11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਕੈਬਨਿਟ ਮੰਤਰੀ ਮੁੰਡੀਆਂ ਨੇ ਹਲਕਾ ਸਾਹਨੇਵਾਲ ’ਚ ਆਂਗਣਵਾੜੀ ਵਰਕਰਾਂ ਨੂੰ ਵੰਡੇ ਨਿਯੁਕਤੀ ਪੱਤਰ

Ad Position 21
No active advertisement
ਅਜੀਤ ਡੈਸਕ 24-07-2026
ਭਾਮੀਆਂ ਕਲਾਂ, 23 ਜੁਲਾਈ (ਜਤਿੰਦਰ ਭੰਬੀ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਆਪਣੇ ਦਫ਼ਤਰ ਮੁੰਡੀਆਂ ਵਿਖੇ ਹਲਕਾ ਸਾਹਨੇਵਾਲ ਦੀਆਂ 24 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਕੈਬਨਿਟ ਮੰਤਰੀ ਮੁੰਡੀਆਂ ਨੇ ਸਾਰੀਆਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਸਮਾਜ ਵਿਚ ਇਕ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ, ਕਿਉਂਕਿ ਉਹ ਗਰਭਵਤੀ ਮਹਿਲਾਵਾਂ, ਦੁੱਧ ਪਿਆਉਣ ਵਾਲੀਆਂ ਮਾਵਾਂ ਅਤੇ ਛੋਟੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨਾਲ ਜੁੜੀਆਂ ਸੇਵਾਵਾਂ ਲੋਕਾਂ ਤੱਕ ਪਹੁੰਚਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਦਰਸ਼ੀ ਅਤੇ ਯੋਗਤਾ ਅਧਾਰਿਤ ਭਰਤੀ ਪ੍ਰਕਿਰਿਆ ਨੂੰ ਯਕੀਨੀ ਬਣਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਰੁਜ਼ਗਾਰ ਦੇ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣਾ ਅਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਕੜੀ ਹਨ ਉਥੇ ਹੀ ਭਵਿੱਖ ਨੂੰ ਹੋਰ ਬਿਹਤਰ ਬਣਾਉਣ ‘ਚ ਅਹਿਮ ਯੋਗਦਾਨ ਪਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ­ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਨੇ ਐਂਟੀ ਲਾਰਵਾ ਵਿੰਗ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮ ਚਲਾਈ ਅਗਲੀ ਖ਼ਬਰ ਫਾਰਚੂਨਰ ਕਾਰ ਦੇ ਟਾਇਰ ਚੋਰੀ ਕਰਨ ਵਾਲੇ ਦੋ ਕਾਬੂ
Ad Position 24