02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਕੱਪੜਾ ਸ਼ੋਰੂਮ ਦੇ ਏਸੀਜ਼ ਦੀਆਂ ਪਾਈਪਾਂ ਚੋਰੀ ਕਰਨ ਦੇ ਮਾਮਲੇ ’ਚ ਕੇਸ ਦਰਜ

Ad Position 21
No active advertisement
ਅਜੀਤ ਡੈਸਕ 23-07-2026
ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਦੌੜ ਹਾਊਸ ਵਿਚ ਚੋਰ ਇੱਕ ਕੱਪੜਾ ਸ਼ੋਰੂਮ ਦੇ ਸੱਤ ਏਸੀ ਦੀਆਂ ਪਾਈਪਾਂ ਚੋਰੀ ਕਰਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਗੌਤਮ ਸੇਠੀ ਪੁੱਤਰ ਮੋਹਨ ਲਾਲ ਸੇਠੀ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਭਦੌੜ ਹਾਊਸ ਵਿਚ ਉਸ ਦਾ ਪੱਗਾਂ ਦਾ ਸ਼ੋਰੂਮ ਹੈ ਅਤੇ ਬੀਤੀ ਰਾਤ ਚੋਰਾਂ ਵਲੋਂ ਸ਼ੋਰੂਮ ਦੇ ਉੱਪਰ ਏਸੀ ਯੂਨਿਟਾਂ ਦੀਆਂ ਤਾਰਾਂ ਅਤੇ ਤਾਂਬੇ ਦੀਆਂ ਪਾਈਪਾਂ ਚੋਰੀ ਕਰ ਲਈਆਂ। ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ, ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਨੇ ਹਾਲ ਦੀ ਘੜੀ ਉੱਥੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਲਈ ਹੈ ਤਾਂ ਜੋ ਚੋਰਾਂ ਦਾ ਸੁਰਾਗ ਲਗਾਇਆ ਜਾ ਸਕੇ ਪਰ ਪੁਲਿਸ ਨੂੰ ਅਜੇ ਸਫਲਤਾ ਨਹੀਂ ਮਿਲੀ ਸੀ।
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਦੇ ਤਾਲੇ ਤੋੜ ਕੇ ਚੋਰ ਸਮਾਨ ਚੋਰੀ ਕਰ ਕੇ ਹੋਏ ਫਰਾਰ ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ’ਚ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ
Ad Position 24
No active advertisement