17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਵਿਦਿਆਰਥੀ ’ਤੇ ਤਸ਼ੱਦਦ ਕਰਨ ਵਾਲੇ ਅਧਿਆਪਕ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 22-07-2026

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਭਾਰਤੀ ਵਿੱਦਿਆ ਮੰਦਰ ਉਧਮ ਸਿੰਘ ਨਗਰ ਦੇ ਵਿਦਿਆਰਥੀ ’ਤੇ ਤਸ਼ੱਦਦ ਕਰਨ ਦੇ ਮਾਮਲੇ ਵਿਚ ਸਕੂਲ ਦੇ ਅਧਿਆਪਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਲੜਕੇ ਪਰਾਸੂ ਬਾਂਸਲ ਦੇ ਪਿਤਾ ਰੂਪੇਸ਼ ਬਾਂਸਲ ਵਾਸੀ ਲੱਕੜ ਬਾਜ਼ਾਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸੰਬੰਧੀ ਪੁਲਿਸ ਨੇ ਅਨਿਲ ਕੁਮਾਰ ਅਗਰਵਾਲ ਵਾਸੀ ਹੈਬੋਵਾਲ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਲੜਕੇ ਦੀ ਉਮਰ 13 ਸਾਲ ਹੈ ਅਤੇ ਉਹ 9ਵੀਂ ਕਲਾਸ ਵਿਚ ਉਕਤ ਸਕੂਲ ਵਿਚ ਪੜਦਾ ਹੈ। ਉਸ ਨੇ ਦੱਸਿਆ ਕਿ ਬੀਤੇ ਦਿਨ ਸਕੂਲ ਵਿਚ ਉਕਤ ਨੇ ਲੜਕੇ ਨੂੰ ਲੈਬੋਰਟਰੀ ਵਿਚ ਬੰਦ ਕਰਕੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਇਸ ਸਬੰਧੀ ਕਿਸੇ ਨੂੰ ਨਾਂ ਦੱਸਣ ਬਾਰੇ ਕਿਹਾ। ਪਿਤਾ ਨੇ ਦੋਸ਼ ਲਗਾਇਆ ਕਿ ਉਕਤ ਅਧਿਆਪਕ ਵਲੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ, ਜਦੋਂ ਲੜਕਾ ਘਰ ਆਇਆ ਤਾਂ ਉਸ ਦੀ ਹਾਲਤ ਖ਼ਰਾਬ ਸੀ ਅਤੇ ਜਿਸ ’ਤੇ ਉਨ੍ਹਾਂ ਨੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਾਇਆ, ਜਿੱਥੇ ਕਿ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਗਿਆ। ਲੜਕੇ ਦੇ ਪਿਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਦਾਜ ਖ਼ਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ’ਚ ਪਤੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਵਧਦੀ ਮਹਿੰਗਾਈ ਨੇ ਤੋੜਿਆ ਗ਼ਰੀਬਾਂ ਦਾ ਲੱਕ
Ad Position 24