15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਬ੍ਰਾਹਮਣ ਮਾਜਰਾ ਵਿਖੇ ਹੋਈ ਲੜਾਈ ਦੀ ਬਰੀਕੀ ਨਾਲ ਜਾਂਚ ਦੀ ਮੰਗ

Ad Position 21
No active advertisement
ਅਜੀਤ ਡੈਸਕ 22-07-2026
ਆਲਮਗੀਰ, 21 ਜੁਲਾਈ (ਜਰਨੈਲ ਸਿੰਘ ਪੱਟੀ)-ਇੰਦਰਜੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਬ੍ਰਾਹਮਣ ਮਾਜਰਾ/ਜਸਪਾਲ ਬਾਂਗਰ ਨੇ ਪ੍ਰੈੱਸ ਵਾਰਤਾ ਦੌਰਾਨ ਦੱਸਿਆ ਕਿ ਮਿਤੀ 19 ਜੁਲਾਈ ਨੂੰ ਸਾਡੇ ਪਿੰਡ ਵਿਚ ਦੋ ਧਿਰਾਂ ਦੀ ਲੜਾਈ ਹੋਈ ਸੀ, ਜਿਸ ਵਿਚ ਇਕ ਧਿਰ, ਜਿਨ੍ਹਾਂ ਦੇ ਕੁੱਝ ਵਿਅਕਤੀਆਂ ਨੂੰ ਮੈਂ ਜਾਣਦਾ ਸੀ, ਦੇ ਕਾਫ਼ੀ ਸੱਟਾਂ ਲੱਗੀਆਂ ਸਨ। ਮੈਂ ਇਕ ਆਮ ਸ਼ਹਿਰੀ ਅਤੇ ਜ਼ਿੰਮੇਵਾਰ ਗੁਆਂਢੀ ਹੋਣ ਦੇ ਨਾਤੇ ਉਕਤ ਜ਼ਖਮੀ ਵਿਅਕਤੀਆਂ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਇਲਾਜ ਲਈ ਲੈ ਕੇ ਗਿਆ ਸੀ, ਪਰ ਦੂਜੀ ਧਿਰ ਦੇ ਵਿਅਕਤੀਆਂ ਵਿਚੋਂ ਕੁੱਝ ਵਿਅਕਤੀ ਉੱਥੇ ਮੇਰੇ ਪਿੱਛੇ ਮੈਨੂੰ ਜਾਨੀ ਨੁਕਸਾਨ ਪਹੁੰਚਾਉਣ ਦੀ ਖ਼ਾਤਰ ਪਹੁੰਚ ਗਏ ਅਤੇ ਮੈਂ ਉਥੋਂ ਆਪਣੀ ਗੱਡੀ ਭਜਾ ਕੇ ਲੈ ਆਇਆ ਅਤੇ ਜ਼ਖਮੀ ਵਿਅਕਤੀਆਂ ਨੂੰ ਸਿਵਲ ਹਸਪਤਾਲ ਸਾਹਨੇਵਾਲ ਵਿਖੇ ਇਲਾਜ ਕਰਵਾਉਣ ਲਈ ਲੈ ਆਇਆ। ਪੀੜਤ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਿਸ ਸਮੇਂ ਇਹ ਲੜਾਈ ਹੋਈ ਸੀ, ਉਸ ਵਕਤ ਮੈਂ ਆਪਣੇ ਘਰ ਵਿਚ ਮੌਜੂਦ ਸੀ ਅਤੇ ਇਨ੍ਹਾਂ ਵਿਚੋਂ ਜੋ ਧਿਰ ਮੈਨੂੰ ਜਾਣਦੀ ਸੀ, ਉਨ੍ਹਾਂ ਵਿਚੋਂ ਇਕ ਵਿਅਕਤੀ ਦਾ ਮੈਨੂੰ ਫ਼ੋਨ ਆਇਆ ਅਤੇ ਉਸ ਨੇ ਕਿਹਾ ਕਿ ਸਾਡੇ ਕੁੱਝ ਬੰਦੇ ਜ਼ਖਮੀ ਹੋ ਗਏ ਹਨ, ਨੂੰ ਇਲਾਜ ਵਾਸਤੇ ਹਸਪਤਾਲ ਲੈ ਕੇ ਜਾਣਾ ਹੈ। ਇੰਦਰਜੀਤ ਸਿੰਘ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਵੀ ਆਪਣੀ ਸ਼ਿਕਾਇਤ ਭੇਜ ਕੇ ਮੰਗ ਕੀਤੀ ਹੈ ਕਿ ਉਕਤ ਕੇਸ ਦੀ ਬਰੀਕੀ ਨਾਲ ਜਾਂਚ ਕਰਵਾ ਕੇ ਮੈਨੂੰ ਕੇਸ ਵਿਚੋਂ ਬਾਹਰ ਕੀਤਾ ਜਾਵੇ। ਇਸ ਮੌਕੇ ਇੰਦਰਜੀਤ ਸਿੰਘ ਦੇ ਨਾਲ ਅਰਬਾਂ ਖਰਬਾਂ ਤਰਨਾ ਦਲ ਦੇ ਜ਼ਿਲ੍ਹਾ ਜਥੇਦਾਰ ਪ੍ਰਗਟ ਸਿੰਘ ਨੇ ਕਿਹਾ ਕਿ ਸਮੁੱਚੀ ਨਿਹੰਗ ਸਿੰਘ ਜਥੇਬੰਦੀਆਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕਰਦੀਆਂ ਹਨ ਕਿ ਕੇਸ ਦੀ ਜਾਂਚ ਕਰਕੇ ਨਿਤਾਰਾ ਕੀਤਾ ਜਾਵੇ ਅਤੇ ਜੇਕਰ ਇੰਦਰਜੀਤ ਸਿੰਘ ਨੂੰ ਕਿਸੇ ਝੂਠੇ ਕੇਸ ਵਿਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜਥੇਬੰਦੀਆਂ ਸਖ਼ਤ ਸੰਘਰਸ਼ ਅਰੰਭਣ ਤੋਂ ਪਿੱਛੇ ਨਹੀਂ ਹਟਣਗੀਆਂ।
ਕੀ ਕਹਿਣਾ ਹੈ ਜਾਂਚ ਅਧਿਕਾਰੀ ਦਾ
ਇਸ ਸਬੰਧੀ ਜਦੋਂ ਕੇਸ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਰਣਧੀਰ ਸਿੰਘ ਥਿੰਦ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਦੂਜੀ ਧਿਰ ਵਲੋਂ ਬਿਆਨ ਦਿੱਤੇ ਗਏ ਹਨ ਕਿ ਇੰਦਰਜੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਜਸਪਾਲ ਬਾਂਗਰ ਆਪਣੀ ਗੱਡੀ ਵਿਚ ਬੰਦਿਆਂ ਨੂੰ ਮੌਕੇ ’ਤੇ ਲੈ ਕੇ ਆਇਆ ਅਤੇ ਸਾਰੀ ਲੜਾਈ ਦੀ ਜੜ ਇੰਦਰਜੀਤ ਸਿੰਘ ਬ੍ਰਾਹਮਣ ਮਾਜਰਾ ਹੈ, ਜਿਸ ਸਬੰਧੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਵਿਖੇ ਸੈਸ਼ਨ 2026-27 ਦੀ ਸ਼ੁਰੂਆਤ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ
Ad Position 24