03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪੰਜਾਬੀ ਸਾਹਿਤ ਅਕਾਦਮੀ ਵਲੋਂ 9 ਦੀ ਆਲਮੀ ਕਾਨਫ਼ਰੰਸ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 23-07-2026
ਲੁਧਿਆਣਾ, 22 ਜੁਲਾਈ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵਲੋਂ ਇੰਡੀਅਨ ਡਾਕਟਰਜ਼ ਫ਼ਾਰ ਪੀਸ ਐਂਡ ਡਿਵੈਲਪਮੈਂਟ ਦੇ ਸਹਿਯੋਗ ਨਾਲ 9 ਅਗਸਤ, ਦਿਨ ਐਤਵਾਰ ਨੂੰ ਪੰਜਾਬੀ ਭਵਨ ਵਿਖੇ ‘’ਅਮਨ ਕਾਨਫ਼ਰੰਸ’’ ਕਰਵਾਈ ਜਾ ਰਹੀ ਹੈ। ਇਸ ਸਬੰਧੀ ਅਕਾਦਮੀ ਦੇ ਪ੍ਰਧਾਨ ਡਾ.ਸਰਬਜੀਤ ਸਿੰਘ ਨੇ ਦੱਸਿਆ ਕਿ ਅਮਨ ਕਾਨਫ਼ਰੰਸ ਵਿਚ ਹੀਰੋਸ਼ੀਮਾ ਅਤੇ ਨਾਗਾਸਾਕੀ ‘ਤੇ ਹੋਏ ਪ੍ਰਮਾਣੂ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ‘’ਆਲਮੀ ਜੰਗਾਂ, ਸਾਡੇ ਮਸਲੇ ਅਤੇ ਹੋਂਦ’’ ਵਿਸ਼ੇ ‘ਤੇ ਕਾਨਫ਼ਰੰਸ ਕਰਵਾਈ ਜਾਵੇਗੀ। ਆਈ.ਡੀ.ਪੀ.ਡੀ. ਦੇ ਪ੍ਰਧਾਨ ਡਾ. ਅਰੁਣ ਮਿੱਤਰਾ ਨੇ ਕਿਹਾ ਕਿ ਯੁੱਧ ਕਾਰਨ ਵਾਤਾਵਰਣ ਨਾਲ ਖਿਲਵਾੜ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਾਨਫ਼ਰੰਸ ਮੌਕੇ ਹੀਰੋਸ਼ੀਮਾ ਅਤੇ ਨਾਗਾਸਾਕੀ ਬਾਰੇ ਡਾਕੂਮੈਂਟਰੀ ਫ਼ਿਲਮਾਂ ਵੀ ਵਿਖਾਈਆਂ ਜਾਣਗੀਆਂ। ਇਸ ਸਬੰਧੀ ਇਕ ਤਿਆਰੀ ਮੀਟਿੰਗ 29 ਜੁਲਾਈ ਨੂੰ ਪੰਜਾਬੀ ਭਵਨ ਵਿਖੇ ਹੋਵੇਗੀ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਅੱਜ ਕੱਲ੍ਹ ਦੇ ਮਾਹੌਲ ਵਿਚ ਇਹੋ ਜਿਹੀਆਂ ਕਾਨਫ਼ਰੰਸਾਂ ਦਾ ਹੋਣ ਲਾਜ਼ਮੀ ਹੈ। ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦੱਸਿਆ ਕਿ ਉਪਰੋਕਤ ਕਾਨਫ਼ਰੰਸ ਦੀ ਤਿਆਰੀ ਲਈ ਪੰਜਾਬੀ ਭਵਨ ਵਿਚ ਮੀਟਿੰਗ ਹੋਈ ਜਿਸ ਵਿਚ ਡਾ. ਗੁਰਇਕਬਾਲ ਸਿੰਘ, ਡਾ. ਅਰੁਣ ਮਿੱਤਰਾ, ਡਾ. ਸਿਮਰਜੀਤ ਕੌਰ ਗਿੱਲ, ਕੇ. ਸਾਧੂ.ਸਿੰਘ, ਅਸ਼ਵਨੀ ਜੇਤਲੀ, ਡਾ. ਪਰਮਜੀਤ ਸਿੰਘ ਸੋਹਲ, ਤਰਲੋਚਨ ਝਾਂਡੇ, ਡਾ. ਰਜਤ ਗਰੋਵਰ, ਡਾ. ਸੂਰਜ ਢਿੱਲੋਂ, ਡਾ. ਸਵਰੂਪ ਸਿੰਘ ਨੇ ਵਿਚਾਰ ਵਟਾਂਦਰੇ ਵਿਚ ਹਿੱਸਾ ਲੈਂਦਿਆਂ ਸਭ ਤੋਂ ਵੱਧ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੋਸ਼ਲ ਮੀਡੀਆ ਦੀ ਵਰਤੋਂ ਆਲਮੀ ਜੰਗਾਂ ਦੇ ਖ਼ਿਲਾਫ਼ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕਾਨਫ਼ਰੰਸ ਵਿਚ ਮੁੱਖ ਬੁਲਾਰੇ ਵਜੋਂ ਸਤਨਾਮ ਚਾਨਾ ਅਤੇ ਪ੍ਰਧਾਨਗੀ ਡਾ.ਸੁਖਦੇਵ ਸਿੰਘ ਸਿਰਸਾ ਕਰਨਗੇ। ਡਾ. ਪੰਧੇਰ ਨੇ ਅਮਨ ਸ਼ਾਂਤੀ ਪਸੰਦ ਸਮੂਹ ਲੋਕਾਂ ਨੂੰ 9 ਅਗਸਤ ਨੂੰ ਹੋਣ ਵਾਲੀ ਕਾਨਫ਼ਰੰਸ ‘ਚ ਸ਼ਾਮਿਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਦਾ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਯੂਥ ਲੀਡਰਸ਼ਿਪ ਕੈਂਪ ’ਚ ਨਾਮਣਾ ਖੱਟਿਆ
Ad Position 24
No active advertisement