02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵੱਖ- ਵੱਖ ਥਾਵਾਂ ’ਤੇ ਦੋ ਔਰਤਾਂ ਅਤੇ ਇਕ ਨੌਜਵਾਨ ਨੇ ਸ਼ੱਕੀ ਹਾਲਾਤਾਂ ਵਿਚ ਕੀਤੀ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 23-07-2026
ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁੰਡੀਆਂ ਕਲਾਂ ਦੇ ਵੱਖ-ਵੱਖ ਇਲਾਕਿਆਂ ਵਿਚ ਦੋ ਔਰਤਾਂ ਅਤੇ ਇਕ ਨੌਜਵਾਨ ਦੇ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ, ਪਹਿਲੇ ਮਾਮਲੇ ਵਿਚ ਦੋ ਦਿਨ ਪਹਿਲਾਂ, ਇਕ 24 ਸਾਲਾ ਵਿਆਹੁਤਾ ਔਰਤ ਨੇ ਸਲਫਾਸ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੂੰ ਗੰਭੀਰ ਹਾਲਤ ਵਿਚ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਕਿ ਬੀਤੀ ਰਾਤ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਅੰਸ਼ੂ ਕੁਮਾਰੀ ਪਤਨੀ ਸੰਦੀਪ ਕੁਮਾਰ ਵਜੋਂ ਕੀਤੀ ਗਈ ਹੈ ਅਤੇ ਉਹ ਰਾਮ ਨਗਰ ਮੁੰਡੀਆਂ ਕਲਾਂ ਦੀ ਰਹਿਣ ਵਾਲੀ ਹੈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਹਾਲ ਦੀ ਘੜੀ ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵੀ ਭੇਜ ਦਿੱਤੀ ਅਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਕਿ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਆਰਥਿਕ ਤੰਗੀ ਕਾਰਨ ਇਕ 40 ਸਾਲਾ ਵਿਆਹੁਤਾ ਔਰਤ ਨੇ 20 ਜੁਲਾਈ ਨੂੰ ਆਪਣੇ ਕਮਰੇ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੂੰ ਗੰਭੀਰ ਹਾਲਤ ਵਿਚ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਦੇਰ ਰਾਤ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਸੁਮਨ ਦੇਵੀ ਪਤਨੀ ਅਲੋਕ ਨਾਥ ਵਜੋਂ ਹੋਈ ਹੈ, ਮ੍ਰਿਤਕ ਔਰਤ ਵੀ ਰਾਮ ਨਗਰ ਮੁੰਡੀਆਂ ਕਲਾਂ ਦੀ ਰਹਿਣ ਵਾਲੀ ਹੈ। ਤੀਜੇ ਮਾਮਲੇ ਵਿਚ ਇਕ 20 ਸਾਲਾ ਨੌਜਵਾਨ ਨੇ ਨੌਕਰੀ ਨਾ ਮਿਲਣ ਤੋਂ ਪਰੇਸ਼ਾਨ ਹੋ ਕੇ ਆਪਣੇ ਕਮਰੇ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਵਿਅਕਤੀ ਦੀ ਪਛਾਣ ਰਾਜੀਵ ਕੁਮਾਰ ਪੁੱਤਰ ਕੈਲਾਸ਼ ਸਿੰਘ ਵਾਸੀ ਆਸ਼ਿਆਨਾ ਪਾਰਕ, ਭਾਮੀਆਂ ਖ਼ੁਰਦ, ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ, ਪੋਸਟਮਾਰਟਮ ਕਰਵਾਇਆ ਅਤੇ ਪਰਿਵਾਰ ਨੂੰ ਸੌਂਪ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ’ਚ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਦੋਸਤੀ ਤੋਂ ਇਨਕਾਰ ਪਿਆ ਭਾਰੀ !
Ad Position 24
No active advertisement