਾਲ ‘ਤੇ ਗਏ ਬਿਜਲੀ ਮੁਲਾਜ਼ਮ ਹੁਣ ਦੋ ਦਿਨ ਦੀ ਹੜਤਾਲ ‘ਤੇ ਹੀ ਰਹਿਣਗੇ ਕਿਉਂਕਿ ਬਿਜਲੀ ਮੰਤਰੀ ਨਾਲ ਅੱਜ ਹੋਈ ਏਕਤਾ ਮੰਚ ਤੇ ਜੁਆਇੰਟ ਫੋਰਮ ਦੀ ਸਾਂਝੀ ਮੀਟਿੰਗ ਬੇਸਿੱਟਾ ਰਹੀ। ਗੱਲਬਾਤ ਟੁੱਟਣ ਤੋਂ ਬਾਅਦ ਦੋਵਾਂ ਧੜਿਆਂ ਦੀ ਅਗਵਾਈ ਕਰ ਰਹੇ ਮਨਜੀਤ ਸਿੰਘ ਬਾਸਰਕੇ ਸੂਬਾ ਪ੍ਰਧਾਨ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਅਤੇ ਕੁਲਵਿੰਦਰ ਸਿੰਘ ਢਿੱਲੋਂ ਸੂਬਾ ਪ੍ਰਧਾਨ ਟੀ.ਐਸ.ਯੂ. ਨੇ ਹੋਰਨਾਂ ਜਥੇਬੰਦੀਆਂ ਦੇ ਮੁਖੀਆ ਦੀ ਹਾਜ਼ਰੀ ਵਿਚ ਸਖ਼ਤ ਰੁੱਖ ਅਖ਼ਤਿਆਰ ਕਰ ਲਿਆ ਹੈ। ਸਾਰੇ ਪ੍ਰਧਾਨਾਂ ਨੇ ਆਪਣੇ ਕੈਡਰ ਨੂੰ ਸੰਘਰਸ਼ ਨੂੰ ਤਕੜਾ ਰੱਖਣ ਦਾ ਆਦੇਸ਼ ਜਾਰੀ ਕਰ ਦਿੱਤਾ ਹੈ। ਮਾਡਲ ਟਾਊਨ ਡਵੀਜ਼ਨ ‘ਚ ਸੰਘਰਸ਼ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਪੁੱਜੇ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਸੂਬਾ ਸਕੱਤਰ ਗੁਰਪ੍ਰੀਤ ਸਿੰਘ ਮਹਿਦੂਦਾਂ ਨੇ ਸਰਕਾਰ ਅਤੇ ਮੈਨੇਜਮੈਂਟ ਦੇ ਅਜਿਹੇ ਜ਼ਿੱਦੀ ਸੁਭਾਅ ਦੀ ਨਿੰਦਾ ਕਰਦਿਆਂ ਕਿਹਾ ਕਿ ਲੀਡਰਸ਼ਿਪ ਵਲੋਂ ਦਿੱਤੇ ਹੁਕਮਾਂ ਨੂੰ ਪ੍ਰਵਾਨ ਚੜ੍ਹਾਉਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਹੜਤਾਲ ਕਾਰਨ ਪਰੇਸ਼ਾਨੀਆਂ ਲਈ ਉਨ੍ਹਾਂ ਨੇ ਲੋਕਾਂ ਤੋਂ ਮੁਆਫ਼ੀ ਮੰਗਦਿਆਂ ਕਿਹਾ ਅਜਿਹੇ ਬਿਜਲੀ ਸੰਕਟ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸਾਰੇ ਮੁਲਾਜ਼ਮ ਇਕਜੁੱਟ ਹਨ ਅਤੇ ਮੰਗਾਂ ਮੰਨਵਾ ਕੇ ਹੀ ਦਮ ਲੈਣਗੇ। ਇਸ ਮੌਕੇ ਡਵੀਜ਼ਨ ਪ੍ਰਧਾਨ ਕੁਲਜੀਤ ਸਿੰਘ ਤੇ ਸਰਕਲ ਆਗੂ ਇੰਜ ਰਵਿੰਦਰ ਗੋਗੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ੁਰੂ ਤੋਂ ਹੀ ਧਾਰਮਿਕ ਮੁੱਦਿਆਂ ’ਤੇ ਰਾਜਨੀਤੀ ਕੀਤੀ-ਸਿੰਮਕ ਅਗਲੀ ਖ਼ਬਰ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਆਉਣ ਤੇ ਬੀਬੀਆਂ ਨੂੰ ਦੇਵਾਂਗੇ ਵੱਧ ਸਹੂਲਤਾਂ- ਸਿੰਮਕ
Ad Position 24