11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ੁਰੂ ਤੋਂ ਹੀ ਧਾਰਮਿਕ ਮੁੱਦਿਆਂ ’ਤੇ ਰਾਜਨੀਤੀ ਕੀਤੀ-ਸਿੰਮਕ

Ad Position 21
No active advertisement
ਅਜੀਤ ਡੈਸਕ 21-07-2026
ਇਆਲੀ/ਥਰੀਕੇ, 20 ਜੁਲਾਈ (ਮਨਜੀਤ ਸਿੰਘ ਦੁੱਗਰੀ)-ਆਮ ਆਦਮੀ ਪਾਰਟੀ ਦੀ ਸਰਕਾਰ ਸ਼ੁਰੂ ਤੋਂ ਹੀ ਧਾਰਮਿਕ ਮੁੱਦਿਆਂ ‘ਤੇ ਰਾਜਨੀਤੀ ਕਰਦੀ ਆ ਰਹੀ ਹੈ। 2014 ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਆਉਣ ਤੋਂ ਬਾਅਦ ਹੀ ਬੇਅਦਬੀ ਦੀਆਂ ਘਟਨਾਵਾਂ ਦਾ ਦੌਰ ਸ਼ੁਰੂ ਹੋਇਆ। ਇਸੇ ਸਿਆਸੀ ਸਾਜ਼ਿਸ਼ ਤਹਿਤ 2015 ਦੇ ਬੇਅਦਬੀ ਮਾਮਲਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਲਝਾਇਆ ਜਾ ਰਿਹਾ ਹੈ। 2015 ਤੋਂ ਲੈ ਕੇ ਹੁਣ ਤੱਕ ਕਈ ਵਾਰ ਸਿੱਟ ਦਾ ਗਠਨ ਕੀਤਾ ਗਿਆ ਪਰ ਹਰ ਵਾਰ ਜਾਂਚ ਦਾ ਨਤੀਜਾ ਬੇਅਸਰ ਰਿਹਾ। ਹਰ ਵਾਰ ਜਦੋਂ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਨਵੀਂ ਸਿੱਟ ਬਣਾ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਕੀਤਾ ਜਾਂਦਾ ਹੈ, ਤਾਂ ਜੋ ਆਮ ਜਨਤਾ ਵਿਚ ਉਨ੍ਹਾਂ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਕਰਦਿਆਂ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਧਾਰਮਿਕ ਖੇਤਰ ਵਿਚ ਪੰਜਾਬ ਦੇ ਅੰਦਰ ਜਿੰਨੇ ਵੀ ਵੱਡੇ ਯਾਦਗਾਰੀ ਅਤੇ ਵਿਰਾਸਤੀ ਪ੍ਰੋਜੈਕਟ ਸਭ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਸਰਕਾਰਾਂ ਦੀ ਦੇਣ ਹਨ। ਜਦੋਂ ਵਿਰੋਧੀ ਪਾਰਟੀਆਂ ਵਿਕਾਸ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਮੁਕਾਬਲਾ ਨਹੀਂ ਕਰ ਸਕੀਆਂ ਤਾਂ ਉਨ੍ਹਾਂ ਨੇ ਧਾਰਮਿਕ ਮੁੱਦਿਆਂ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਦੀ ਕੋਸ਼ਿਸ਼ ਕੀਤੀ। ਜਦੋਂ ਤੋਂ ਇਹ ‘’ਝਾੜੂ” ਵਾਲੀ ਪਾਰਟੀ ਪੰਜਾਬ ਵਿਚ ਆਈ ਹੈ, ਉਸ ਤੋਂ ਬਾਅਦ ਬੇਅਦਬੀ ਦੇ ਮੁੱਦੇ ਨੂੰ ਵਾਰ-ਵਾਰ ਸਿਆਸੀ ਤੌਰ ‘ਤੇ ਵਰਤਿਆ ਗਿਆ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਇਨ੍ਹਾਂ ਮਨਸੂਬਿਆਂ ਨੂੰ ਸਮਝਣ, ਤੱਥਾਂ ਦੇ ਆਧਾਰ ‘ਤੇ ਆਪਣੀ ਰਾਏ ਬਣਾਉਣ ਅਤੇ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਸੋਚ-ਸਮਝ ਕੇ ਫ਼ੈਸਲਾ ਕਰਨ।
Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਲੋਂ ਅਗਾਂਹਵਧੂ ਮੱਛੀ ਪਾਲਕਾਂ ਲਈ ਕਾਰਜਸ਼ਾਲਾ ਅਗਲੀ ਖ਼ਬਰ ਬਿਜਲੀ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ, ਦੋ ਦਿਨਾਂ ਹੜਤਾਲ ’ਤੇ ਰਹਿਣਗੇ ਮੁਲਾਜ਼ਮ -ਮਹਿਦੂਦਾਂ
Ad Position 24