11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੇਪਰ ਲੀਕ ਤੇ ਵਿਦਿਆਰਥੀਆਂ ’ਤੇ ਪੁਲਿਸ ਜ਼ੁਲਮ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 24-07-2026
ਲੁਧਿਆਣਾ, 23 ਜੁਲਾਈ (ਜਤਿੰਦਰ ਭੰਬੀ)-ਦੇਸ਼ ਭਰ ਵਿਚ ਲਗਾਤਾਰ ਹੋ ਰਹੇ ਪੇਪਰ ਲੀਕ ਅਤੇ ਦਿੱਲੀ ਵਿਚ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਆਗੂਆਂ ਅਤੇ ਵਰਕਰਾਂ ਨੇ ਟਿੱਬਾ ਰੋਡ ਦਫ਼ਤਰ ਦੇ ਬਾਹਰ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੁਕਿਆ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਤੋਂ ਲਗਾਤਾਰ ਹੋ ਰਹੇ ਪੇਪਰ ਲੀਕ ਅਤੇ ਵਿਦਿਆਰਥੀਆਂ ’ਤੇ ਕੀਤੇ ਜਾ ਰਹੇ ਪੁਲਿਸ ਤਸ਼ੱਦਦ ਬਾਰੇ ਸਵਾਲ ਪੁੱਛੇ ਗਏ। ਕਾਂਗਰਸ ਪਾਰਟੀ ਦੇ ਆਗੂਆਂ ਨੇ ਲਗਾਤਾਰ ਹੋ ਰਹੇ ਪੇਪਰ ਲੀਕ ਅਤੇ ਵਿਦਿਆਰਥੀਆਂ ਦੇ ਹਿਤਾਂ ਦੀ ਰੱਖਿਆ ਕਰਨ ਵਿਚ ਨਾਕਾਮ ਰਹਿਣ ਲਈ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ਿਆਂ ਦੀ ਮੰਗ ਕੀਤੀ। ਕਾਂਗਰਸੀ ਆਗੂਆਂ ਨੇ ਦਿੱਲੀ ਵਿਚ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਕਥਿਤ ਤੌਰ ’ਤੇ ਕੀਤੀ ਗਈ ਪੁਲਿਸ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੇਪਰ ਲੀਕ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਭਾਰਤੀ ਜਨਤਾ ਪਾਰਟੀ ਸਰਕਾਰ ਨੇ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਦਾ ਰਾਹ ਚੁਣਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਥਾਂ ਲੋਕਤੰਤਰੀ ਆਵਾਜ਼ਾਂ ਨੂੰ ਕੁਚਲ ਰਹੀ ਹੈ। ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਕ ਪਾਸੇ ਉਹ ਕੇਂਦਰ ਤੋਂ ਜਵਾਬਦੇਹੀ ਦੀ ਮੰਗ ਕਰਦੀ ਹੈ, ਜਦਕਿ ਦੂਜੇ ਪਾਸੇ ਪੰਜਾਬ ਵਿਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਆਪਣੇ ਸਿੱਖਿਆ ਮੰਤਰੀ ਨੂੰ ਬਚਾ ਰਹੀ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੋਵਾਂ ਨੇ ਲਗਾਤਾਰ ਪ੍ਰੀਖਿਆ ਬੇਨਿਯਮੀਆਂ ਨੂੰ ਰੋਕਣ ਵਿਚ ਨਾਕਾਮ ਰਹਿ ਕੇ ਦੇਸ਼ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ ਅਤੇ ਯੋਗ ਵਿਦਿਆਰਥੀਆਂ ਤੋਂ ਨਿਰਪੱਖ ਮੌਕੇ ਖੋਹ ਲਏ ਹਨ, ਪਰ ਕਾਂਗਰਸ ਪਾਰਟੀ ਇਨ੍ਹਾਂ ਨੌਜਵਾਨਾਂ ਨਾਲ ਡਟ ਕੇ ਖੜੀ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਹਰ ਹਾਲ ਵਿਚ ਦਿਵਾਏਗੀ। ਇਸ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ’ਤੇ ਕੀਤੇ ਅੱਤਿਆਚਾਰਾਂ ਦੀ ਜ਼ਿੰਮੇਵਾਰੀ ਲੈਂਦਿਆਂ ਮੋਦੀ ਅਸਤੀਫਾ ਦੇਵੇ - ਯੂਨਾਈਟਿਡ ਫਰੰਟ ਆਫ ਟਰੇਡ ਯੂਨੀਅਨਜ਼ ਅਗਲੀ ਖ਼ਬਰ ਵਿਸ਼ਵ ਕੱਪ ਦੌਰਾਨ ਮਨੁੱਖੀ ਤਸਕਰੀ ’ਤੇ NYPD ਦਾ ਵੱਡਾ ਵਾਰ, 7 ਨਾਬਾਲਗਾਂ ਸਮੇਤ 43 ਲੋਕ ਬਚਾਏ
Ad Position 24