02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸਾਬਕਾ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਵਿਰਕ ‘ਆਪ’ ਐਜੂਕੇਸ਼ਨ ਵਿੰਗ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ

Ad Position 21
No active advertisement
23-07-2026
ਹੰਬੜਾਂ, 22 ਜੁਲਾਈ (ਮੇਜਰ ਹੰਬੜਾਂ)- ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਪਾਰਖੂ ਅੱਖ ਨਾਲ ਸਿੱਖਿਆ ਖੇਤਰ ਨਾਲ ਲੰਬੇ ਸਮੇਂ ਤੋਂ ਜੁੜੇ ਸਾਬਕਾ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਵਿਰਕ ਨੂੰ ਲੁਧਿਆਣਾ ਰੂਰਲ-1 ਐਜੂਕੇਸ਼ਨ ਵਿੰਗ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪਾਰਟੀ ਵਰਕਰਾਂ, ਸਿੱਖਿਆ ਜਗਤ ਅਤੇ ਸਮਾਜਿਕ ਵਰਗਾਂ ਵਲੋਂ ਸ. ਵਿਰਕ ਨੂੰ ਇਸ ਨਿਯੁਕਤੀ ਤੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ‘ਆਪ’ ਦੇ ਐਜੂਕੇਸ਼ਨ ਵਿੰਗ ਦੇ ਜ਼ਿਲ੍ਹਾ ਇੰਚਾਰਜ ਬਣੇ ਜਸਵਿੰਦਰ ਸਿੰਘ ਵਿਰਕ ਨੇ ਸਿੱਖਿਆ ਵਿਭਾਗ ਵਿਚ ਸੇਵਾ ਦੌਰਾਨ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਮਹੱਤਵਪੂਰਨ ਯੋਗਦਾਨ ਪਾਇਆ। ਸ. ਵਿਰਕ ਦੀ ਇਸ ਨਿਯੁਕਤੀ ’ਤੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਹਾਕਮ ਸਿੰਘ ਰਾਏਕੋਟ, ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ ਕੰਗ, ਡਾ. ਨਿਰਮਲ ਜੌੜਾ, ਜਸਮੇਰ ਸਿੰਘ ਢੱਟ ਅਤੇ ਪ੍ਰਿੰਸੀਪਲ ਜਤਿੰਦਰਪਾਲ ਸ਼ਰਮਾ, ਲੈਕ: ਲਾਲ ਸਿੰਘ ਕੁੱਤਬੇਵਾਲ, ਸਟੇਟ ਐਵਾਰਡੀ ਸੁਰਜੀਤ ਸਿੰਘ ਲਾਂਬੜਾ ਨੇ ਵਧਾਈ ਦਿੰਦਿਆਂ ਉਨ੍ਹਾਂ ਦੀ ਸਫ਼ਲ ਕਾਰਜਸ਼ੈਲੀ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਸ ਨਿਯੁਕਤੀ ਨਾਲ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ। ਜ਼ਿਲ੍ਹਾ ਇੰਚਾਰਜ ਬਣੇ ਜਸਵਿੰਦਰ ਸਿੰਘ ਵਿਰਕ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ, ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਅਨਿਲ ਸ਼ਰਮਾ (ਮੋਗਾ) ਦਾ ਵਿਸ਼ੇਸ਼ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਉਨ੍ਹਾਂ ਨੇ ਚਾਰਾਂ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਸਰਕਾਰੀ ਸਕੂਲ ਨਾਲ ਸੰਬੰਧਤ ਕੋਈ ਸਮੱਸਿਆ ਹੋਵੇ ਤਾਂ ਉਹ ਆਪਣੇ-ਆਪਣੇ ਹਲਕਾ ਕੋਆਰਡੀਨੇਟਰਾਂ ਰਾਹੀਂ ਉਨ੍ਹਾਂ ਤੱਕ ਪਹੁੰਚਾ ਸਕਦੇ ਹਨ। ਇਸ ਲਈ ਜਗਰਾਉਂ ਤੋਂ ਸਰਦਾਰ ਪਰਮਿੰਦਰ ਸਿੰਘ, ਰਾਏਕੋਟ ਤੋਂ ਸੁਖਦੇਵ ਸਿੰਘ ਜੱਟਪੁਰੀ, ਦਾਖਾ ਤੋਂ ਜਗਦੀਪ ਕੌਰ ਅਤੇ ਗਿੱਲ ਤੋਂ ਸਰਦਾਰ ਗਿਆਨ ਸਿੰਘ ਕਾਲਰਾ ਪਹਿਲਾਂ ਹੀ ਕੋਆਰਡੀਨੇਟਰ ਵਜੋਂ ਕੰਮ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਆਸ਼ੀਹਾਰਾ ਕਰਾਟੇ ਸੈਲਫ਼-ਡਿਫੈਂਸ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਕਰਵਾਈ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
Ad Position 24
No active advertisement