ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੰਗਤਾਂ ਨੂੰ ਆਪਣਾ ਜੀਵਨ ਸਫਲ ਕਰਨ ਵਾਸਤੇ ਸੰਗਤ ਵਿਚ ਆ ਕੇ ਸਿਮਰਨ ਅਤੇ ਗੁਰਬਾਣੀ ਨਾਲ ਆਪਣੇ ਮਨ ਨੂੰ ਜੋੜਨਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਤੀ ਸ਼ਾਮ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਨਰਿੰਦਰ ਸਿੰਘ ਅਤੇ ਭਾਈ ਓਂਕਾਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਰੰਭ ਕੀਤੀ ਗਈ ਗੁਰਬਾਣੀ ਕੀਰਤਨ ਲੜ੍ਹੀ ਦੀ ਪੰਜਵੀਂ ਵਰੇਗੰਢ ਅਤੇ ਛੇਵੇਂ ਸਾਲ ਦੀ ਆਰੰਭਤਾ ਨੂੰ ਸਮਰਪਿਤ ਕਰਵਾਏ ਗਏ ਸ਼ੁਕਰਾਨਾ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਵਿਚਾਰਾਂ ਦੀ ਸਾਂਝ ਕਰਦਿਆਂ ਕੀਤਾ। ਗਿਆਨੀ ਜਗਤਾਰ ਸਿੰਘ ਸਾਬਕਾ ਹੈਡ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਸੰਗਤਾਂ ਦੇ ਨਾਲ ਵਿਚਾਰ ਸਾਂਝੇ ਕਰਿਦਆਂ ਕਿਹਾ ਕਿ ਪੰਜ ਸਾਲ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਆਰੰਭ ਕੀਤੀ ਗਈ ਗੁਰਬਾਣੀ ਕੀਰਤਨ ਲੜੀ ਨੂੰ ਨਿਰੰਤਰ ਚਲਾਉਣਾ ਇਕ ਉਪਦੇਸ਼ਕ ਉਪਰਾਲਾ ਹੈ। ਸਮਾਗਮ ’ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਉਂਕਾਰ ਸਿੰਘ ਅਤੇ ਭਾਈ ਨਰਿੰਦਰ ਸਿੰਘ ਨੇ ਵੀ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਹਰਪਾਲ ਸਿੰਘ ਖਾਲਸਾ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਯਸ਼ਪਾਲ ਸਿੰਘ, ਤਰਲੋਕ ਸਿੰਘ ਸੱਚਦੇਵਾ, ਰਜਿੰਦਰ ਸਿੰਘ ਭਾਟੀਆ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਪਰਮਜੀਤ ਸਿੰਘ, ਅਵਤਾਰ ਸਿੰਘ, ਅਰਜਨ ਸਿੰਘ, ਦਰਸ਼ਨ ਸਿੰਘ ਸੋਨਪਾਲ, ਵਿਰਨਜੀਤ ਸਿੰਘ ਸੋਨਪਾਲ, ਹਰਮੀਤ ਸਿੰਘ, ਐਡਵੋਕੇਟ ਰਜਿੰਦਰ ਪਾਲ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਨਜੀਤ ਸਿੰਘ, ਚਰਨਜੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।